ਜਿਨਸੀ ਸ਼ੋਸ਼ਣ ਦੇ ਦੋਸ਼: SC ਨੇ 7 ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ''ਤੇ ਦਿੱਲੀ ਸਰਕਾਰ ਨੂੰ ਨੋਟਿਸ ਕੀਤਾ ਜਾਰੀ
Tuesday, Apr 25, 2023 - 12:22 PM (IST)

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਤੇ ਐੱਫ.ਆਈ.ਆਰ. ਦਰਜ ਨਾ ਕੀਤੇ ਜਾਣ ਦਾ ਦੋਸ਼ ਲਗਾਉਣ ਵਾਲੀਆਂ 7 ਮਹਿਲਾ ਪਹਿਲਵਾਨਾਂ ਦੀ ਪਟੀਸ਼ਨ 'ਤੇ ਮੰਗਲਵਾਰ ਨੂੰ ਦਿੱਲੀ ਸਰਕਾਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤੇ। ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਅਤੇ ਜਸਟਿਸ ਪੀ.ਐੱਸ. ਨਰਸਿਮਹਾ ਦੀ ਬੈਂਚ ਨੇ ਸੀਨੀਅਰ ਵਕੀਲ ਕਪਿਲ ਸਿੱਬਲ ਦੀਆਂ ਦਲੀਲਾਂ ਦਾ ਨੋਟਿਸ ਲਿਆ ਕਿ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਬਾਵਜੂਦ ਕੋਈ ਐੱਫ.ਆਈ.ਆਰ. ਦਰਜ ਨਹੀਂ ਕੀਤੀ ਗਈ ਹੈ।
ਬੈਂਚ ਨੇ ਕਿਹਾ, “ਨੋਟਿਸ ਜਾਰੀ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਸੁਣਵਾਈ ਲਈ ਇਸ ਨੂੰ ਸੂਚੀਬੱਧ ਕਰੋ।” ਉਸ ਨੇ ਪਛਾਣ ਜ਼ਾਹਰ ਨਾ ਕਰਨ ਲਈ ਨਿਆਂਇਕ ਰਿਕਾਰਡ ਤੋਂ 7 ਸ਼ਿਕਾਇਤਕਰਤਾ ਪਹਿਲਵਾਨਾਂ ਦੇ ਨਾਮ ਹਟਾਉਣ ਦਾ ਵੀ ਨਿਰਦੇਸ਼ ਦਿੱਤਾ। ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦਾ ਡਬਲਯੂ.ਐੱਫ.ਆਈ. ਚੋਣਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਹ ਉਨ੍ਹਾਂ ਦੋਸ਼ਾਂ ਦੀ ਸਹੀ ਜਾਂਚ ਦੀ ਮੰਗ 'ਤੇ ਜ਼ੋਰ ਦਿੰਦੀਆਂ ਰਹਿਣਗੀਆਂ ਕਿ ਸਿੰਘ ਨੇ ਮਹਿਲਾ ਐਥਲੀਟਾਂ ਦਾ ਜਿਨਸੀ ਸ਼ੋਸ਼ਣ ਕੀਤਾ ਹੈ। ਕਈ ਰਾਸ਼ਟਰੀ ਪੁਰਸਕਾਰ ਜੇਤੂ ਪਹਿਲਵਾਨ ਸਰਕਾਰ ਤੋਂ ਸਿੰਘ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕਰਨ ਵਾਲੀ ਕਮੇਟੀ ਦੇ ਨਤੀਜਿਆਂ ਨੂੰ ਜਨਤਕ ਕਰਨ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬੀ ਗਾਣੇ 'ਤੇ ਡਾਂਸ ਕਰਦੇ ਨਜ਼ਰ ਆਏ ਵਿਰਾਟ-ਅਨੁਸ਼ਕਾ, ਦਰਦ ਨਾਲ ਮੂੰਹ 'ਚੋਂ ਨਿਕਲੀ 'ਆਹ' (ਵੀਡੀਓ)
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ਵਿਚ ਦਿਓ ਜਵਾਬ।