ਅਯੁੱਧਿਆ ’ਚ ਰਾਮ ਮੰਦਰ ਬਣਨ ’ਤੇ ਖੁਸ਼ ਹੋਇਆ ਪੂਰਾ ਦੇਸ਼, ਤਾਂ ਹਸੀਨ ਜਹਾਂ ਦਾ ਆਇਆ ਅਜਿਹਾ ਰਿਐਕਸ਼ਨ

Thursday, Aug 06, 2020 - 04:59 PM (IST)

ਅਯੁੱਧਿਆ ’ਚ ਰਾਮ ਮੰਦਰ ਬਣਨ ’ਤੇ ਖੁਸ਼ ਹੋਇਆ ਪੂਰਾ ਦੇਸ਼, ਤਾਂ ਹਸੀਨ ਜਹਾਂ ਦਾ ਆਇਆ ਅਜਿਹਾ ਰਿਐਕਸ਼ਨ

ਸਪੋਰਟਸ ਡੈਸਕ– ਆਪਣੀਆਂ ਹੌਟ ਤਸਵੀਰਾਂ ਨਾਲ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਚੁੱਕੀ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਪਤਨੀ ਹਸੀਨ ਜਹਾਂ ਸੋਸ਼ਲ ਮੀਡੀਆ ’ਤੇ ਖੂਬ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਨਵੀਆਂ-ਨਵੀਆਂ ਵੀਡੀਓ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨ ’ਚ ਲੱਗੀ ਰਹਿੰਦੀ ਹੈ। ਅਜਿਹੇ ’ਚ ਹਸੀਨ ਨੇ ਰਾਮ ਮੰਦਰ ਬਣਨ ’ਤੇ ਇੰਟਰਨੈੱਟ ’ਤੇ ਤਸਵੀਰ ਸਾਂਝੀ ਕੀਤੀ ਹੈ ਜੋ ਇਸ ਸਮੇਂ ਖੂਬ ਵਾਇਰਲ ਹੋ ਰਹੀ ਹੈ। 

PunjabKesari

ਦਰਅਸਲ, ਹਸੀਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਜਿਥੇ ਉਸ ਨੇ ਪੂਰੇ ਦੇਸ਼ ਨੂੰ ਅਯੁੱਧਿਆ ’ਚ ਸ਼੍ਰੀ ਰਾਮ ਮੰਦਰ ਭੂਮੀ ਪੂਜਨ ਲਈ ਪੂਰੇ ਹਿੰਦੂ ਸਮਾਜ ਨੂੰ ਦਿਲੋਂ ਮੁਬਾਰਕਬਾਦ! ਢੇਰ ਸਾਰੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਦੱਸ ਦੇਈਏ ਕਿ ਹਸੀਨ ਨੇ ਆਪਣੀ ਪੋਸਟ ’ਚ ਰਾਮ ਮੰਦਰ ਦੀ ਤਸਵੀਰ ਸ਼ੇਅਰ ਕਰਕੇ ਸਾਰਿਆਂ ਨੂੰ ਵਧਾਈ ਦਿੱਤੀ ਹੈ। ਜਿਸ ਤੋਂ ਬਾਅਦ ਪ੍ਰਸ਼ੰਸਕਾਂ ਦੁਆਰਾ ਉਨ੍ਹਾਂ ਦੀ ਪੋਸਟ ’ਤੇ ਜੰਮ ਕੇ ਕੁਮੈਂਟ ਕੀਤੇ ਜਾ ਰਹੇ ਹਨ ਅਤੇ ਹਸੀਨ ਨੂੰ ਵਧਾਈ ਦਿੱਤੀ ਜਾ ਰਹੀ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ’ਚ ਬੁੱਧਵਾਰ ਨੂੰ ਰਾਮ ਮੰਦਰ ਨਿਰਮਾਣ ਲਈ ਭੂਮੀ ਪੂਜਨ ਕੀਤਾ ਅਤੇ ਮੰਦਰ ਦਾ ਨੀਂਹ-ਪੱਥਰ ਰੱਖਿਆ। ਸੁਪਰੀਮ ਕੋਰਟ ਨੇ ਪਿਛਲੇ ਸਾਲ ਦਹਾਕਿਆਂ ਪੂਰਾਣੇ ਮੁੱਦੇ ਦਾ ਹੱਲ ਕਰਦੇ ਹੋਏ ਅਯੁੱਧਿਆ ’ਚ ਰਾਮ ਮੰਦਰ ਨਿਰਮਾਣ ਦਾ ਰਸਤਾ ਸਾਫ ਕਰ ਦਿੱਤਾ ਸੀ। 

PunjabKesari

ਦੱਸ ਦੇਈਏ ਕਿ 2018 'ਚ ਸ਼ਮੀ ਅਤੇ ਹਸੀਨ ਜਹਾਂ ਵਿਚਕਾਰ ਵਿਵਾਦ ਹੋ ਗਿਆ ਸੀ। ਇਸ ਤੋਂ ਬਾਅਦ ਦੋਵੇਂ ਵੱਖ ਹੋ ਗਏ ਸਨ। ਹਸੀਨ ਜਹਾਂ ਨੇ ਸ਼ਮੀ ਦੇ ਖਿਲ਼ਾਫ਼ ਘਰੇਲੂ ਹਿੰਸਾ ਸਮੇਤ ਹੋਰ ਵੀ ਕਈ ਗੰਭੀਰ ਦੋਸ਼ ਲਗਾਏ ਸਨ। ਉਨ੍ਹਾਂ ਨੇ ਕਿਹਾ ਕਿ ਸ਼ਮੀ ਦਾ ਪਰਿਵਾਰ ਉਸ ਨੂੰ ਜਾਨ ਤੋਂ ਮਾਰਨਾ ਚਾਹੁੰਦਾ ਹੈ। ਇਸ ਦੇ ਨਾਲ ਹਸੀਨ ਨੇ ਸ਼ਮੀ 'ਤੇ ਦੂਜੀਆਂ ਜਨਾਨੀਆਂ ਨਾਲ ਸਬੰਧ ਹੋਣ ਦੇ ਵੀ ਦੋਸ਼ ਲਗਾਏ ਸਨ ਅਤੇ ਕੁਝ ਚੈਟ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਸੀ। ਫ਼ਿਲਹਾਲ ਦੋਵੇਂ ਅਲੱਗ ਰਹਿ ਰਹੇ ਹਨ। 


author

Rakesh

Content Editor

Related News