ਜਿਵੇਂ ਉਨ੍ਹਾਂ ਨੇ ਪੂਰੀ ਦੁਨੀਆ ਨੂੰ ਸੱਦਿਆ ਹੋਵੇ...!'''', ਸੂਬਾ ਸਰਕਾਰ ਨੇ RCB ਸਿਰ ਭੰਨ੍ਹਿਆ ਮੌਤਾਂ ਦਾ ਠੀਕਰਾ

Thursday, Jun 12, 2025 - 10:24 AM (IST)

ਜਿਵੇਂ ਉਨ੍ਹਾਂ ਨੇ ਪੂਰੀ ਦੁਨੀਆ ਨੂੰ ਸੱਦਿਆ ਹੋਵੇ...!'''', ਸੂਬਾ ਸਰਕਾਰ ਨੇ RCB ਸਿਰ ਭੰਨ੍ਹਿਆ ਮੌਤਾਂ ਦਾ ਠੀਕਰਾ

ਸਪੋਰਟਸ ਡੈਸਕ- ਕਰਨਾਟਕ ਸਰਕਾਰ ਨੇ ਹਾਈ ਕੋਰਟ ਦੇ ਸਾਹਮਣੇ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰ.ਸੀ.ਬੀ.) ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੂੰ ਐੱਮ. ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਮਚੀ ਭਾਜੜ ਲਈ ਜ਼ਿੰਮੇਵਾਰ ਠਹਿਰਾਇਆ। ਸਰਕਾਰ ਨੇ ਹਾਈ ਕੋਰਟ ਦੇ ਸਾਹਮਣੇ ਕਿਹਾ ਕਿ ਆਯੋਜਕਾਂ ਨੇ ਅਧਿਕਾਰਤ ਇਜਾਜ਼ਤ ਪ੍ਰਾਪਤ ਕੀਤੇ ਬਿਨਾਂ ਸੋਸ਼ਲ ਮੀਡੀਆ ਰਾਹੀਂ ਪੂਰੀ ਦੁਨੀਆ ਨੂੰ ਸੱਦਾ ਦਿੱਤਾ।

PunjabKesari

ਇਹ ਵੀ ਪੜ੍ਹੋ- ਬਸ ਮਿਲਣ ਵਾਲੀ ਹੈ ਅੱਗ ਵਰ੍ਹਾਊ ਗਰਮੀ ਤੋਂ ਰਾਹਤ ! ਮੌਸਮ ਵਿਭਾਗ ਨੇ ਦੱਸਿਆ ਕਦੋਂ ਹੋਵੇਗੀ ਬਾਰਿਸ਼

 

ਰਾਇਲ ਚੈਲੇਂਜਰਜ਼ ਦੇ ਮਾਰਕੀਟਿੰਗ ਮੁਖੀ ਨਿਖਿਲ ਸੋਸਾਲੇ ਸਮੇਤ 4 ਲੋਕਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਦੌਰਾਨ ਸੂਬੇ ਦੀ ਨੁਮਾਇੰਦਗੀ ਕਰ ਰਹੇ ਐਡਵੋਕੇਟ ਜਨਰਲ ਸ਼ਸ਼ੀ ਕਿਰਨ ਸ਼ੈੱਟੀ ਨੇ ਕਿਹਾ ਕਿ ਫ੍ਰੈਂਚਾਈਜ਼ੀ ਨੇ 3 ਜੂਨ ਨੂੰ ਮੈਚ ਤੋਂ ਸਿਰਫ਼ ਇਕ ਘੰਟਾ ਪਹਿਲਾਂ ਇਕ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਉਹ ਇਕ ਵਿਕਟਰੀ ਪਰੇਡ ਆਯੋਜਿਤ ਕਰਨਗੇ। ਸ਼ੈੱਟੀ ਨੇ ਅਦਾਲਤ ਨੂੰ ਦੱਸਿਆ ਕਿ ਇਹ ਇਜਾਜ਼ਤ ਦੀ ਅਪੀਲ ਨਹੀਂ ਸੀ, ਇਹ ਸਿਰਫ ਇਕ ਜਾਣਕਾਰੀ ਸੀ।

PunjabKesari

ਉਨ੍ਹਾਂ ਕਿਹਾ ਕਿ ਰਸਮੀ ਪ੍ਰਵਾਨਗੀ ਨਾ ਮਿਲਣ ਦੇ ਬਾਵਜੂਦ ਰਾਇਲ ਚੈਲੇਂਜਰਜ਼ ਅਤੇ ਬੀ.ਸੀ.ਸੀ.ਆਈ. ਨੇ 3 ਜੂਨ ਦੀ ਰਾਤ ਤੋਂ 4 ਜੂਨ ਦੀ ਸਵੇਰ ਦੇ ਸ਼ੁਰੂਆਤੀ ਘੰਟਿਆਂ ਵਿਚ ਸੋਸ਼ਲ ਮੀਡੀਆ ’ਤੇ ਵਿਆਪਕ ਪ੍ਰਚਾਰ ਕੀਤਾ, ਜਿਸ ਵਿਚ ਪ੍ਰਸ਼ੰਸਕਾਂ ਨਾਲ ਜਸ਼ਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਸ਼ੈੱਟੀ ਨੇ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਸਾਰੇ ਪ੍ਰਸ਼ੰਸਕਾਂ ਦਾ ਸਵਾਗਤ ਹੈ। ਅਜਿਹਾ ਲੱਗ ਰਿਹਾ ਸੀ ਜਿਵੇਂ ਉਨ੍ਹਾਂ ਨੇ ਪੂਰੀ ਦੁਨੀਆ ਨੂੰ ਸੱਦਾ ਦਿੱਤਾ ਹੋਵੇ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਮਹਿਲਾ JE ਹੋ ਗਈ ਗ੍ਰਿਫ਼ਤਾਰ ! ਕਾਰਾ ਜਾਣ ਰਹਿ ਜਾਓਗੇ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News