RCB ਦਾ ਵੱਡਾ ਐਲਾਨ, ਭਾਜੜ ''ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਦੇਵੇਗੀ ਇੰਨੇ ਲੱਖ
Thursday, Jun 05, 2025 - 05:45 PM (IST)

ਸਪੋਰਟਸ ਡੈਸਕ- ਆਈਪੀਐੱਲ ਚੈਂਪੀਅ ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਟੀਮ ਦੀ ਆਈਪੀਐੱਲ ਖਿਤਾਬੀ ਜਿੱਤ ਦੇ ਜਸ਼ਨ ਦੌਰਾਨ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਮਚੀ ਭਾਜੜ 'ਚ ਮਾਰੇ ਗਏ 11 ਪ੍ਰਸ਼ੰਸਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਵਿਰਾਟ ਕੋਹਲੀ ਅਤੇ ਟੀਮ ਦੀ ਇਕ ਝਲਕ ਪਾਉਣ ਲਈ ਲੱਖਾਂ ਦੀ ਗਿਣਤੀ 'ਚ ਪ੍ਰਸ਼ੰਸਕ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਇਕੱਠੇ ਹੋਏ ਜਿਸ ਨਾਲ 11 ਲੋਕਾਂ ਦੀ ਮੌਤ ਹੋ ਗਈ ਸੀ।
ਆਰਸੀਬੀ ਨੇ ਸੋਸ਼ਲ ਮੀਡੀਆ 'ਤੇ ਜਾਰੀ ਬਿਆਨ 'ਚ ਕਿਹਾ, 'ਬੈਂਗਲੁਰੂ 'ਚ ਬੁੱਧਵਾਰ ਨੂੰ ਵਾਪਰੇ ਹਾਦਸੇ ਨਾਲ ਆਰਸੀਬੀ ਪਰਿਵਾਰ ਦੁਖੀ ਹੈ। ਆਰਸੀਬੀ ਨੇ 11 ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਆਰਥਿਕ ਮਦਦ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਆਰਸੀਬੀ ਕੇਅਰਸ ਫੰਡ ਵੀ ਬਣਾਇਆ ਜਾਵੇਗਾ ਜਿਸ ਰਾਹੀਂ ਇਸ ਹਾਦਸੇ 'ਚ ਜ਼ਖ਼ਮੀ ਹੋਏ ਪ੍ਰਸ਼ੰਸਕਾਂ ਦੀ ਮਦਦ ਕੀਤੀ ਜਾਵੇਗੀ।'
ਇਸ ਹਾਦਸੇ 'ਚ 50 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋਏ ਹਨ। ਇਸ ਦੁਖਾਂਤ ਦੀ ਨਿਆਂਇਕ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਅਗਲੇ 15 ਦਿਨਾਂ 'ਚ ਰਿਪੋਰਟ ਆਉਣ ਦੀ ਉਮੀਦ ਹੈ। ਟੀਮ ਦੇ ਖਿਤਾਬ ਜਿੱਤਣ ਦੇ ਸਿਰਫ ਇਕ ਦਿਨ ਬਾਅਦ ਹਫੜਾ-ਦਫੜੀ 'ਚ ਸਮਾਰੋਹ ਆਯੋਜਿਤ ਕਰਨ ਲਈ ਆਰਸੀਬੀ ਦੀ ਕਾਫੀ ਆਲੋਚਨਾ ਹੋ ਰਹੀ ਹੈ ਚਿਵੇਂ ਪ੍ਰਸ਼ਾਸਨ ਅਤੇ ਪੁਲਸ ਨੂੰ ਇੰਨੇ ਵੱਡੇ ਪ੍ਰੋਗਰਾਮ ਦੀ ਸੁਰੱਖਿਆ ਦਾ ਇੰਤਜ਼ਾਮ ਕਰਨ ਲਈ ਸਮਾਂ ਹੀ ਨਹੀਂ ਮਿਲ ਸਕਿਆ।
ਬੀਬੀਸੀਆਈ ਸੱਕਰ ਦੇਵੀਜੀਤ ਸੈਕੀਆ ਇੰਤਜ਼ਾਮ 'ਚ ਕੋਤਾਹੀ 'ਤੇ ਸਵਾਲ ਚੁੱਕ ਚੁਕੇ ਹਨ। ਉਨ੍ਹਾਂ ਨੇ ਫ੍ਰੈਂਚਾਈਜ਼ੀ, ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਾਲੇ ਉਚਿਤ ਤਾਲਮੇਲ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। ਆਰਸੀਬੀ ਦੀ ਸੋਸ਼ਲ ਮੀਡੀਆ ਟੀਮ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਲੋਕਾਂ ਨੂੰ ਜਸ਼ਨ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਪਰ ਇਸਨੂੰ ਬਾਅਦ 'ਚ ਰੱਦ ਕਰ ਦਿੱਤਾ। ਬੈਂਗਲੁਰੂ ਟ੍ਰੈਫਿਕ ਪੁਲਸ ਨੇ ਕਿਹਾ ਸੀ ਕਿ ਵਿਅਸਤ ਰੂਟ 'ਤੇ ਅਜਿਹੀ ਪਰੇਡ ਦੀ ਇਜਾਜ਼ਤ ਦੇਣਾ ਸੰਭਵ ਨਹੀਂ ਹੋਵੇਗਾ। ਬਾਅਦ 'ਚ ਮੁੱਖ ਮੰਤਰੀ ਸਿਧਰਮਈਆ ਨੇ ਇਸਦੀ ਇਜਾਜ਼ਤ ਦੇ ਦਿੱਤੀ ਪਰ ਭੀੜ ਅਤੇ ਮੀਂਹ ਕਾਰਨ ਪਰੇਡ ਨਹੀਂ ਹੋ ਸਕੀ।