ਰਵੀ ਬਿਸ਼ਨੋਈ ਨੇ ਕੀਤਾ ਕਮਾਲ, ICC ਟੀ-20 ਰੈਂਕਿੰਗ 'ਚ ਬਣੇ ਨੰਬਰ ਇਕ ਗੇਂਦਬਾਜ਼
Wednesday, Dec 06, 2023 - 05:57 PM (IST)
ਦੁਬਈ— ਭਾਰਤ ਦੇ ਨੌਜਵਾਨ ਲੈੱਗ ਸਪਿਨਰ ਰਵੀ ਬਿਸ਼ਨੋਈ ਨੇ ਆਸਟ੍ਰੇਲੀਆ ਖ਼ਿਲਾਫ਼ ਹਾਲੀਆ ਸੀਰੀਜ਼ 'ਚ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਪੰਜ ਸਥਾਨਾਂ ਦੀ ਛਲਾਂਗ ਲਗਾ ਕੇ ਆਈਸੀਸੀ (ਅੰਤਰਰਾਸ਼ਟਰੀ ਕ੍ਰਿਕਟ ਕੌਂਸਲ) ਟੀ-20 ਅੰਤਰਰਾਸ਼ਟਰੀ ਗੇਂਦਬਾਜ਼ੀ ਰੈਂਕਿੰਗ 'ਚ ਚੋਟੀ 'ਤੇ ਕਬਜ਼ਾ ਕਰ ਲਿਆ ਹੈ। ਬਿਸ਼ਨੋਈ ਨੇ ਆਸਟ੍ਰੇਲੀਆ ਖ਼ਿਲਾਫ਼ ਹਾਲ ਹੀ 'ਚ ਖਤਮ ਹੋਈ ਸੀਰੀਜ਼ 'ਚ ਪੰਜ ਮੈਚਾਂ 'ਚ ਨੌਂ ਵਿਕਟਾਂ ਲਈਆਂ ਸਨ। 23 ਸਾਲਾ ਬਿਸ਼ਨੋਈ ਦੇ 699 ਰੇਟਿੰਗ ਅੰਕ ਹਨ, ਉਨ੍ਹਾਂ ਨੇ ਇਸ ਤਰ੍ਹਾਂ ਅਫਗਾਨਿਸਤਾਨ ਦੇ ਸਪਿਨਰ ਰਾਸ਼ਿਦ ਖਾਨ (692 ਅੰਕ) ਨੂੰ ਚੋਟੀ ਤੋਂ ਪੰਜ ਸਥਾਨਾਂ ਤੋਂ ਹਟਾ ਦਿੱਤਾ ਗਿਆ ਹੈ।
ਸ਼੍ਰੀਲੰਕਾ ਦੇ ਸਪਿਨਰ ਵਾਨਿੰਦੂ ਹਸਾਰੰਗਾ ਅਤੇ ਇੰਗਲੈਂਡ ਦੇ ਆਦਿਲ ਰਾਸ਼ਿਦ 679 ਅੰਕਾਂ ਨਾਲ ਸਾਂਝੇ ਤੀਜੇ ਸਥਾਨ 'ਤੇ ਹਨ। ਸ੍ਰੀਲੰਕਾ ਦੇ ਮਹੀਸ਼ ਤੀਕਸ਼ਾਨਾ (677 ਅੰਕ) ਚੋਟੀ ਦੇ ਪੰਜ ਗੇਂਦਬਾਜ਼ਾਂ ਵਿੱਚ ਸ਼ਾਮਲ ਹੈ। ਬਿਸ਼ਨੋਈ ਖੇਡ ਦੇ ਇਸ ਛੋਟੇ ਫਾਰਮੈਟ 'ਚ ਸਿਖਰਲੇ 10 'ਚ ਇਕਲੌਤੇ ਗੇਂਦਬਾਜ਼ ਹਨ, ਜਦਕਿ ਅਕਸ਼ਰ ਪਟੇਲ ਨੌਂ ਸਥਾਨਾਂ ਦੀ ਛਲਾਂਗ ਲਗਾ ਕੇ 18ਵੇਂ ਸਥਾਨ 'ਤੇ ਪਹੁੰਚ ਗਏ।
ਇਹ ਵੀ ਪੜ੍ਹੋ- ਟੀ-20 ਸੀਰੀਜ਼ ’ਚ ਦਿਸੀ ਟੀ-20 ਵਿਸ਼ਵ ਕੱਪ 2024 ਲਈ ਟੀਮ ਇੰਡੀਆ ਦੀ ਝਲਕ
ਭਾਰਤ ਨੂੰ ਟੀ-20 ਅੰਤਰਰਾਸ਼ਟਰੀ ਸੀਰੀਜ਼ 'ਚ ਆਸਟ੍ਰੇਲੀਆ 'ਤੇ 4-1 ਨਾਲ ਜਿੱਤ ਦਰਜ ਕਰਨ ਵਾਲੇ ਕਪਤਾਨ ਸੂਰਿਆਕੁਮਾਰ ਯਾਦਵ ਬੱਲੇਬਾਜ਼ਾਂ ਦੀ ਰੈਂਕਿੰਗ 'ਚ ਸਿਖਰ 'ਤੇ ਬਰਕਰਾਰ ਹਨ, ਜਦਕਿ ਸਲਾਮੀ ਬੱਲੇਬਾਜ਼ ਰੁਤੁਰਾਜ ਗਾਇਕਵਾੜ ਇਕ ਸਥਾਨ ਖਿਸਕ ਕੇ ਸੱਤਵੇਂ ਸਥਾਨ 'ਤੇ ਆ ਗਿਆ ਹੈ। ਹਾਰਦਿਕ ਪੰਡਯਾ ਨੇ ਹਰਫਨਮੌਲਾ ਖਿਡਾਰੀਆਂ ਦੀ ਸੂਚੀ 'ਚ ਤੀਜਾ ਸਥਾਨ ਬਰਕਰਾਰ ਰੱਖਿਆ ਹੈ ਭਾਵੇਂ ਉਹ ਸੱਟ ਕਾਰਨ ਆਸਟ੍ਰੇਲੀਆ ਖ਼ਿਲਾਫ਼ ਸੀਰੀਜ਼ 'ਚ ਨਹੀਂ ਖੇਡ ਸਕੇ ਸੀ।
ਇਹ ਵੀ ਪੜ੍ਹੋ- ਪਰਿਵਾਰ ਨਾਲ ਛੁੱਟੀਆਂ ਮਨਾ ਕੇ ਪਰਤੇ ਰੋਹਿਤ ਸ਼ਰਮਾ, ਏਅਰਪੋਰਟ 'ਤੇ ਧੀ ਨੂੰ ਗੋਦੀ ਲਏ ਆਏ ਨਜ਼ਰ
ਟੀਮ ਇੰਡੀਆ ਲਈ ਖੇਡ ਚੁੱਕੇ ਹਨ 21 ਟੀ-20
ਰਵੀ ਬਿਸ਼ਨੋਈ ਨੇ ਭਾਰਤੀ ਕ੍ਰਿਕਟ ਟੀਮ ਲਈ 21 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੀ ਸ਼ਾਨਦਾਰ ਗੇਂਦਬਾਜ਼ੀ ਨਾਲ 34 ਵਿਕਟਾਂ ਲਈਆਂ ਹਨ, ਜਦਕਿ ਉਨ੍ਹਾਂ ਦਾ ਸਰਵੋਤਮ ਪ੍ਰਦਰਸ਼ਨ ਸਿਰਫ਼ 16 ਦੌੜਾਂ ਦੇ ਕੇ 4 ਵਿਕਟਾਂ ਲੈਣ ਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।