WFI ਮੁਖੀ ਬ੍ਰਿਜਭੂਸ਼ਣ ਖ਼ਿਲਾਫ਼ ਸਾਬਤ ਨਹੀਂ ਹੋ ਸਕੇ ਜਿਨਸੀ ਸ਼ੋਸ਼ਣ ਦੇ ਦੋਸ਼, ਚੋਟੀ ਦੇ ਪਹਿਲਵਾਨਾਂ ਨੇ ਲਾਏ ਸਨ ਇਲਜ਼ਾਮ

Friday, Apr 14, 2023 - 04:01 PM (IST)

ਨਵੀਂ ਦਿੱਲੀ (ਭਾਸ਼ਾ)- ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਵੱਲੋਂ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂ. ਐੱਫ. ਆਈ.) ਦੇ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਖਿਲਾਫ ਜਿਨਸੀ ਸ਼ੋਸ਼ਣ ਦਾ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ। ਸੂਤਰਾਂ ਨੇ ਇਹ ਸੰਕੇਤ ਦਿੱਤੇ ਹਨ। ਇਕ ਵਿਲੱਖਣ ਕਦਮ ਵਿਚ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਵਰਗੇ ਚੋਟੀ ਦੇ ਪਹਿਲਵਾਨਾਂ ਨੇ ਜਨਵਰੀ ਵਿਚ ਦਿੱਲੀ ਦੇ ਜੰਤਰ-ਮੰਤਰ ਉੱਤੇ ਵਿਰੋਧ ਪ੍ਰਦਰਸ਼ਨ ਕੀਤਾ ਸੀ ਅਤੇ ਡਬਲਯੂ. ਐੱਫ. ਆਈ. ਮੁਖੀ ਉੱਤੇ ਜਿਨਸੀ ਸ਼ੋਸ਼ਣ ਅਤੇ ਡਰਾਉਣ- ਧਮਕਾਉਣ ਦੇ ਦੋਸ਼ ਲਾਏ ਸਨ।

ਇਹ ਵੀ ਪੜ੍ਹੋ: ਪੰਜਾਬ ਖ਼ਿਲਾਫ਼ ਜਿੱਤ ਦੇ ਬਾਵਜੂਦ ਹਾਰਦਿਕ ਪੰਡਯਾ ਕਰ ਬੈਠੇ ਇਹ ਗ਼ਲਤੀ, ਲੱਗਾ 12 ਲੱਖ ਰੁਪਏ ਦਾ ਜੁਰਮਾਨਾ

ਪਹਿਲਵਾਨਾਂ ਨੇ ਮੰਗ ਕੀਤੀ ਸੀ ਕਿ ਡਬਲਯੂ. ਐੱਫ. ਆਈ. ਨੂੰ ਭੰਗ ਕਰ ਦਿੱਤਾ ਜਾਵੇ ਅਤੇ ਪ੍ਰਧਾਨ ਨੂੰ ਹਟਾ ਦਿੱਤਾ ਜਾਵੇ। ਖੇਡ ਮੰਤਰਾਲਾ ਨੇ 23 ਜਨਵਰੀ ਨੂੰ ਐੱਮ. ਸੀ. ਮੈਰੀਕੋਮ ਦੀ ਪ੍ਰਧਾਨਗੀ ਵਿਚ 5 ਮੈਂਬਰੀ ਨਿਗਰਾਨ ਕਮੇਟੀ ਦਾ ਗਠਨ ਕੀਤਾ ਸੀ ਅਤੇ ਉਸ ਨੂੰ ਇਕ ਮਹੀਨੇ ਵਿਚ ਆਪਣੀ ਰਿਪੋਰਟ ਸੌਂਪਣ ਨੂੰ ਕਿਹਾ ਸੀ। ਬਾਅਦ ਵਿਚ ਸਮਾਂ ਹੱਦ 2 ਹਫਤੇ ਲਈ ਵਧਾ ਦਿੱਤੀ ਗਈ ਅਤੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੀ ਅਪੀਲ ਉੱਤੇ ਬਬੀਤਾ ਫੋਗਾਟ ਨੂੰ ਜਾਂਚ ਪੈਨਲ ਵਿਚ 6ਵੇਂ ਮੈਂਬਰ ਦੇ ਰੂਪ ਵਿਚ ਸ਼ਾਮਿਲ ਕੀਤਾ ਗਿਆ। ਕਮੇਟੀ ਨੇ ਅਪ੍ਰੈਲ ਦੇ ਪਹਿਲੇ ਹਫਤੇ ਵਿਚ ਆਪਣੀ ਰਿਪੋਰਟ ਸੌਂਪ ਦਿੱਤੀ ਸੀ ਪਰ ਮੰਤਰਾਲਾ ਨੇ ਅਜੇ ਤੱਕ ਇਸ ਦੇ ਤੱਥਾਂ ਨੂੰ ਜਨਤਕ ਨਹੀਂ ਕੀਤਾ ਹੈ। ਹਾਲਾਂਕਿ ਕਈ ਸੂਤਰਾਂ ਨੇ ਪੁਸ਼ਟੀ ਕੀਤੀ ਕਿ ਪਹਿਲਵਾਨ ਕਈ ਸੁਣਵਾਈਆਂ ਤੋਂ ਬਾਅਦ ਵੀ ਡਬਲਯੂ.ਐੱਫ.ਆਈ. ਮੁਖੀ ਦੇ ਖਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਸਾਬਤ ਨਹੀਂ ਕਰ ਸਕੇ।

ਇਹ ਵੀ ਪੜ੍ਹੋ: ਅੰਪਾਇਰਾਂ 'ਤੇ ਟਿੱਪਣੀ ਕਰ ਕਸੂਤੇ ਘਿਰੇ ਅਸ਼ਵਿਨ, ਲੱਗਾ ਭਾਰੀ ਜੁਰਮਾਨਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News