ਰਿਸ਼ਭ ਪੰਤ ਬਣੇ ਉੱਤਰਾਖੰਡ ਦੇ ਬ੍ਰਾਂਡ ਅੰਬੈਸਡਰ
Thursday, Aug 11, 2022 - 11:55 AM (IST)
ਸਪੋਰਟਸ ਡੈਸਕ : ਉੱਤਰਾਖੰਡ ਸਰਕਾਰ ਨੇ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਨੂੰ ਉੱਤਰਾਖੰਡ ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀਰਵਾਰ ਨੂੰ ਨਵੀਂ ਦਿੱਲੀ ਦੇ ਉੱਤਰਾਖੰਡ ਸਦਨ 'ਚ ਰਿਸ਼ਭ ਪੰਤ ਨੂੰ ਸਨਮਾਨਿਤ ਕਰਨਗੇ। ਪੰਤ ਉੱਤਰਾਖੰਡ ਦੇ ਹਰਿਦੁਆਰ ਜ਼ਿਲੇ ਦੇ ਰੁੜਕੀ ਦਾ ਮੂਲ ਨਿਵਾਸੀ ਹੈ। ਇੱਥੇ ਹੀ ਉਸ ਦੀ ਸ਼ੁਰੂਆਤੀ ਸਿੱਖਿਆ ਹੋਈ। ਉਹ ਦਿੱਲੀ ਤੋਂ ਰਣਜੀ ਖੇਡਦੇ ਹਨ।
ਇਹ ਵੀ ਪੜ੍ਹੋ : ਰਾਸ਼ਟਰਮੰਡਲ ਖੇਡਾਂ ਤੋਂ ਬਾਅਦ ਬਰਮਿੰਘਮ 'ਚ ਲਾਪਤਾ ਹੋਏ 2 ਪਾਕਿਸਤਾਨੀ ਮੁੱਕੇਬਾਜ਼
ਰਾਜ ਸਰਕਾਰ ਨੇ ਉੱਤਰਾਖੰਡ ਦੇ ਨੌਜਵਾਨਾਂ ਨੂੰ ਖੇਡਾਂ ਅਤੇ ਜਨਤਕ ਸਿਹਤ ਪ੍ਰਤੀ ਉਤਸ਼ਾਹਿਤ ਕਰਨ ਲਈ ਰਿਸ਼ਭ ਨੂੰ ਸਟੇਟ ਬ੍ਰਾਂਡ ਅੰਬੈਸਡਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਪੰਤ ਦੀ ਬ੍ਰਾਂਡ ਅੰਬੈਸਡਰ ਵਜੋਂ ਨਿਯੁਕਤੀ ਦਾ ਐਲਾਨ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕੀਤਾ। ਧਾਮੀ ਨੇ ਲਿਖਿਆ- ਪੰਤ ਨਾਲ ਗੱਲ ਕਰਨ ਅਤੇ ਉਨ੍ਹਾਂ ਦੀ ਮਨਜ਼ੂਰੀ ਤੋਂ ਬਾਅਦ ਉਨ੍ਹਾਂ ਨੂੰ ਸੂਬੇ ਦਾ ਬ੍ਰਾਂਡ ਅੰਬੈਸਡਰ ਬਣਾਉਣ ਦਾ ਆਦੇਸ਼ ਵੀ ਜਾਰੀ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੰਤ ਦੀ ਤਰ੍ਹਾਂ ਮਹਿੰਦਰ ਸਿੰਘ ਧੋਨੀ ਵੀ ਉੱਤਰਾਖੰਡ ਦੇ ਸਟੇਟ ਬ੍ਰਾਂਡ ਅੰਬੈਸਡਰ ਰਹਿ ਚੁੱਕੇ ਹਨ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।