ਟੈਨਿਸ ਸਟਾਰ ਸਾਨੀਆ ਮਿਰਜ਼ਾ ਪਦਮ ਭੂਸ਼ਣ ਨਾਲ ਸਨਮਾਨਤ

04/12/2016 1:22:14 PM

ਨਵੀਂ ਦਿੱਲੀ— ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਭਵਨ ''ਚ ਕਈ ਵੱਡੀਆਂ-ਵੱਡੀਆਂ ਹਸਤੀਆਂ ਨੂੰ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ। ਟੈਨਿਸ ਸਟਾਰ ਸਾਨੀਆ ਮਿਰਜ਼ਾ ਨੂੰ ਵੀ ਰਾਸ਼ਟਰਪਤੀ ਨੇ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ। ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਵੱਡੀਆਂ ਹਸਤੀਆਂ ਨੂੰ ਵੀ ਇਸ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸਰਕਾਰ ਨੇ ਗਣਤੰਤਰ ਦਿਵਸ ਦੀ ਪਿਛਲੀ ਸ਼ਾਮ ''ਤੇ 112 ਮਸ਼ਹੂਰ ਹਸਤੀਆਂ ਦੇ ਲਈ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ 28 ਮਾਰਚ ਨੂੰ ਦੇਸ਼ ਦੀਆਂ 56 ਮਸ਼ਹੂਰ ਹਸਤੀਆਂ ਨੂੰ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਤ ਕੀਤਾ ਸੀ।