ਦੱ. ਅਫਰੀਕਾ ਨੇ ਸ਼੍ਰੀਲੰਕਾ ਨੂੰ ਪਾਰੀ ਤੇ 45 ਦੌੜਾਂ ਨਾਲ ਹਰਾਇਆ

Wednesday, Dec 30, 2020 - 02:15 AM (IST)

ਦੱ. ਅਫਰੀਕਾ ਨੇ ਸ਼੍ਰੀਲੰਕਾ ਨੂੰ ਪਾਰੀ ਤੇ 45 ਦੌੜਾਂ ਨਾਲ ਹਰਾਇਆ

ਸੈਂਚੂਰੀਅਨ – ਦੱਖਣੀ ਅਫਰੀਕਾ ਨੇ ਆਪਣੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸ਼੍ਰੀਲੰਕਾ ਨੂੰ ਪਹਿਲੇ ਕ੍ਰਿਕਟ ਟੈਸਟ ਦੇ ਚੌਥੇ ਦਿਨ ਮੰਗਲਵਾਰ ਨੂੰ ਪਾਰੀ ਤੇ 45 ਦੌੜਾਂ ਨਾਲ ਹਰਾ ਕੇ ਦੋ ਟੈਸਟਾਂ ਦੀ ਸੀਰੀਜ਼ ਵਿਚ 1-0 ਦੀ ਬੜ੍ਹਤ ਬਣਾ ਲਈ।

PunjabKesari
ਸ਼੍ਰੀਲੰਕਾ ਨੇ ਆਪਣੀ ਪਹਿਲੀ ਪਾਰੀ ਵਿਚ 396 ਦੌੜਾਂ ਬਣਾਈਆਂ ਸਨ ਜਦਕਿ ਦੱਖਣੀ ਅਫਰੀਕਾ ਨੇ 621 ਦੌੜਾਂ ਬਣਾ ਕੇ ਪਹਿਲੀ ਪਾਰੀ ਵਿਚ 225 ਦੌੜਾਂ ਦੀ ਵੱਡੀ ਬੜ੍ਹਤ ਹਾਸਲ ਕੀਤੀ ਸੀ। ਸ਼੍ਰੀਲੰਕਾ ਨੇ ਚੌਥੇ ਦਿਨ ਦੂਜੀ ਪਾਰੀ ਵਿਚ 2 ਵਿਕਟਾਂ ’ਤੇ 65 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ ਤੇ ਉਸਦੀ ਦੂਜੀ ਪਾਰੀ ਲੰਚ ਤੋਂ ਬਾਅਦ 180 ਦੌੜਾਂ ’ਤੇ ਖਤਮ ਹੋ ਗਈ।

ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ। 


author

Gurdeep Singh

Content Editor

Related News