ਰੋਹਿਤ ਬਣੇ ਸਭ ਤੋਂ ਜ਼ਿਆਦਾ ਟੀ20 ਖੇਡਣ ਵਾਲੇ ਖਿਡਾਰੀ, ਇਨ੍ਹਾਂ ਦਿੱਗਜ ਖਿਡਾਰੀਆਂ ਨੂੰ ਛੱਡਿਆ ਪਿੱਛੇ

02/27/2022 8:28:16 PM

ਧਰਮਸ਼ਾਲਾ- ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਧਰਮਸ਼ਾਲਾ ਦੇ ਮੈਦਾਨ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿਚ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਆਪਣੇ ਨਾਂ ਇਕ ਵੱਡਾ ਰਿਕਾਰਡ ਬਣਾ ਲਿਆ ਹੈ। ਰੋਹਿਤ ਕ੍ਰਿਕਟ ਦੇ ਸਭ ਤੋਂ ਛੋਟੇ ਫਾਰਮੈੱਟ ਵਿਚ ਸਭ ਤੋਂ ਜ਼ਿਆਦਾ ਮੈਚ ਖੇਡਣ ਵਾਲੇ ਖਿਡਾਰੀ ਬਣ ਗਏ ਹਨ। ਰੋਹਿਤ ਸ਼ਰਮਾ ਹੁਣ 125 ਟੀ-20 ਮੈਚ ਖੇਡਣ ਵਾਲੇ ਖਿਡਾਰੀ ਬਣ ਗਏ ਹਨ। ਰੋਹਿਤ ਆਖਰੀ ਟੀ-20 ਮੈਚ ਵਿਚ ਜਿਵੇਂ ਹੀ ਟਾਸ ਦੇ ਲਈ ਗਏ ਤਾਂ ਉਸਦੇ ਨਾਂ ਇਹ ਰਿਕਾਰਡ ਦਰਜ ਹੋ ਗਿਆ।

ਇਹ ਖ਼ਬਰ ਪੜ੍ਹੋ- FIH ਪ੍ਰੋ ਲੀਗ : ਕਾਂਟੇ ਦੇ ਮੁਕਾਬਲੇ 'ਚ ਭਾਰਤ ਨੇ ਸਪੇਨ ਨੂੰ 5-4 ਨਾਲ ਹਰਾਇਆ
ਰੋਹਿਤ ਸ਼ਰਮਾ ਨੇ ਸਭ ਤੋਂ ਜ਼ਿਆਦਾ ਟੀ-20 ਮੈਚ ਖੇਡਣ ਦੇ ਮਾਮਲੇ ਵਿਚ ਪਾਕਿਸਤਾਨ ਦੇ ਦਿੱਗਜ ਖਿਡਾਰੀ ਸ਼ੋਏਬ ਮਲਿਕ ਨੂੰ ਪਿੱਛੇ ਛੱਡ ਦਿੱਤਾ ਹੈ। ਸ਼ੋਏਬ ਮਲਿਕ ਨੇ ਪਾਕਿਸਤਾਨ ਦੇ ਲਈ 124 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਹ ਮੁਹੰਮਦ ਹਫੀਜ਼ ਇਸ ਲਿਸਟ ਵਿਚ ਤੀਜੇ ਸਥਾਨ 'ਤੇ ਹਨ। ਹਫੀਜ ਨੇ ਪਾਕਿਸਤਾਨ ਦੇ ਲਈ 119 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ।


ਟੀ-20 ਵਿਚ ਸਭ ਤੋਂ ਜ਼ਿਆਦਾ ਮੈਚ ਖੇਡਣ ਵਾਲੇ ਖਿਡਾਰੀ 
125- ਰੋਹਿਤ ਸ਼ਰਮਾ
124- ਸ਼ੋਏਬ ਮਲਿਕ
119- ਮੁਹੰਮਦ ਹਫੀਜ਼
115- ਇਯੋਨ ਮੋਰਗਨ
113- ਮਹਿਮੁਦੂੱਲਾਹ


ਹਰ ਫਾਰਮੈੱਟ ਵਿਚ ਸਭ ਤੋਂ ਜ਼ਿਆਦਾ ਮੈਚ ਖੇਡਣ ਵਾਲੇ ਖਿਡਾਰੀ
ਟੈਸਟ- ਸਚਿਨ ਤੇਂਦੁਲਕਰ (200)
ਵਨ ਡੇ- ਸਚਿਨ ਤੇਂਦੁਲਕਰ (463)
ਟੀ-20-- ਰੋਹਿਤ ਸ਼ਰਮਾ (125)

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh