RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ, ਲਗਾਤਾਰ ਦੂਜੀ ਵਾਰ ਬਣੀ ਚੈਂਪੀਅਨ

Sunday, May 31, 2026 - 11:31 PM (IST)

RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ, ਲਗਾਤਾਰ ਦੂਜੀ ਵਾਰ ਬਣੀ ਚੈਂਪੀਅਨ

ਅਹਿਮਦਾਬਾਦ: ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਆਈਪੀਐਲ 2026 ਦੇ ਫਾਈਨਲ ਮੁਕਾਬਲੇ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਗੁਜਰਾਤ ਟਾਈਟਨਸ (GT) ਨੂੰ ਕਰਾਰੀ ਹਾਰ ਦੇ ਕੇ ਖਿਤਾਬ ਆਪਣੇ ਨਾਮ ਕਰ ਲਿਆ ਹੈ। ਇਸ ਜਿੱਤ ਨਾਲ ਬੈਂਗਲੁਰੂ ਲਗਾਤਾਰ ਦੂਜੀ ਵਾਰ ਆਈਪੀਐਲ ਚੈਂਪੀਅਨ ਬਣ ਗਈ ਹੈ ਅਤੇ ਉਸ ਨੇ ਮੁੰਬਈ ਤੇ ਚੇਨਈ ਵਰਗੀਆਂ ਦਿੱਗਜ ਟੀਮਾਂ ਦੇ ਕਲੱਬ ਵਿੱਚ ਜਗ੍ਹਾ ਬਣਾ ਲਈ ਹੈ, ਜਿਨ੍ਹਾਂ ਨੇ ਲਗਾਤਾਰ ਦੋ ਵਾਰ ਟਰਾਫੀ ਜਿੱਤੀ ਹੈ।

ਪਹਿਲਾਂ ਬੱਲੇਬਾਜ਼ੀ ਕਰਦਿਆਂ ਗੁਜਰਾਤ ਟਾਈਟਨਸ ਦੀ ਟੀਮ ਆਰਸੀਬੀ ਦੇ ਗੇਂਦਬਾਜ਼ਾਂ ਅੱਗੇ ਬੇਵੱਸ ਨਜ਼ਰ ਆਈ। ਬੈਂਗਲੁਰੂ ਦੀ ਤੇਜ਼ ਗੇਂਦਬਾਜ਼ੀ ਯੂਨਿਟ ਨੇ ਗੁਜਰਾਤ ਨੂੰ 155 ਦੌੜਾਂ 'ਤੇ ਹੀ ਰੋਕ ਦਿੱਤਾ। ਆਰਸੀਬੀ ਵੱਲੋਂ ਰਸਿਕ ਸਲਾਮ ਡਾਰ ਸਭ ਤੋਂ ਸਫਲ ਗੇਂਦਬਾਜ਼ ਰਹੇ, ਜਿਨ੍ਹਾਂ ਨੇ 3 ਅਹਿਮ ਵਿਕਟਾਂ ਝਟਕਾਈਆਂ। ਉਨ੍ਹਾਂ ਤੋਂ ਇਲਾਵਾ ਭੁਵਨੇਸ਼ਵਰ ਕੁਮਾਰ ਅਤੇ ਜੋਸ਼ ਹੇਜ਼ਲਵੁੱਡ ਨੇ 2-2 ਵਿਕਟਾਂ ਹਾਸਲ ਕੀਤੀਆਂ। ਗੁਜਰਾਤ ਵੱਲੋਂ ਸਿਰਫ ਵਾਸ਼ਿੰਗਟਨ ਸੁੰਦਰ (50 ਨਾਬਾਦ) ਹੀ ਟਿਕ ਕੇ ਖੇਡ ਸਕੇ।

156 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਆਰਸੀਬੀ ਦੀ ਟੀਮ ਲਈ ਵਿਰਾਟ ਕੋਹਲੀ ਨੇ ਇਤਿਹਾਸਕ ਪਾਰੀ ਖੇਡੀ। ਕੋਹਲੀ ਨੇ ਸਿਰਫ਼ 25 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ, ਜੋ ਕਿ ਉਨ੍ਹਾਂ ਦੇ ਆਈਪੀਐਲ ਕਰੀਅਰ ਦੀ ਸਭ ਤੋਂ ਤੇਜ਼ ਫਿਫਟੀ ਹੈ। ਵੇਂਕਟੇਸ਼ ਅਈਅਰ ਨੇ ਵੀ 16 ਗੇਂਦਾਂ ਵਿੱਚ 32 ਦੌੜਾਂ ਬਣਾ ਕੇ ਟੀਮ ਨੂੰ ਤੇਜ਼ ਸ਼ੁਰੂਆਤ ਦਿੱਤੀ। ਕੋਹਲੀ ਅੰਤ ਤੱਕ ਨਾਬਾਦ ਰਹੇ ਅਤੇ ਟੀਮ ਨੂੰ ਜਿੱਤ ਦਿਵਾ ਕੇ ਹੀ ਡਗਆਉਟ ਪਰਤੇ।

ਸਟੇਡੀਅਮ ਵਿੱਚ ਮੌਜੂਦ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਅਤੇ ਹਜ਼ਾਰਾਂ ਪ੍ਰਸ਼ੰਸਕਾਂ ਨੇ ਟੀਮ ਦੀ ਇਸ ਇਤਿਹਾਸਕ ਜਿੱਤ ਦਾ ਜਸ਼ਨ ਮਨਾਇਆ। ਬੈਂਗਲੁਰੂ ਨੇ ਸਾਲ 2025 ਤੋਂ ਬਾਅਦ ਹੁਣ 2026 ਵਿੱਚ ਵੀ ਟਰਾਫੀ ਜਿੱਤ ਕੇ ਆਪਣਾ ਦਬਦਬਾ ਕਾਇਮ ਰੱਖਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਨੇ ਵੀ ਸਟੇਡੀਅਮ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ।


author

Inder Prajapati

Content Editor

Related News