SA vs IND, 2nd ODI : ਭਾਰਤ ਨੇ ਦੱਖਣੀ ਅਫਰੀਕਾ ਨੂੰ ਦਿੱਤਾ 212 ਦੌੜਾਂ ਦਾ ਟੀਚਾ
Tuesday, Dec 19, 2023 - 06:52 PM (IST)
ਸਪੋਰਟਸ ਡੈਸਕ- ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਗੇਕੇਬਰਹਾ ਦੇ ਸੇਂਟ ਜਾਰਜ ਪਾਰਕ 'ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਏ ਭਾਰਤ ਨੂੰ ਪਹਿਲਾ ਝਟਕਾ ਰੁਤੂਰਾਜ ਗਾਇਕਵਾੜ ਦੇ ਆਊਟ ਹੋਣ ਨਾਲ ਲੱਗਾ। ਰੁਤੂਰਾਜ 4 ਦੌੜਾਂ ਬਣਾ ਨਾਂਦਰੇ ਬਰਗਰ ਵਲੋਂ ਆਊਟ ਹੋਇਆ। ਇਸ ਤੋਂ ਬਾਅਦ ਭਾਰਤ ਨੂੰ ਦੂਜਾ ਝਟਕਾ ਤਿਲਕ ਵਰਮਾ ਦੇ ਆਊਟ ਹੋਣ ਨਾਲ ਲੱਗਾ। ਵਰਮਾ 10 ਦੌੜਾਂ ਬਣਾ ਨਾਂਦਰੇ ਬਰਗਰ ਦਾ ਸ਼ਿਕਾਰ ਬਣਿਆ। ਇਸ ਤੋਂ ਬਾਅਦ ਸਾਈ ਸੁਦਰਸ਼ਨ 62 ਦੌੜਾਂ ਤੇ ਸੰਜੂ ਸੈਮਸਨ 12 ਦੌੜਾਂ ਬਣਾ ਆਊਟ ਹੋਏ।
ਰਿੰਕੂ ਸਿੰਘ ਵੀ 17 ਦੌੜਾਂ ਬਣਾ ਕੇ ਕੇਸ਼ਵ ਮਹਾਰਾਜ ਦੀ ਗੇਂਦ 'ਤੇ ਸਟੰਪ ਆਊਟ ਹੋ ਗਿਆ। ਇਸ ਤੋਂ ਬਾਅਦ ਸਿਰਫ਼ ਅਰਸ਼ਦੀਪ ਨੇ 18 ਦੌੜਾਂ ਦਾ ਯੋਗਦਾਨ ਦਿੱਤਾ ਤੇ ਪੂਰੀ ਟੀਮ 46.2 ਓਵਰਾਂ 'ਚ 211 ਦੌੜਾਂ ਬਣਾ ਕੇ ਆਲ ਆਊਟ ਹੋ ਗਈ।ਨਾਂਦਰੇ ਬਰਗਰ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 10 ਓਵਰਾਂ 'ਚ 30 ਦੌੜਾਂ ਦੇ ਕੇ ਸਭ ਤੋਂ ਵੱਧ 3 ਭਾਰਤੀ ਬੱਲੇਬਾਜ਼ਾਂ ਨੂੰ ਆਊਟ ਕੀਤਾ। ਬਿਊਰਨ ਹੈਂਡ੍ਰਿਕਸ ਤੇ ਕੇਸ਼ਵ ਮਹਾਰਾਜ ਨੇ 2-2 , ਜਦਕਿ ਲੀਜ਼ਾਡ ਵਿਲੀਅਮਸ ਅਤੇ ਏਡਨ ਮਾਰਕ੍ਰਮ ਨੇ 1-1 ਬੱਲੇਬਾਜ਼ ਨੂੰ ਆਊਟ ਕੀਤਾ। ਭਾਰਤ ਨੇ ਦੱਖਣੀ ਅਫਰੀਕਾ ਨੂੰ ਜਿੱਤ ਲਈ 212 ਦੌੜਾਂ ਦਾ ਟੀਚਾ ਦਿੱਤਾ ਹੈ।
ਪਲੇਇੰਗ 11
ਭਾਰਤ : ਕੇ. ਐਲ. ਰਾਹੁਲ (ਵਿਕਟਕੀਪਰ/ਕਪਤਾਨ), ਰੁਤੁਰਾਜ ਗਾਇਕਵਾੜ, ਸਾਈ ਸੁਦਰਸ਼ਨ, ਤਿਲਕ ਵਰਮਾ, ਸੰਜੂ ਸੈਮਸਨ, ਰਿੰਕੂ ਸਿੰਘ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਅਵੇਸ਼ ਖਾਨ, ਕੁਲਦੀਪ ਯਾਦਵ, ਮੁਕੇਸ਼ ਕੁਮਾਰ।
ਦੱਖਣੀ ਅਫ਼ਰੀਕਾ: ਟੋਨੀ ਡੀ ਜ਼ੋਰਜ਼ੀ, ਰੀਜ਼ਾ ਹੈਂਡਰਿਕਸ, ਰਾਸੀ ਵੈਨ ਡੇਰ ਡੁਸਨ, ਏਡੇਨ ਮਾਰਕਰਮ (ਕਪਤਾਨ), ਹੇਨਰਿਕ ਕਲਾਸਨ (ਵਿਕਟਕੀਪਰ), ਡੇਵਿਡ ਮਿਲਰ, ਵਿਆਨ ਮਲਡਰ, ਕੇਸ਼ਵ ਮਹਾਰਾਜ, ਨੰਦਰੇ ਬਰਗਰ, ਲਿਜ਼ਾਦ ਵਿਲੀਅਮਜ਼, ਬਿਊਰਨ ਹੈਂਡਰਿਕਸ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।