ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ

Wednesday, Jan 19, 2022 - 04:26 PM (IST)

ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ

ਮੈਲਬੌਰਨ (ਭਾਸ਼ਾ): ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ 2022 ਉਨ੍ਹਾਂ ਦਾ ਆਖ਼ਰੀ ਸੀਜ਼ਨ ਹੋਵੇਗਾ, ਕਿਉਂਕਿ ਉਨ੍ਹਾਂ ਦਾ ਸਰੀਰ ‘ਥੱਕ ਰਿਹਾ’ ਹੈ ਅਤੇ ਉਨ੍ਹਾਂ ਦੇ ਅੰਦਰ ਹਰ ਦਿਨ ਦੇ ਦਬਾਅ ਲਈ ਊਰਜਾ ਅਤੇ ਪ੍ਰੇਰਣਾ ਹੁਣ ਪਹਿਲਾਂ ਵਰਗੀ ਨਹੀਂ ਹੈ। ਸਾਨੀਆ (35 ਸਾਲ) ਨੇ ਮਾਰਚ 2019 ਵਿਚ ਪੁੱਤਰ ਦੇ ਜਨਮ ਤੋਂ ਬਾਅਦ ਟੈਨਿਸ ਵਿਚ ਵਾਪਸੀ ਕੀਤੀ ਸੀ ਪਰ ਕੋਰੋਨਾ ਵਾਇਰਸ ਮਹਾਮਾਰੀ ਉਨ੍ਹਾਂ ਦੀ ਤਰੱਕੀ ਦੇ ਰਸਤੇ ਵਿਚ ਆ ਗਈ। ਸਾਨੀਆ ਨੇ ਆਪਣੀ ਜੋੜੀਦਾਰ ਨਾਦੀਆ ਕਿਚਨੋਕ ਦੇ ਨਾਲ ਆਸਟਰੇਲੀਅਨ ਓਪਨ ਵਿਚ ਮਹਿਲਾ ਡਬਲਜ਼ ਦੇ ਪਹਿਲੇ ਦੌਰ ਵਿਚ ਹਾਰਨ ਤੋਂ ਬਾਅਦ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: ਟੈਨਿਸ ਆਸਟਰੇਲੀਆ ਕਰੇਗਾ ਨੋਵਾਕ ਜੋਕੋਵਿਚ ਦੇ ਵੀਜ਼ਾ ਵਿਵਾਦ ਦੀ ਸਮੀਖਿਆ

PunjabKesari

ਸਾਨੀਆ ਨੇ ਮੈਚ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿਚ ਕਿਹਾ, ‘ਇਸ ਦੇ ਕਈ ਕਾਰਨ ਹਨ। ਇਹ ਇੰਨਾ ਸੌਖਾ ਨਹੀਂ ਹੈ ਕਿ ‘ਓਕੇ ਹੁਣ ਮੈਂ ਨਹੀਂ ਖੇਡਾਂਗੀ’। ਮੈਨੂੰ ਲੱਗਦਾ ਹੈ ਕਿ ਮੈਨੂੰ ਉਭਰਨ ਵਿਚ ਲੰਬਾ ਸਮਾਂ ਲੱਗ ਰਿਹਾ ਹੈ। ਮੈਨੂੰ ਲੱਗਦਾ ਹੈ ਕਿ ਮੇਰਾ ਪੁੱਤਰ ਸਿਰਫ਼ 3 ਸਾਲ ਦਾ ਹੈ ਅਤੇ ਮੈਂ ਉਸ ਨਾਲ ਇੰਨੀ ਯਾਤਰਾ ਕਰਕੇ ਉਸ ਨੂੰ ਜੋਖ਼ਮ ਵਿਚ ਪਾ ਰਹੀ ਹਾਂ ਅਤੇ ਇਹ ਅਜਿਹੀ ਚੀਜ਼ ਹੈ, ਜਿਸ ਦਾ ਮੈਨੂੰ ਧਿਆਨ ਰੱਖਣਾ ਪਵੇਗਾ।’ ਉਨ੍ਹਾਂ ਕਿਹਾ, ‘ਮੇਰਾ ਸਰੀਰ ਵੀ ਹੁਣ ਕਮਜ਼ੋਰ ਹੋ ਰਿਹਾ ਹੈ। ਅੱਜ ਮੇਰੇ ਗੋਡਾ ਵਿਚ ਕਾਫ਼ੀ ਦਰਦ ਹੋ ਰਿਹਾ ਹੈ। ਮੈਂ ਇਹ ਨਹੀਂ ਕਹਿ ਰਹੀ ਹਾਂ ਕਿ ਇਸ ਕਾਰਨ ਹੀ ਅਸੀਂ ਹਾਰੇ ਪਰ ਮੈਨੂੰ ਲੱਗਦਾ ਹੈ ਕਿ ਮੈਨੂੰ ਉਭਰਨ ਵਿਚ ਥੋੜ੍ਹਾ ਸਮਾਂ ਲੱਗ ਰਿਹਾ ਹੈ, ਕਿਉਂਕਿ ਮੇਰੀ ਉਮਰ ਵੱਧ ਰਹੀ ਹੈ।’

ਇਹ ਵੀ ਪੜ੍ਹੋ: ਕਸ਼ਮੀਰੀ ਵਿਲੋ ਨਾਲ ਬਣੇ ਬੱਲਿਆਂ ਨੂੰ ਆਈ.ਸੀ.ਸੀ. ਨੇ ਦਿੱਤੀ ਮਨਜ਼ੂਰੀ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News