RSA vs SL : ਦੱ. ਅਫਰੀਕਾ ਨੇ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ
Thursday, Mar 14, 2019 - 12:44 AM (IST)

ਨਵੀਂ ਦਿੱਲੀ— ਦੱਖਣੀ ਅਫਰੀਕਾ ਤੇ ਸ਼੍ਰੀਲੰਕਾ ਵਿਚਾਲੇ 5 ਵਨ ਡੇ ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ ਬੁੱਧਵਾਰ ਨੂੰ ਖੇਡਿਆ ਗਿਆ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਦੀ ਟੀਮ 39.2 ਓਵਰਾਂ 'ਚ 189 ਦੌੜਾਂ 'ਤੇ ਢੇਰ ਹੋ ਗਈ ਤੇ ਦੱਖਣੀ ਅਫਰੀਕਾ ਨੂੰ 190 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉੱਤਰੀ ਦੱਖਣੀ ਅਫਰੀਕਾ ਦੀ ਟੀਮ ਨੇ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਨੇ ਵਨ ਡੇ ਸੀਰੀਜ਼ 'ਚ 4-0 ਨਾਲ ਬੜ੍ਹਤ ਬਣਾ ਲਈ ਹੈ। ਵਨ ਡੇ ਸੀਰੀਜ਼ ਦਾ ਆਖਰੀ ਮੈਚ ਹੁਣ 16 ਮਾਰਚ ਨੂੰ ਕੇਪਟਾਊਨ 'ਚ ਖੇਡਿਆ ਜਾਣਾ ਹੈ।
ਦੱਖਣੀ ਅਫਰੀਕਾ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਡੀ ਕੋਕ ਨੇ 57 ਗੇਂਦਾਂ 'ਚ 51 ਦੌੜਾਂ ਦਾ ਯੋਗਦਾਨ ਦਿੱਤਾ, ਜਿਸ 'ਚ 6 ਚੌਕੇ ਸ਼ਾਮਲ ਹਨ।