ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਮੀਂਹ ਕਾਰਨ ਰੱਦ

03/28/2023 6:26:44 PM

ਵੈਲਿੰਗਟਨ : ਨਿਊਜ਼ੀਲੈਂਡ ਅਤੇ ਸ੍ਰੀਲੰਕਾ ਵਿਚਾਲੇ ਮੰਗਲਵਾਰ ਨੂੰ ਦੂਜਾ ਵਨਡੇ ਕ੍ਰਿਕਟ ਮੈਚ ਮੀਂਹ ਕਾਰਨ ਰੱਦ ਹੋ ਗਿਆ। ਦਿਨ ਭਰ ਪਏ ਭਾਰੀ ਮੀਂਹ ਕਾਰਨ ਕਵਰ ਜ਼ਮੀਨ 'ਤੇ ਵਿਛੇ ਰਹੇ ਅਤੇ ਥਾਂ-ਥਾਂ ਪਾਣੀ ਭਰ ਗਿਆ। ਅੰਪਾਇਰਾਂ ਨੇ ਸ਼ਾਮ 4.25 ਵਜੇ ਮੈਦਾਨ ਦਾ ਮੁਆਇਨਾ ਕਰਨ ਤੋਂ ਬਾਅਦ ਮੈਚ ਰੱਦ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਨੇ ਪਹਿਲਾ ਮੈਚ 198 ਦੌੜਾਂ ਨਾਲ ਜਿੱਤ ਕੇ ਤਿੰਨ ਮੈਚਾਂ ਦੀ ਸੀਰੀਜ਼ 'ਚ ਬੜ੍ਹਤ ਬਣਾ ਲਈ ਹੈ। ਤੀਜਾ ਮੈਚ ਸ਼ੁੱਕਰਵਾਰ ਨੂੰ ਹੈਮਿਲਟਨ 'ਚ ਖੇਡਿਆ ਜਾਵੇਗਾ। 


Tarsem Singh

Content Editor

Related News