ਸੀਨੀਅਰ ਚੋਣ ਕਮੇਟੀ ਦੇ ਪ੍ਰਧਾਨ MSK ਪ੍ਰਸਾਦ ਨੇ ਅੰਡਰ-19 ਟੀਮ ਨੂੰ ਦਿੱਤੀ ਵਧਾਈ

02/04/2020 11:06:11 PM

ਨਵੀਂ ਦਿੱਲੀ— ਭਾਰਤੀ ਕ੍ਰਿਕਟ ਬੋਰਡ ਦੀ ਸੀਨੀਅਰ ਚੋਣ ਕਮੇਟੀ ਦੇ ਪ੍ਰਧਾਨ ਐੱਮ. ਐੱਸ. ਕੇ. ਪ੍ਰਸਾਦ ਨੇ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਾਕਿਸਤਾਨ ਨੂੰ ਹਰਾ ਕੇ 7ਵੀਂ ਬਾਰ ਫਾਈਨਲ 'ਚ ਜਗ੍ਹਾ ਬਣਾਉਣ ਦੇ ਲਈ ਰਾਸ਼ਰੀ ਅੰਡਰ-19 ਟੀਮ ਨੂੰ ਵਧਾਈ ਦਿੱਤੀ। ਸਲਾਮੀ ਬੱਲੇਬਾਜ਼ ਯਸ਼ਸਵੀ ਦੇ ਸੈਂਕੜੇ ਤੇ ਸਕਸੇਨਾ ਦੇ ਨਾਲ ਉਸਦੇ ਪਹਿਲੇ ਵਿਕਟ ਲਈ ਸਾਂਝੇਦਾਰੀ ਨਾਲ ਭਾਰਤ ਨੇ ਪਹਿਲੇ ਸੈਮੀਫਾਈਨਲ 'ਚ ਪਾਕਿਸਤਾਨ ਨੂੰ 10 ਵਿਕਟਾਂ ਨਾਲ ਹਰਾਇਆ। ਭਾਰਤ ਹੁਣ ਫਾਈਨਲ 'ਚ ਬੰਗਲਾਦੇਸ਼ ਤੇ ਨਿਊਜ਼ੀਲੈਂਡ ਵਿਚਾਲੇ ਹੋਣ ਵਾਲੇ ਮੈਚ ਦੇ ਜੇਤੂ ਨਾਲ ਭਿੜੇਗਾ। ਪ੍ਰਸਾਦ ਨੇ ਕਿਹਾ ਕਿ ਕੁਆਰਟਰ ਫਾਈਨਲ ਤੇ ਸੈਮੀਫਾਈਨਲ 'ਚ ਆਸਾਨ ਜਿੱਤ ਦੇ ਨਾਲ ਫਾਈਨਲ 'ਚ ਜਗ੍ਹਾ ਬਣਾਉਣ ਦੇ ਲਈ ਭਾਰਤੀ ਅੰਡਰ-19 ਟੀਮ ਨੂੰ ਬਹੁਤ ਬਹੁਤ ਵਧਾਈ। ਮੈਂ ਨੌਜਵਾਨ ਖਿਡਾਰੀਆਂ ਨੂੰ ਫਾਈਨਲ 'ਚ ਸਫਲਤਾ ਤੇ ਖਿਤਾਬ ਬਚਾਉਣ ਦੀਆਂ ਸ਼ੁੱਭਕਾਮਨਾਵਾਂ ਦਿੰਦਾ ਹਾਂ।

 

Gurdeep Singh

This news is Content Editor Gurdeep Singh