ਭਾਰਤ ਲਈ ਵਿਸ਼ਵ ਕੱਪ ਜਿੱਤਣ ਦਾ ਸਹੀ ਸਮਾਂ : ਵਾਲਟਰ
Friday, Nov 17, 2023 - 03:44 PM (IST)
ਕੋਲਕਾਤਾ, (ਭਾਸ਼ਾ)- ਪੰਜਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿਚ ਹਾਰਨ ਤੋਂ ਨਿਰਾਸ਼ ਦੱਖਣੀ ਅਫਰੀਕਾ ਦੇ ਮੁੱਖ ਕੋਚ ਰੌਬ ਵਾਲਟਰ ਫਾਈਨਲ ਨਹੀਂ ਦੇਖਣਗੇ ਪਰ ਉਨ੍ਹਾਂ ਦਾ ਮੰਨਣਾ ਹੈ ਕਿ ਟੂਰਨਾਮੈਂਟ ਦੀ ਸਰਵੋਤਮ ਟੀਮ ਭਾਰਤ ਲਈ ਇਹ ਟਰਾਫੀ ਜਿੱਤਣ ਦਾ ਸਹੀ ਸਮਾਂ ਹੈ। ਭਾਰਤ ਨੇ ਮੌਜੂਦਾ ਵਿਸ਼ਵ ਕੱਪ ਵਿੱਚ ਆਪਣੇ ਸਾਰੇ 10 ਮੈਚ ਜਿੱਤ ਕੇ ਫਾਈਨਲ ਵਿੱਚ ਥਾਂ ਬਣਾ ਲਈ ਹੈ ਜਿੱਥੇ ਉਹ ਐਤਵਾਰ ਨੂੰ ਅਹਿਮਦਾਬਾਦ ਵਿੱਚ ਪੰਜ ਵਾਰ ਦੀ ਚੈਂਪੀਅਨ ਆਸਟਰੇਲੀਆ ਨਾਲ ਭਿੜੇਗੀ।
ਇਹ ਵੀ ਪੜ੍ਹੋ : ਲੋਕਾਂ ਦੇ ਸਿਰ ਚੜ੍ਹਿਆ ਵਿਸ਼ਵ ਕੱਪ ਫਾਈਨਲ ਦਾ ਕ੍ਰੇਜ਼, ਹੋਟਲ ਹੋਏ ਫੁੱਲ, ਅਸਮਾਨੀ ਪੁੱਜੇ ਹਵਾਈ ਕਿਰਾਏ
ਦੂਜੇ ਸੈਮੀਫਾਈਨਲ 'ਚ ਦੱਖਣੀ ਅਫਰੀਕਾ ਦੀ ਆਸਟ੍ਰੇਲੀਆ ਹੱਥੋਂ ਹਾਰ ਤੋਂ ਬਾਅਦ ਵਾਲਟਰ ਨੇ ਕਿਹਾ, ''ਈਮਾਨਦਾਰੀ ਨਾਲ ਕਹਾਂ ਤਾਂ ਇਕ ਫੀਸਦੀ ਸੰਭਾਵਨਾ ਹੈ ਕਿ ਮੈਂ (ਫਾਈਨਲ) ਦੇਖਾਂਗਾ ਅਤੇ ਹੋਰ ਵੀ ਇਮਾਨਦਾਰ ਨਾਲ ਕਹਾਂ ਤਾਂ ਮੈਨੂੰ ਅਸਲ ਵਿੱਚ ਪਰਵਾਹ ਨਹੀਂ ਹੈ। ਹਾਲਾਂਕਿ ਵਾਲਟਰ ਨੇ ਤੁਰੰਤ ਕਿਹਾ ਕਿ ਭਾਰਤ ਲਈ ਘਰੇਲੂ ਜ਼ਮੀਨ 'ਤੇ ਟਰਾਫੀ ਜਿੱਤਣਾ ਜ਼ਿਆਦਾ ਉਚਿਤ ਹੋਵੇਗਾ। ਉਸ ਨੇ ਕਿਹਾ, “ਜ਼ਾਹਿਰ ਹੈ, ਕਿਉਂਕਿ ਵਿਸ਼ਵ ਕੱਪ ਭਾਰਤ ਵਿੱਚ ਖੇਡਿਆ ਜਾ ਰਿਹਾ ਹੈ, ਮੇਜ਼ਬਾਨ ਦੇਸ਼ ਲਈ ਵਿਸ਼ਵ ਕੱਪ ਜਿੱਤਣਾ ਹਮੇਸ਼ਾ ਚੰਗਾ ਹੁੰਦਾ ਹੈ। ਇੱਥੋਂ ਦੇ ਮਾਹੌਲ ਨੂੰ ਦੇਖਦੇ ਹੋਏ ਮੈਨੂੰ ਲੱਗਦਾ ਹੈ ਕਿ ਭਾਰਤ ਲਈ ਟਰਾਫੀ ਜਿੱਤਣਾ ਸਹੀ ਹੋਵੇਗਾ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ