ਵਿਰਾਟ ਕੋਹਲੀ ਨੇ ਪ੍ਰਸ਼ੰਸਕ ਨਾਲ ਮੁਲਾਕਾਤ ਕੀਤੀ, ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਜਰਸੀ ''ਤੇ ਕੀਤੇ ਦਸਤਖਤ

12/28/2023 2:23:38 PM

ਸਪੋਰਟਸ ਡੈਸਕ : ਸੇਂਚੁਰੀਅਨ 'ਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜੇ ਦਿਨ ਦਾ ਖੇਡ ਸ਼ੁਰੂ ਹੋਣ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਬੁੱਧਵਾਰ ਨੂੰ ਇਕ ਨੌਜਵਾਨ ਪ੍ਰਸ਼ੰਸਕ ਨਾਲ ਇਕ ਭਾਵੁਕ ਪਲ ਸਾਂਝਾ ਕੀਤਾ। ਵੀਡੀਓ 'ਚ ਕੋਹਲੀ ਨੂੰ ਬੱਚੇ ਨਾਲ ਫੋਟੋ ਖਿਚਵਾਉਣ ਤੋਂ ਪਹਿਲਾਂ ਰਾਇਲ ਚੈਲੇਂਜਰਸ ਬੈਂਗਲੁਰੂ ਦੀ ਜਰਸੀ 'ਤੇ ਸਾਈਨ ਕਰਦੇ ਦੇਖਿਆ ਗਿਆ।
ਕੋਹਲੀ ਅਗਲੇ ਸਾਲ ਮਾਰਚ ਦੇ ਅਖੀਰ ਵਿੱਚ ਇੰਡੀਅਨ ਪ੍ਰੀਮੀਅਰ ਲੀਗ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਇੱਕ ਹੋਰ ਖਿਤਾਬ ਦਿਵਾਉਣ ਲਈ ਤਿਆਰ ਹੋਣਗੇ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਆਪਣੀ ਫਰੈਂਚਾਈਜ਼ੀ ਨੂੰ ਪਹਿਲੀ ਆਈਪੀਐੱਲ ਟਰਾਫੀ ਦਿਵਾਉਣਗੇ।

ਇਹ ਵੀ ਪੜ੍ਹੋ- ਸੀਨੀਅਰ ਰਾਸ਼ਟਰੀ ਜਿਮਾਨਸਟਿਕ ਚੈਂਪੀਅਨਸ਼ਿਪ ’ਚ 8 ਸਾਲ ਬਾਅਦ ਹਿੱਸਾ ਲਵੇਗੀ ਦੀਪਾ
ਵਿਰਾਟ ਕੋਹਲੀ ਲਈ ਕ੍ਰਿਕਟ ਵਿਸ਼ਵ ਕੱਪ ਸ਼ਾਨਦਾਰ ਰਿਹਾ ਸੀ। ਉਨ੍ਹਾਂ ਨੇ ਤਿੰਨ ਸੈਂਕੜਿਆਂ ਦੀ ਮਦਦ ਨਾਲ 765 ਦੌੜਾਂ ਬਣਾਈਆਂ, ਜਿਸ ਨਾਲ ਉਹ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਇੱਕ ਸੀਜ਼ਨ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ। ਉਨ੍ਹਾਂ ਨੇ ਸਚਿਨ ਤੇਂਦੁਲਕਰ (673) ਨੂੰ ਪਿੱਛੇ ਛੱਡ ਦਿੱਤਾ।

 

ਕੋਹਲੀ ਵਿਸ਼ਵ ਕੱਪ ਤੋਂ ਬਾਅਦ ਦੱਖਣੀ ਅਫਰੀਕਾ 'ਚ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਇਕ ਵਾਰ ਫਿਰ ਵਿਸ਼ਵ ਟੈਸਟ ਚੈਂਪੀਅਨਸ਼ਿਪ 'ਚ ਟਾਪ ਸਕੋਰਰ ਬਣ ਕੇ ਟੀਮ ਇੰਡੀਆ ਨੂੰ ਫਾਈਨਲ 'ਚ ਲੈ ਜਾਵੇਗਾ। ਹਾਲਾਂਕਿ ਸੈਂਚੁਰੀਅਨ ਟੈਸਟ ਦੀ ਪਹਿਲੀ ਪਾਰੀ 'ਚ ਵਿਰਾਟ ਕੋਹਲੀ ਸਿਰਫ 38 ਦੌੜਾਂ ਹੀ ਬਣਾ ਸਕੇ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


Aarti dhillon

Content Editor

Related News