ਵੱਡੀ ਖ਼ਬਰ : IPL ਵਿਚਾਲੇ ਰੋਹਿਤ ਸ਼ਰਮਾ ਨੇ ਕਰ''ਤਾ ਸੰਨਿਆਸ ਦਾ ਐਲਾਨ!
Wednesday, May 07, 2025 - 07:45 PM (IST)

ਸਪੋਰਟਸ ਡੈਸਕ- ਭਾਰਤੀ ਕ੍ਰਿਕਟ ਟੀਮ ਦੇ ਨਿਯਮਤ ਕਪਤਾਨ ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਹੁਣ ਸਭ ਤੋਂ ਲੰਬੇ ਫਾਰਮੈਟ ਵਿੱਚ ਉਨ੍ਹਾਂ ਦੇ ਭਵਿੱਖ ਬਾਰੇ ਅਟਕਲਾਂ 'ਤੇ ਰੋਕ ਲੱਗ ਗਈ ਹੈ।
ਰੋਹਿਤ ਟੈਸਟ ਫਾਰਮੈਟ ਵਿੱਚ ਭਾਰਤ ਦਾ ਸਭ ਤੋਂ ਸਫਲ ਬੱਲੇਬਾਜ਼ ਹਨ, ਜਿਨ੍ਹਾਂ ਨੇ 67 ਟੈਸਟ ਮੈਚਾਂ ਵਿੱਚ 40.57 ਦੀ ਔਸਤ ਨਾਲ 430 ਦੌੜਾਂ ਬਣਾਈਆਂ ਹਨ, ਜਿਸ ਵਿੱਚ 12 ਸੈਂਕੜੇ ਅਤੇ 18 ਅਰਧ ਸੈਂਕੜੇ ਸ਼ਾਮਲ ਹਨ।