ਸਾਨਾ ਮੀਰ ਨੇ ਪਾਕਿਸਤਾਨ ਨੂੰ ਦਿਵਾਈ ਸਭ ਤੋਂ ਵੱਡੀ ਵਨ ਡੇ ਜਿੱਤ

Monday, May 06, 2019 - 11:40 PM (IST)

ਸਾਨਾ ਮੀਰ ਨੇ ਪਾਕਿਸਤਾਨ ਨੂੰ ਦਿਵਾਈ ਸਭ ਤੋਂ ਵੱਡੀ ਵਨ ਡੇ ਜਿੱਤ

ਪੁਚੇਫਸਟੂਮ- ਆਫ ਸਪਿਨਰ ਸਾਨਾ ਮੀਰ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਸਿਰਫ 11 ਦੌੜਾਂ ਦੇ ਕੇ 4 ਵਿਕਟਾਂ ਲੈ ਕੇ ਪਾਕਿਸਤਾਨ ਨੂੰ ਦੱਖਣੀ ਅਫਰੀਕਾ ਵਿਰੁੱਧ ਪਹਿਲੇ ਵਨ ਡੇ ਵਿਚ 8 ਵਿਕਟਾਂ ਨਾਲ ਜਿੱਤ ਦਿਵਾ ਦਿੱਤੀ। ਪਾਕਿਸਤਾਨ ਦੀਆਂ ਗੇਂਦਾਂ ਬਾਕੀ ਬਚਣ ਦੇ ਲਿਹਾਜ਼ ਨਾਲ ਇਹ ਸਭ ਤੋਂ ਵੱਡੀ ਜਿੱਤ ਹੈ।

PunjabKesari
ਪਾਕਿਸਤਾਨ ਦੀ ਮਹਿਲਾ ਟੀਮ ਨੇ ਇਸ ਤਰ੍ਹਾਂ ਦੱਖਣੀ ਅਫਰੀਕਾ ਵਿਚ ਆਪਣੀ ਪਹਿਲੀ ਜਿੱਤ ਦਰਜ ਕੀਤੀ। ਦੱਖਣੀ ਅਫਰੀਕਾ ਦੀ ਟੀਮ 22.5 ਓਵਰਾਂ 'ਚ ਸਿਰਫ 63 ਦੌੜਾਂ 'ਤੇ ਢੇਰ ਹੋ ਗਈ। ਸਾਨਾ ਮੀਰ ਨੇ 6 ਓਵਰਾਂ ਵਿਚ 11 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ, ਜਿਸ ਲਈ ਉਸ ਨੂੰ ਪਲੇਅਰ ਆਫ ਦਿ ਮੈਚ ਐਲਾਨਿਆ ਗਿਆ। ਪਾਕਿਸਤਾਨ ਨੇ 14.4 ਓਵਰਾਂ ਵਿਚ 2 ਵਿਕਟਾਂ 'ਤੇ 66 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਜਾਵੇਰੀਆ ਖਾਨ 47 ਗੇਂਦਾਂ 'ਤੇ 7 ਚੌਕਿਆਂ ਦੀ ਮਦਦ ਨਾਲ ਜੇਤੂ 34 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਪਾਕਿਸਤਾਨ ਨੇ 3 ਮੈਚਾਂ ਦੀ ਵਨ ਡੇ ਸੀਰੀਜ਼ 'ਚ 1-0 ਨਾਲ ਬੜ੍ਹਤ ਬਣਾ ਲਈ ਹੈ।

PunjabKesari


author

Gurdeep Singh

Content Editor

Related News