ਕਰਤਾਰਪੁਰ ਦੇ ਸੰਦੀਪ ਸਿੰਘ ਦੇ ਕੈਨੇਡਾ 'ਚ ਚਰਚੇ, ਹਾਸਲ ਕੀਤੀ ਵੱਡੀ ਪ੍ਰਾਪਤੀ
Monday, Aug 07, 2023 - 10:13 AM (IST)

ਜਲੰਧਰ (ਧਵਨ)- ਕਰਤਾਰਪੁਰ ਦੇ ਸੰਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਚਮਿਆਰਾ (ਕਰਤਾਰਪੁਰ) ਨੇ ਕੈਨੇਡਾ ਵਿਚ ਵਰਲਡ ਪੁਲਸ ਗੇਮਜ਼ 2023 ਵਿਚ 400 ਮੀਟਰ ਅੜਿੱਕਾ ਦੌੜ ਵਿਚ ਗੋਲਡ ਮੈਡਲ ਜਿੱਤ ਕੇ ਕਰਤਾਰਪੁਰ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੰਦੀਪ ਸਿੰਘ ਵੱਲੋਂ ਅੜਿੱਕਾ ਦੌੜ ਵਿਚ ਗੋਲਡ ਮੈਡਲ ਜਿੱਤਣ ਨਾਲ ਕਰਤਾਰਪੁਰ ਦਾ ਨਾਂ ਪੂਰੀ ਦੁਨੀਆ ਵਿਚ ਪ੍ਰਸਿੱਧ ਹੋਇਆ ਹੈ ਅਤੇ ਪੰਜਾਬੀਆਂ ਨੂੰ ਸੰਦੀਪ ਦੀ ਇਸ ਉਪਲੱਬਧੀ ’ਤੇ ਮਾਣ ਹੈ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੰਦੀਪ ਸਿੰਘ ਦੇ ਵਾਪਸ ਆਉਣ ’ਤੇ ਉਸ ਦਾ ਪੰਜਾਬੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਪਣੇ ਹੋਣਹਾਰ ਖਿਡਾਰੀਆਂ ਦਾ ਮਨੋਬਲ ਵਧਾ ਰਹੀ ਹੈ ਅਤੇ ਖੁਦ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਜੋ ਵੀ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪ੍ਰਤੀਯੋਗਿਤਾਵਾਂ ਵਿਚ ਵਧੀਆ ਪ੍ਰਦਰਸ਼ਨ ਕਰੇਗਾ, ਉਸ ਦਾ ਪੰਜਾਬ ਸਰਕਾਰ ਪੂਰਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਸਮੁੱਚੇ ਕਰਤਾਰਪੁਰ ਵਿਧਾਨ ਸਭਾ ਹਲਕੇ ਵਿਚ ਸੰਦੀਪ ਸਿੰਘ ਦੀ ਇਸ ਉਪਲੱਬਧੀ ਤੋਂ ਬਾਅਦ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੋਣਹਾਰ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਹੋਰ ਜ਼ਿਆਦਾ ਵਧੀਆ ਪ੍ਰਦਰਸ਼ਨ ਕਰਨ ਲਈ ਸਹਿਯੋਗ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।