ਫਾਈਨਲ ਮੈਚ ਤੋਂ ਪਹਿਲਾਂ ਰੋਹਿਤ ਆਪਣੀ ਪਤਨੀ ਅਤੇ ਬੇਟੀ ਨਾਲ ਪਹੁੰਚੇ ਤਿਰੂਪਤੀ

Friday, May 10, 2019 - 11:27 AM (IST)

ਫਾਈਨਲ ਮੈਚ ਤੋਂ ਪਹਿਲਾਂ ਰੋਹਿਤ ਆਪਣੀ ਪਤਨੀ ਅਤੇ ਬੇਟੀ ਨਾਲ ਪਹੁੰਚੇ ਤਿਰੂਪਤੀ

ਨਵੀਂ ਦਿੱਲੀ : ਆਈ. ਪੀ. ਐੱਲ. ਸੀਜ਼ਨ 12 ਦੇ ਫਾਈਨਲ ਵਿਚ ਪਹੁੰਚ ਚੁੱਕੀ ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ਆਪਣੇ ਪਰਿਵਾਰ ਨਾਲ ਵੀਰਵਾਰ ਨੂੰ ਤਿਰੂਪਤੀ ਗਏ। ਫਾਈਨਲ ਮੈਚ ਐਤਵਾਰ ਨੂੰ ਖੇਡਿਆ ਜਾਣਾ ਹੈ। ਰੋਹਿਤ ਸ਼ਰਮਾ ਆਪਣੀ ਪਤਨੀ ਰਿਤਿਕਾ ਸਜਦੇਹ ਅਤੇ ਬੇਟੀ ਸਮਾਇਰਾ ਨਾਲ ਤਿਰੂਪਤੀ ਦੇ ਵੈਂਕਟੇਸ਼ਵਰ ਮੰਦਰ ਵਿਚ ਦਰਸ਼ਨ ਲਈ ਗਏ। ਮੰਗਲਵਾਰ (7 ਮਈ) ਨੂੰ ਖੇਡੇ ਗਏ ਪਹਿਲੇ ਕੁਆਲੀਫਾਇਰ ਮੈਚ ਵਿਚ ਮੁੰਬਈ ਇੰਡੀਅਨਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾ ਕੇ ਫਾਈਨਲ ਵਿਚ ਜਗ੍ਹਾ ਬਣਾਈ ਸੀ। ਦੂਜੇ ਕੁਆਲੀਫਾਇਰ ਮੈਚ ਵਿਚ ਸ਼ੁੱਕਰਵਾਰ (10 ਮਈ) ਨੂੰ ਚੇਨਈ ਸੁਪਰ ਕਿੰਗਜ਼ ਦਾ ਮੁਕਾਬਲਾ ਦਿੱਲੀ ਕੈਪੀਟਲਸ ਨਾਲ ਹੋਣਾ ਹੈ ਜੋ ਵੀ ਟੀਮ ਜਿੱਤੇਗੀ ਉਹ ਫਾਈਨਲ ਵਿਚ ਮੁੰਬਈ ਇੰਡੀਅਨਜ਼ ਨਾਲ ਭਿੜੇਗੀ।

PunjabKesari

ਰਿਤਿਕਾ ਸਜਦੇਹ ਨੇ ਇੰਸਟਾਗ੍ਰਾਮ ਸਟੋਰੀ 'ਤੇ ਤਿਰੂਪਤੀ ਦੀ ਤਸਵੀਰ ਸ਼ੇਅਰ ਕੀਤੀ। ਇਸ ਤਸਵੀਰ ਨੂੰ ਮੁੰਬਈ ਇੰਡੀਅਨਜ਼ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤਾ ਗਿਆ। 12 ਮਈ ਨੂੰ ਫਾਈਨਲ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਵਿਚ ਖੇਡਿਆ ਜਾਣਾ ਹੈ। ਮੁੰਬਈ 18 ਅੰਕਾਂ ਅਤੇ ਸਭ ਤੋਂ ਬਿਹਤਰ ਨੈਟ ਰੇਟ ਨਾਲ ਪੁਆਈਂਟ ਟੇਬਲ ਵਿਚ ਪਹਿਲੇ ਨੰਬਰ 'ਤੇ ਰਹੀ ਸੀ।


Related News