ਰੋਹਿਤ ਸ਼ਰਮਾ ਨੇ ਵਿਸ਼ਵ ਕੱਪ ''ਚ ਰਚਿਆ ਇਤਿਹਾਸ, ਬਣਾਏ ਇਹ ਰਿਕਾਰਡ
Wednesday, Nov 15, 2023 - 03:20 PM (IST)
ਨਵੀਂ ਦਿੱਲੀ : ਭਾਰਤ ਦੇ ਕਪਤਾਨ ਅਤੇ ਹਿੱਟਮੈਨ ਰੋਹਿਤ ਸ਼ਰਮਾ ਨੇ ਨਿਊਜ਼ੀਲੈਂਡ ਖ਼ਿਲਾਫ਼ ਵਨਡੇ ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ ਵਿੱਚ ਇਤਿਹਾਸ ਰਚ ਦਿੱਤਾ ਹੈ। ਉਹ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਛੱਕੇ ਮਾਰਨ ਵਾਲਾ ਬੱਲੇਬਾਜ਼ ਬਣ ਗਿਆ ਹੈ। ਉਨ੍ਹਾਂ ਨੇ ਇਸ ਮਾਮਲੇ 'ਚ ਵੈਸਟਇੰਡੀਜ਼ ਦੇ ਕ੍ਰਿਸ ਗੇਲ ਨੂੰ ਪਿੱਛੇ ਛੱਡ ਦਿੱਤਾ ਹੈ। ਰੋਹਿਤ ਸ਼ਰਮਾ ਨੇ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਹੁਣ ਤੱਕ ਸਭ ਤੋਂ ਵੱਧ 51 ਛੱਕੇ ਲਗਾਏ ਹਨ। ਇਸ ਤੋਂ ਪਹਿਲਾਂ ਵਿਸ਼ਵ ਕੱਪ ਦੇ ਇਤਿਹਾਸ 'ਚ ਕ੍ਰਿਸ ਗੇਲ ਦੇ ਨਾਂ 49 ਛੱਕੇ ਦਰਜ ਸਨ ਪਰ ਨਿਊਜ਼ੀਲੈਂਡ ਖਿਲਾਫ ਸੈਮੀਫਾਈਨਲ ਮੈਚ 'ਚ ਰੋਹਿਤ ਸ਼ਰਮਾ ਨੇ ਭਾਰਤ ਨੂੰ ਤੂਫਾਨੀ ਸ਼ੁਰੂਆਤ ਦਿੱਤੀ ਅਤੇ 4 ਛੱਕੇ ਲਗਾ ਕੇ ਇਤਿਹਾਸ ਰਚ ਦਿੱਤਾ।
ਇਹ ਵੀ ਪੜ੍ਹੋ : ਧਰਮ ਪਰਿਵਰਤਨ ਦੇ ਮਾਮਲੇ ਨੂੰ ਲੈ ਕੇ ਇੰਜ਼ਮਾਮ 'ਤੇ ਵਰ੍ਹੇ ਹਰਭਜਨ, ਸੁਣਾਈਆਂ ਖਰੀਆਂ-ਖਰੀਆਂ
ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਛੱਕੇ
51 - ਰੋਹਿਤ ਸ਼ਰਮਾ
49 - ਕ੍ਰਿਸ ਗੇਲ
43 - ਗਲੇਨ ਮੈਕਸਵੈੱਲ
37- ਏਬੀ ਡਿਵਿਲੀਅਰਸ
37 - ਡੇਵਿਡ ਵਾਰਨਰ
ਇਹ ਵੀ ਪੜ੍ਹੋ : ਪ੍ਰਮੋਦ ਭਗਤ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਜਾਪਾਨ ਬੈਡਮਿੰਟਨ ਟੂਰਨਾਮੈਂਟ 'ਚ ਜਿੱਤਿਆ ਸੋਨ ਤਮਗਾ
ਇਸ ਤੋਂ ਇਲਾਵਾ ਰੋਹਿਤ ਸ਼ਰਮਾ ਵਿਸ਼ਵ ਕੱਪ ਦੇ ਇੱਕ ਸੈਸ਼ਨ ਵਿੱਚ ਸਭ ਤੋਂ ਵੱਧ ਛੱਕੇ ਲਗਾਉਣ ਵਾਲੇ ਬੱਲੇਬਾਜ਼ ਵੀ ਬਣ ਗਏ ਹਨ।
ਇਕ ਵਿਸ਼ਵ ਕੱਪ ਸੈਸ਼ਨ ਵਿੱਚ ਸਭ ਤੋਂ ਵੱਧ ਛੱਕੇ
27 - ਰੋਹਿਤ ਸ਼ਰਮਾ (2023)
26 - ਕ੍ਰਿਸ ਗੇਲ (2015)
22 - ਈਓਨ ਮੋਰਗਨ (2019)
22 - ਗਲੇਨ ਮੈਕਸਵੈੱਲ (2023)
21 - ਏਬੀ ਡੀਵਿਲੀਅਰਸ (2015)
21 - ਕੁਇੰਟਨ ਡੀ ਕਾਕ (2023)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711