ਕੀ ਸ਼ੁਭਮਨ ਗਿੱਲ ਇਸ ਅਦਾਕਾਰਾ ਨਾਲ ਝੂਟ ਰਿਹੈ ਪਿਆਰ ਦੀਆਂ ਪੀਂਘਾਂ? ਵਿਆਹ ਨੂੰ ਲੈ ਕੇ ਛਿੜੀ ਨਵੀਂ ਚਰਚਾ

06/05/2024 11:20:38 AM

ਮੁੰਬਈ (ਬਿਊਰੋ) : ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਇੰਨੀਂ ਦਿਨੀਂ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫ਼ੀ ਸੁਰਖੀਆਂ ਬਟੋਰ ਰਹੇ ਹਨ। ਸ਼ੁਭਮਨ ਦਾ ਨਾਂ ਅਕਸਰ ਸਚਿਨ ਤੇਂਦੁਲਕਰ ਦੀ ਧੀ ਸਾਰਾ ਤੇਂਦੁਲਕਰ ਨਾਲ ਜੋੜਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਡੇਟਿੰਗ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹਾਲਾਂਕਿ ਡੇਟਿੰਗ ਨੂੰ ਲੈ ਕੇ ਦੋਵਾਂ ਪਾਸਿਆਂ ਤੋਂ ਕਦੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ। ਇਸੇ ਵਿਚਾਲੇ ਹੁਣ ਸ਼ੁਭਮਨ ਦੇ ਵਿਆਹ ਦੀਆਂ ਖ਼ਬਰਾਂ ਨੇ ਹਰ ਪਾਸੇ ਤਹਿਲਕਾ ਮਚਾਇਆ ਹੋਇਆ ਹੈ। 

ਇਹ ਖ਼ਬਰ ਵੀ ਪੜ੍ਹੋ -  ਦਿਲਜੀਤ ਦੇ ਮੁਰੀਦ ਹੋਏ 'ਨਿਊ ਜਰਸੀ' ਦੇ ਗਵਰਨਰ ਫਿਲ ਮਰਫੀ, ਕੀਤੀ ਰੱਜ ਕੇ ਦੋਸਾਂਝਾਵਾਲੇ ਦੀ ਤਾਰੀਫ਼

PunjabKesari

ਦਰਅਸਲ, ਕ੍ਰਿਕਟਰ ਸ਼ੁਭਮਨ ਗਿੱਲ ਦੇ ਵਿਆਹ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਵਾਰ ਉਹ ਸਾਰਾ ਤੇਂਦੁਲਕਰ ਨਾਲ ਨਹੀਂ ਸਗੋਂ ਟੀ. ਵੀ. ਇੰਡਸਟਰੀ ਦੀ ਇੱਕ ਅਦਾਕਾਰਾ ਨਾਲ ਜੋੜਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਦਸੰਬਰ 2024 'ਚ ਵਿਆਹ ਕਰਨ ਜਾ ਰਹੇ ਹਨ। ਕ੍ਰਿਕਟਰ ਸ਼ੁਭਮਨ ਗਿੱਲ ਅਤੇ ਅਦਾਕਾਰਾ ਰਿਧੀਮਾ ਪੰਡਿਤ ਦੇ ਵਿਆਹ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਦੋਵੇਂ ਦਸੰਬਰ 2024 'ਚ ਵਿਆਹ ਕਰਨ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਇਹ ਭਾਰਤੀ ਕ੍ਰਿਕਟਰ ਬੱਝਾ ਵਿਆਹ ਦੇ ਬੰਧਨ 'ਚ, ਲਾੜੇ-ਲਾੜੀ ਦੀਆਂ ਤਸਵੀਰਾਂ ਨੇ ਖਿੱਚਿਆ ਸਭ ਦਾ ਧਿਆਨ

PunjabKesari

ਦੱਸ ਦੇਈਏ ਕਿ ਸ਼ੁਭਮਨ ਗਿੱਲ ਦੇ ਵਿਆਹ ਅਤੇ ਰਿਧੀਮਾ ਪੰਡਿਤ ਦੇ ਡੇਟਿੰਗ ਦੀਆਂ ਲਗਾਤਾਰ ਖ਼ਬਰਾਂ ਆ ਰਹੀਆਂ ਸਨ। ਇਸ ਤੋਂ ਬਾਅਦ ਉਨ੍ਹਾਂ ਦੇ ਵਿਆਹ ਦਾ ਮਾਮਲਾ ਸਾਹਮਣੇ ਆਇਆ। ਇਸ ਮਾਮਲੇ 'ਚ ਹੁਣ ਅਦਾਕਾਰਾ ਰਿਧੀਮਾ ਪੰਡਿਤ ਨੇ ਇਕ ਵੀਡੀਓ ਜਾਰੀ ਕਰਕੇ ਵਿਆਹ ਦੀਆਂ ਅਫਵਾਹਾਂ 'ਤੇ ਵਿਰਾਮ ਲਗਾ ਦਿੱਤਾ ਹੈ। ਰਿਧੀਮਾ ਨੇ ਦੱਸਿਆ ਕਿ ਇਹ ਸਿਰਫ਼ ਅਫਵਾਹ ਹੈ। ਰਿਧੀਮਾ ਨੇ ਕਿਹਾ, ਮੇਰੀ ਸਵੇਰ ਬਹੁਤ ਸਾਰੇ ਪੱਤਰਕਾਰਾਂ ਦੇ ਕਾਲਾਂ ਨਾਲ ਸ਼ੁਰੂ ਹੋਈ। ਹਰ ਕੋਈ ਮੇਰੇ ਆਉਣ ਵਾਲੇ ਵਿਆਹ ਬਾਰੇ ਜਾਣਨਾ ਚਾਹੁੰਦਾ ਸੀ ਪਰ ਕਿਹੜਾ ਵਿਆਹ? ਕਿਸ ਦੇ ਨਾਲ ? ਉਨ੍ਹਾਂ ਅੱਗੇ ਕਿਹਾ, ਜੇਕਰ ਮੇਰੀ ਜ਼ਿੰਦਗੀ 'ਚ ਅਜਿਹਾ ਕੁਝ ਹੋ ਰਿਹਾ ਹੈ। ਜੇਕਰ ਮੈਂ ਵਿਆਹ ਬਾਰੇ ਸੋਚ ਰਹੀ ਹਾਂ ਤਾਂ ਮੈਂ ਨਿੱਜੀ ਤੌਰ 'ਤੇ ਇਸ ਦਾ ਐਲਾਨ ਕਰਾਂਗੀ। ਫਿਲਹਾਲ ਇਸ ਖ਼ਬਰ 'ਚ ਕੋਈ ਸੱਚਾਈ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


sunita

Content Editor

Related News