ਗਣਤੰਤਰ ਦਿਵਸ ਮੌਕੇ ਵਰਿੰਦਰ ਸਹਿਵਾਗ ਨੇ ਭਾਰਤੀ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ

01/26/2021 1:54:39 PM

ਸਪੋਰਟਸ ਡੈਸਕ : ਅੱਜ ਦੇਸ਼ ਭਰ ਵਿਚ 72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ’ਤੇ ਖੇਡ ਜਗਤ ਤੋਂ ਲੈ ਕੇ ਬਾਲੀਵੁੱਲ ਤੱਕ ਹਰ ਕੋਈ ਵਧਾਈਆਂ ਦੇ ਰਿਹਾ ਹੈ। ਇਸੇ ਕੜੀ ਤਹਿਤ ਵਰਿੰਦਰ ਸਹਿਵਾਰ ਨੇ ਸਾਰੇ ਭਾਰਤੀ ਨਾਗਰਿਕਾਂ ਨੂੰ ਇਕ ਖ਼ਾਸ ਅਪੀਲ ਕੀਤੀ ਹੈ। ਸਹਿਵਾਗ ਨੇ ਟਵੀਟ ਕਰਕੇ ਭਾਰਤੀ ਨਾਗਰਿਕਾਂ ਨੂੰ ਤਿਰੰਗੇ ਨੂੰ ਨਾ ਸੁੱਟਣ ਦੀ ਅਪੀਲ ਕੀਤੀ ਹੈ। 

ਇਹ ਵੀ ਪੜ੍ਹੋ: ਗਣਤੰਤਰ ਦਿਵਸ ਮੌਕੇ ਪਹਿਲਵਾਨ ਵਰਿੰਦਰ ਸਿੰਘ ਸਮੇਤ 6 ਖਿਡਾਰੀ ਪਦਮ ਸ਼੍ਰੀ ਪੁਰਸਕਾਰ ਲਈ ਨਾਮਜ਼ਦ

 

ਉਥੇ ਹੀ ਸਚਿਨ ਤੇਂਦੁਲਕਰ ਨੇ ਟਵੀਟ ਕਰਦੇ ਹੋਏ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਲਿਖਿਆ, ‘ਉਮੀਦ ਕਰਦਾ ਹਾਂ ਕਿ ਜਿਨ੍ਹਾਂ ਮਹਾਨ ਸਿਧਾਂਤਾਂ ’ਤੇ ਸਾਡੇ ਦੇਸ਼ ਦੀ ਨੀਂਹ ਰੱਖੀ ਗਈ ਹੈ, ਉਹ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੇ ਰਹਿਣ।’

ਇਹ ਵੀ ਪੜ੍ਹੋ: ਗਣਤੰਤਰ ਦਿਵਸ ਮੌਕੇ ਦਿੱਲੀ ਦੇ 38 ਪੁਲਸ ਮੁਲਾਜ਼ਮ ‘ਪੁਲਸ ਮੈਡਲ’ ਨਾਲ ਸਨਮਾਨਿਤ

 

ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਟਵੀਟ ਕਰਦੇ ਹੋਏ ਲਿਖਿਆ, ‘ਭਵਿੱਖ ਇਸ ਗੱਲ ’ਤੇ ਨਿਰਭਰ ਕਰਦਾ ਹੈ ਕਿ ਅਸੀਂ ਅੱਜ ਕੀ ਕਰਦੇ ਹਾਂ। ਆਓ ਸਾਡੇ ਰਾਸ਼ਟਰ ਦੀ ਤਾਕਤ ਬਣੋ ਅਤੇ ਇਸ ਨੂੰ ਜ਼ਿਆਦਾ ਤੋਂ ਜ਼ਿਆਦਾ ਉਚਾਈਆਂ ਤੱਕ ਪਹੁੰਚਾਉਣ ਵਿਚ ਮਦਦ ਕਰੀਏ। ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ। ਜੈ ਹਿੰਦ।’

ਇਹ ਵੀ ਪੜ੍ਹੋ: ਗਣਤੰਤਰ ਦਿਵਸ : ਰਾਜਪਥ ’ਤੇ ਦਿਖੀ ਇਤਿਹਾਸਿਕ ਵਿਰਾਸਤ, ਤਸਵੀਰਾਂ ’ਚ ਵੇਖੋ ਸਮਾਗਮ ਦੀ ਝਲਕ

 

ਇਸ ਤੋਂ ਇਲਾਵਾ ਕ੍ਰਿਕਟ ਅਤੇ ਖੇਡ ਜਗਤ ਦੇ ਕਈ ਸਿਤਾਰਿਆਂ ਨੇ 72ਵੇਂ ਗਣਤੰਤਰ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਨੇ ਨੈਸ਼ਨਲ ਵਾਰ ਮੈਮੋਰੀਅਲ ’ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

 

 

 

 

 

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News