'ਹਿੱਟਮੈਨ' ਦੇ ਨਾਂ ਹੋਇਆ ਇਕ ਹੋਰ ਵੱਡਾ ਰਿਕਾਰਡ, ਇਸ ਮਾਮਲੇ 'ਚ ਕੋਹਲੀ-ਧੋਨੀ ਸਣੇ ਸਾਰੇ ਦਿੱਗਜਾਂ ਨੂੰ ਪਛਾੜਿਆ

Friday, Jan 12, 2024 - 05:27 AM (IST)

ਸਪੋਰਟਸ ਡੈਸਕ- ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਮੋਹਾਲੀ ਵਿਖੇ ਖੇਡੇ ਗਏ ਟੀ-20 ਲੜੀ ਦੇ ਪਹਿਲੇ ਮੈਚ 'ਚ ਭਾਰਤ ਦੀ ਜਿੱਤ ਨਾਲ ਇਕ ਹੋਰ ਵੱਡਾ ਰਿਕਾਰਡ ਭਾਰਤੀ ਕਪਤਾਨ ਰੋਹਿਤ ਸ਼ਰਮਾ ਦੇ ਨਾਂ ਹੋ ਗਿਆ ਹੈ। ਇਸ ਜਿੱਤ ਦੇ ਨਾਲ ਹੀ ਰੋਹਿਤ ਸ਼ਰਮਾ ਅੰਤਰਰਾਸ਼ਟਰੀ ਟੀ-20 ਦੇ ਇਤਿਹਾਸ 'ਚ 100 ਮੈਚਾਂ 'ਚ ਜੇਤੂ ਟੀਮ ਦਾ ਹਿੱਸਾ ਰਹਿਣ ਵਾਲਾ ਪਹਿਲਾ ਪੁਰਸ਼ ਖਿਡਾਰੀ ਬਣ ਗਿਆ ਹੈ। 

ਅਜਿਹਾ ਕਰਨ ਵਾਲਾ ਉਹ ਦੁਨੀਆ ਦਾ ਪਹਿਲਾ ਖਿਡਾਰੀ ਬਣ ਗਿਆ ਹੈ। ਉਸ ਦੇ ਨਾਂ ਹੁਣ ਟੀ-20 ਅੰਤਰਰਾਸ਼ਟਰੀ ਮੁਕਾਬਲਿਆਂ 'ਚ 100 ਜਿੱਤਾਂ ਦਰਜ ਹੋ ਗਈਆਂ ਹਨ। ਉਸ ਤੋਂ ਬਾਅਦ ਪਾਕਿਸਤਾਨ ਦੇ ਸ਼ੋਏਬ ਮਲਿਕ ਦਾ ਨਾਂ ਆਉਂਦਾ ਹੈ, ਜਿਸ ਨੇ 86 ਮੈਚਾਂ 'ਚ ਜਿੱਤ ਦਰਜ ਕੀਤੀ ਹੈ। ਵਿਰਾਟ ਕੋਹਲੀ ਦਾ ਨਾਂ ਇਸ ਮਾਮਲੇ 'ਚ 73 ਜਿੱਤਾਂ ਨਾਲ ਤੀਜੇ ਨੰਬਰ 'ਤੇ ਹੈ। ਪਾਕਿਸਤਾਨ ਦੇ ਮੁਹੰਮਦ ਹਫੀਜ਼ ਅਤੇ ਅਫ਼ਗਾਨਿਸਤਾਨ ਦੇ ਮੁਹੰਮਦ ਨਬੀ ਦੇ ਨਾਂ 70-70 ਮੈਚਾਂ 'ਚ ਜਿੱਤਾਂ ਦਰਜ ਹਨ। 

ਇਹ ਵੀ ਪੜ੍ਹੋ- ਦੁਬੇ ਦੇ ਅਰਧ ਸੈਂਕੜੇ ਦੀ ਬਦੌਲਤ ਜਿੱਤਿਆ ਭਾਰਤ, ਪਹਿਲੇ ਟੀ-20 'ਚ ਅਫ਼ਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ

ਜੇਕਰ ਓਵਰਆਲ ਗੱਲ ਕਰੀਏ ਤਾਂ ਇਸ ਮਾਮਲੇ 'ਚ ਇੰਗਲੈਂਡ ਦੀ ਮਹਿਲਾ ਖਿਡਾਰਨ ਡੈਨੀ ਵਾਇਟ 111 ਜਿੱਤਾਂ ਨਾਲ ਪਹਿਲੇ ਸਥਾਨ 'ਤੇ ਹੈ। ਉਸ ਤੋਂ ਬਾਅਦ ਆਸਟ੍ਰੇਲੀਆ ਦੀ ਐਲਿਸਾ ਹੈਲੀ ਅਤੇ ਐਲਿਸ ਪੈਰੀ 100-100 ਜਿੱਤਾਂ ਦਰਜ ਕਰ ਚੁੱਕੀਆਂ ਹਨ।

ਮੈਚ ਦੀ ਗੱਲ ਕਰੀਏ ਤਾਂ ਮੋਹਾਲੀ 'ਚ ਖੇਡੇ ਗਏ ਇਸ ਮੁਕਾਬਲੇ 'ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਸੱਦਾ ਦਿੱਤਾ ਤੇ ਅਫ਼ਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 158 ਦੌੜਾਂ ਬਣਾਈਆਂ। 159 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਸਿਰਫ਼ 17.3 ਓਵਰਾਂ 'ਚ 4 ਵਿਕਟਾਂ ਗੁਆ ਕੇ ਟੀਚੇ ਨੂੰ ਆਸਾਨੀ ਨਾਲ ਹਾਸਲ ਕਰ ਲਿਆ। ਭਾਰਤ ਵੱਲੋਂ ਸ਼ਿਵਮ ਦੁਬੇ ਨੇ ਸਭ ਤੋਂ ਵੱਧ ਨਾਬਾਦ 60 ਦੌੜਾਂ ਦੀ ਪਾਰੀ ਖੇਡੀ ਤੇ ਭਾਰਤ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਈ। ਲੜੀ ਦਾ ਅਗਲਾ ਮੁਕਾਬਲਾ 14 ਜਨਵਰੀ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ਹੋਲਕਰ ਸਟੇਡੀਅਮ 'ਚ ਖੇਡਿਆ ਜਾਵੇਗਾ। 

ਇਹ ਵੀ ਪੜ੍ਹੋ- T20 ਟੀਮ 'ਚ ਵਾਪਸੀ ਕਰ ਰਹੇ ਰੋਹਿਤ ਸ਼ਰਮਾ ਦਾ ਰਨ-ਆਊਟ ਹੋਣ ਤੋਂ ਬਾਅਦ ਫੁੱਟਿਆ ਗੁੱਸਾ, ਸ਼ੁਭਮਨ ਗਿੱਲ ਨੂੰ ਪਾਈ ਝਾੜ੍ਹ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News