ਸਚਿਨ ਤੇਂਦੁਲਕਰ ਦੀ ਬਾਇਓਪਿਕ ਕਰਨਾ ਚਾਹੁੰਦੇ ਹਨ ਅਨਿਲ ਕਪੂਰ
Sunday, Feb 24, 2019 - 01:32 AM (IST)

ਮੁੰਬਈ— ਬਾਲੀਵੁੱਡ ਦੇ ਐਵਰਗ੍ਰੀਨ ਹੀਰੋ ਕਹੇ ਜਾਣ ਵਾਲੇ ਅਨਿਲ ਕਪੂਰ ਹਾਲੇ ਵੀ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ 'ਚ ਰਾਜ਼ ਕਰਦੇ ਹਨ। ਉਨ੍ਹਾਂ ਦੀ ਪ੍ਰਸਨੈਲਿਟੀ ਹਾਲੇ ਵੀ ਲੋਕਾਂ ਨੂੰ ਆਕਰਸ਼ਿਤ ਕਰਦੀ ਹੈ। ਹਾਲ ਹੀ 'ਚ ਉਨ੍ਹਾਂ ਦੀਆਂ 2 ਫਿਲਮਾਂ 'ਟੋਟਲ ਧਮਾਲ' ਅਤੇ 'ਏਕ ਲੜਕੀ ਕੋ ਦੇਖਾ ਤੋਂ ਐਸਾ ਲਗਾ' ਰਿਲੀਜ਼ ਹੋਈਆਂ ਸਨ।
ਹਾਲ ਹੀ ਵਿਚ ਅਨਿਲ ਨੇ ਖੁਲਾਸਾ ਕੀਤਾ ਹੈ ਕਿ ਉਹ ਵੀ ਸਪੋਰਟਸ ਬਾਇਓਪਿਕ 'ਚ ਕੰਮ ਕਰਨਾ ਚਾਹੁੰਦੇ ਹਨ ਅਤੇ ਕ੍ਰਿਕਟਰ ਸਚਿਨ ਤੇਂਦੁਲਕਰ ਦਾ ਕਿਰਦਾਰ ਨਿਭਾਉਣਾ ਚਾਹੁੰਦੇ ਹਨ। ਮੀਡੀਆ ਰਿਪੋਰਟਸ ਮੁਤਾਬਕ ਇਕ ਈਵੈਂਟ 'ਚ ਅਨਿਲ ਤੋਂ ਪੁੱਛਿਆ ਗਿਆ ਕਿ ਉਹ ਕਿਸ ਖਿਡਾਰੀ ਦੀ ਬਾਇਓਪਿਕ 'ਚ ਕੰਮ ਕਰਨਾ ਚਾਹੁਣਗੇ ਤਾਂ ਇਸ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਸਚਿਨ ਤੇਂਦੁਲਕਰ ਕਿਉਂਕਿ ਮੈਂ ਉਨ੍ਹਾਂ ਦਾ ਬਹੁਤ ਵੱਡਾ ਫੈਨ ਹਾਂ।