SA vs IND 1st Test : ਭਾਰਤ ਨੇ ਦੱ. ਅਫਰੀਕਾ ਨੂੰ 113 ਦੌੜਾਂ ਨਾਲ ਹਰਾਇਆ, ਸੀਰੀਜ਼ ’ਚ 1-0 ਨਾਲ ਬਣਾਈ ਬੜ੍ਹਤ

Thursday, Dec 30, 2021 - 04:29 PM (IST)

SA vs IND 1st Test : ਭਾਰਤ ਨੇ ਦੱ. ਅਫਰੀਕਾ ਨੂੰ 113 ਦੌੜਾਂ ਨਾਲ ਹਰਾਇਆ, ਸੀਰੀਜ਼ ’ਚ 1-0 ਨਾਲ ਬਣਾਈ ਬੜ੍ਹਤ

ਸਪੋਰਟਸ ਡੈਸਕ : ਭਾਰਤ ਨੇ ਦੱਖਣੀ ਅਫਰੀਕਾ ਨੂੰ ਪਹਿਲੇ ਟੈਸਟ ਮੈਚ ’ਚ 113 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤ ਵੱਲੋਂ ਦਿੱਤੇ 305 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਦੱ. ਅਫਰੀਕਾ ਦੀ ਪੂਰੀ ਟੀਮ 191 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਨੇ 113 ਦੌੜਾਂ ਨਾਲ ਮੈਚ ਜਿੱਤ ਲਿਆ। ਇਸ ਤਰ੍ਹਾਂ ਭਾਰਤ ਨੇ 3 ਮੈਚਾਂ ਦੀ ਸੀਰੀਜ਼ ’ਚ 1-0 ਦੀ ਬੜ੍ਹਤ ਬਣਾ ਲਈ ਹੈ।

ਇਹ ਵੀ ਪੜ੍ਹੋ : 'ਗੋਲਡਨ ਬੁਆਏ' ਦੀਆਂ ਨਜ਼ਰਾਂ ਹੁਣ 90 ਮੀਟਰ ਦਾ ਅੰਕੜਾ ਪਾਰ ਕਰਨ 'ਤੇ, ਕਿਹਾ- ਇਸ ਨਾਲ ਮੇਰਾ ਨਾਂ...

ਇਸ ਤੋਂ ਪਹਿਲਾਂ ਪੰਜਵੇਂ ਦਿਨ ਲੰਚ ਤਕ ਦੱਖਣੀ ਅਫਰੀਕਾ ਨੇ 7 ਵਿਕਟਾਂ ਦੇ ਨੁਕਸਾਨ ’ਤੇ 182 ਦੌੜਾਂ ਬਣਾ ਲਈਆਂ ਸਨ। ਇਸ ਤੋਂ ਪਹਿਲਾਂ ਕੇ. ਐੱਲ. ਰਾਹੁਲ ਦੀ ਸੈਂਕੜੇ ਵਾਲੀ ਪਾਰੀ ਦੀ ਬਦੌਲਤ  ਭਾਰਤ ਨੇ ਪਹਿਲੀ ਪਾਰੀ ਵਿੱਚ 327 ਦੌੜਾਂ ਬਣਾਈਆਂ ਸਨ। ਲੁੰਗੀ ਐਨਗਿਡੀ ਨੇ ਸਭ ਤੋਂ ਜ਼ਿਆਦਾ 6 ਵਿਕਟਾਂ ਆਪਣੇ ਨਾਂ ਕੀਤੀਆਂ। ਹਾਲਾਂਕਿ, ਦੱਖਣੀ ਅਫਰੀਕਾ ਦੇ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਦੇ ਸਾਹਮਣੇ ਟਿਕ ਨਹੀਂ ਸਕੇ ਅਤੇ 197 ਦੌੜਾਂ ’ਤੇ ਆਊਟ ਹੋ ਗਏ, ਜਿਸ ’ਚ ਭਾਰਤ ਲਈ ਮੁਹੰਮਦ ਸ਼ੰਮੀ ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News