SA v IND, 2nd Test : ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

01/03/2024 1:36:11 PM

ਸਪੋਰਟਸ ਡੈਸਕ— ਦੱਖਣੀ ਅਫਰੀਕਾ ਅਤੇ ਭਾਰਤ ਵਿਚਾਲੇ ਦੂਜਾ ਅਤੇ ਆਖਰੀ ਟੈਸਟ ਮੈਚ ਕੇਪਟਾਊਨ ਦੇ ਨਿਊਲੈਂਡਸ 'ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੂੰ ਪਹਿਲੇ ਮੈਚ ਵਿੱਚ ਇੱਕ ਪਾਰੀ ਅਤੇ 32 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਅਜਿਹੇ 'ਚ ਟੀਮ ਇਕ ਹੋਰ ਹਾਰ ਨਾਲ ਸੀਰੀਜ਼ ਗੁਆਉਣਾ ਪਸੰਦ ਨਹੀਂ ਕਰੇਗੀ।

ਇਹ ਵੀ ਪੜ੍ਹੋ : ਸੂਰਿਆਕੁਮਾਰ ਨੂੰ ਵਨਡੇ 'ਚ ਕੁਝ ਸਮਝ ਨਹੀਂ ਆਉਂਦਾ ਪਰ ਟੀ-20 'ਚ ਉਹ ਸ਼ਾਨਦਾਰ ਹੈ : ਹੁਸੈਨ

ਪਿੱਚ ਰਿਪੋਰਟ

ਵਿਸ਼ਵ ਪੱਧਰ 'ਤੇ ਸਭ ਤੋਂ ਖੂਬਸੂਰਤ ਕ੍ਰਿਕਟ ਮੈਦਾਨਾਂ ਵਿੱਚੋਂ ਇੱਕ, ਨਿਊਲੈਂਡਸ ਦੀ ਇੱਕ ਸਤ੍ਹਾ ਹੈ ਜੋ ਤੇਜ਼ ਗੇਂਦਬਾਜ਼ਾਂ ਨੂੰ ਕਾਫ਼ੀ ਸਹਾਇਤਾ ਪ੍ਰਦਾਨ ਕਰਦੀ ਹੈ। ਸ਼ੁਰੂਆਤ ਵਿੱਚ ਬੱਲੇਬਾਜ਼ੀ ਕਰਨਾ ਇੱਕ ਚੁਣੌਤੀਪੂਰਨ ਕੋਸ਼ਿਸ਼ ਸਾਬਤ ਹੋ ਸਕਦਾ ਹੈ, ਖਾਸ ਕਰਕੇ ਮੈਚ ਦੇ ਸ਼ੁਰੂਆਤੀ ਦਿਨਾਂ ਵਿੱਚ। ਇਸ ਮੈਦਾਨ 'ਤੇ ਪਹਿਲਾਂ ਗੇਂਦਬਾਜ਼ੀ ਕਰਨਾ ਲਾਭਦਾਇਕ ਫੈਸਲਾ ਹੈ।

ਇਹ ਵੀ ਪੜ੍ਹੋ : ਤਸਵੀਰ 'ਚ ਗੜਬੜੀ, ਕ੍ਰਿਕਟਰ ਨੂੰ ਗੁਆਉਣਾ ਪਿਆ ਇਕ ਕਰੋੜ ਦਾ IPL ਕਰਾਰ

ਪਲੇਇੰਗ 11

ਦੱਖਣੀ ਅਫ਼ਰੀਕਾ : ਡੀਨ ਐਲਗਰ (ਕਪਤਾਨ), ਏਡਨ ਮਾਰਕਰਮ, ਟੋਨੀ ਡੀ ਜ਼ੋਰਜ਼ੀ, ਟ੍ਰਿਸਟਨ ਸਟੱਬਸ, ਡੇਵਿਡ ਬੇਡਿੰਘਮ, ਕਾਈਲ ਵੇਰੇਨ (ਵਿਕਟਕੀਪਰ), ਮਾਰਕੋ ਜੇਨਸਨ, ਕੇਸ਼ਵ ਮਹਾਰਾਜ, ਕਾਗਿਸੋ ਰਬਾਦਾ, ਨੰਦਰੇ ਬਰਗਰ, ਲੁੰਗੀ ਨਗਿਡੀ।

ਭਾਰਤ: ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜਾਇਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇ. ਐਲ. ਰਾਹੁਲ (ਵਿਕਟਕੀਪਰ), ਰਵਿੰਦਰ ਜਡੇਜਾ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨਾ, ਮੁਕੇਸ਼ ਕੁਮਾਰ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Tarsem Singh

This news is Content Editor Tarsem Singh