SA v IND, 2nd Test : ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾਇਆ, ਸੀਰੀਜ਼ 1-1 ਨਾਲ ਰਹੀ ਬਰਾਬਰ

01/04/2024 5:25:19 PM

ਸਪੋਰਟਸ ਡੈਸਕ- ਦੱਖਣੀ ਅਫਰੀਕਾ ਅਤੇ ਭਾਰਤ ਵਿਚਾਲੇ ਸੀਰੀਜ਼ ਦਾ ਦੂਜਾ ਅਤੇ ਆਖਰੀ ਟੈਸਟ ਮੈਚ ਕੇਪਟਾਊਨ ਦੇ ਨਿਊਲੈਂਡਸ 'ਚ ਖੇਡਿਆ ਖੇਡਿਆ ਗਿਆ। ਮੈਚ 'ਚ ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾਇਆ। ਦੂਜੇ ਦਿਨ ਦੱਖਣੀ ਅਫਰੀਕਾ ਤੋਂ 79 ਦੌੜਾਂ ਦੇ ਟੀਚੇ ਨੂੰ ਭਾਰਤੀ ਟੀਮ ਨੇ 3 ਵਿਕਟਾਂ ਦੇ ਨੁਕਸਾਨ 'ਤੇ 80 ਦੌੜਾਂ ਬਣਾ ਕੇ ਹਾਸਲ ਕਰ ਲਿਆ। ਭਾਰਤ ਲਈ ਯਸ਼ਸਵੀ ਜਾਇਸਵਾਲ ਨੇ 28 ਦੌੜਾਂ, ਸ਼ੁਭਮਨ ਗਿੱਲ ਨੇ 10  ਦੜਾਂ, ਰੋਹਿਤ ਵਿਰਾਟ ਕੋਹਲੀ ਨੇ 12 ਦੌੜਾਂ ਬਣਾ ਆਊਟ ਹੋਏ। ਰੋਹਿਤ ਸ਼ਰਮਾ ਤੇ ਸ਼੍ਰੇਅਸ ਅਈਅਰ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 17 ਤੇ 4 ਦੌੜਾਂ ਬਣਾਈਆਂ। ਸੀਰੀਜ਼ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਨੇ ਜਿੱਤਿਆ ਸੀ ਤੇ ਹੁਣ ਦੂਜਾ ਮੈਚ ਭਾਰਤ ਨੇ ਜਿੱਤਿਆ ਹੈ। ਸਿੱਟੇ ਵਜੋਂ ਸੀਰੀਜ਼ 1-1 ਨਾਲ ਬਰਾਬਰ ਰਹੀ।

ਇਹ ਵੀ ਪੜ੍ਹੋ : ਤਸਵੀਰ 'ਚ ਗੜਬੜੀ, ਕ੍ਰਿਕਟਰ ਨੂੰ ਗੁਆਉਣਾ ਪਿਆ ਇਕ ਕਰੋੜ ਦਾ IPL ਕਰਾਰ

ਦੂਜੇ ਟੈਸਟ ਮੈਚ ਦੇ ਪਹਿਲੇ ਦਿਨ ਦੱਖਣੀ ਅਫਰੀਕਾ ਨੂੰ ਉਸ ਦੀ ਪਹਿਲੀ ਪਾਰੀ 'ਚ 55 ਦੌੜਾਂ 'ਤੇ ਸਮੇਟਣ ਦੇ ਬਾਅਦ ਟੀਮ ਇੰਡੀਆ ਨੇ ਆਪਣੀ ਪਹਿਲੀ ਪਾਰੀ 'ਚ ਆਲ ਆਊਟ ਹੋ ਕੇ 153 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਦੱਖਣੀ ਅਫਰੀਕਾ ਖਿਲਾਫ 98 ਦੌੜਾਂ ਦੀ ਬੜ੍ਹਤ ਹਾਸਲ ਕੀਤੀ। ਇਸ ਤੋਂ ਬਾਅਦ ਦੱਖਣੀ ਅਫਰੀਕਾ ਨੇ ਆਪਣੀ ਦੂਜੀ ਪਾਰੀ 'ਚ ਆਲ ਆਊਟ ਹੋ ਕੇ 176 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 78 ਦੌੜਾਂ ਦਾ ਟੀਚਾ ਦਿੱਤਾ। ਟੀਮ ਇੰਡੀਆ ਨੇ ਇਸ ਟੀਚੇ ਨੂੰ ਸੌਖਿਆਂ ਹੀ ਪੂਰਾ ਕਰਕੇ ਮੈਚ ਜਿੱਤ ਲਿਆ।

ਇਹ ਵੀ ਪੜ੍ਹੋ : ਵੰਦਨਾ ਕਟਾਰੀਆ ਸੱਟ ਕਾਰਨ ਓਲੰਪਿਕ ਕੁਆਲੀਫਾਇਰ ਤੋਂ ਬਾਹਰ

ਪਲੇਇੰਗ 11

ਦੱਖਣੀ ਅਫ਼ਰੀਕਾ : ਡੀਨ ਐਲਗਰ (ਕਪਤਾਨ), ਏਡਨ ਮਾਰਕਰਮ, ਟੋਨੀ ਡੀ ਜ਼ੋਰਜ਼ੀ, ਟ੍ਰਿਸਟਨ ਸਟੱਬਸ, ਡੇਵਿਡ ਬੇਡਿੰਘਮ, ਕਾਈਲ ਵੇਰੇਨ (ਵਿਕਟਕੀਪਰ), ਮਾਰਕੋ ਜੇਨਸਨ, ਕੇਸ਼ਵ ਮਹਾਰਾਜ, ਕਾਗਿਸੋ ਰਬਾਦਾ, ਨੰਦਰੇ ਬਰਗਰ, ਲੁੰਗੀ ਨਗਿਡੀ।

ਭਾਰਤ: ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜਾਇਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇ. ਐਲ. ਰਾਹੁਲ (ਵਿਕਟਕੀਪਰ), ਰਵਿੰਦਰ ਜਡੇਜਾ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨਾ, ਮੁਕੇਸ਼ ਕੁਮਾਰ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Tarsem Singh

This news is Content Editor Tarsem Singh