ਸ਼ਾਹੀਨ ਅਫਰੀਦੀ ਨੂੰ ਕਦੇ ਵੀ ਉਪ ਕਪਤਾਨੀ ਦੀ ਪੇਸ਼ਕਸ਼ ਨਹੀਂ ਕੀਤੀ ਗਈ : PCB
Sunday, May 26, 2024 - 11:21 AM (IST)

ਕਰਾਚੀ- ਪਾਕਿਸਤਾਨ ਕ੍ਰਿਕਟ ਬੋਰਡ (ਪੀ. ਸੀ. ਬੀ.) ਨੇ ਸ਼ਨੀਵਾਰ ਨੂੰ ਕਿਹਾ ਕਿ ਰਾਸ਼ਟਰੀ ਚੋਣਕਾਰਾਂ ਨੇ ਅਗਲੇ ਮਹੀਨੇ ਅਮਰੀਕਾ ਤੇ ਕੈਰੇਬੀਆ ਵਿਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਕਦੇ ਵੀ ਸ਼ਾਹੀਨ ਸ਼ਾਹ ਅਫਰੀਦੀ ਨੂੰ ਉਪ ਕਪਤਾਨੀ ਦੀ ਭੂਮਿਕਾ ਦੀ ਪੇਸ਼ਕਸ਼ ਨਹੀਂ ਕੀਤੀ ਸੀ। ਕਾਫੀ ਖਬਰਾਂ ਵਿਚ ਦਾਅਵਾ ਕੀਤਾ ਗਿਆ ਕਿ ਅਫਰੀਦੀ ਨੂੰ ਬਾਬਰ ਆਜ਼ਮ ਦੀ ਅਗਵਾਈ ਵਾਲੀ ਪਾਕਿਸਤਾਨੀ ਟੀਮ ਵਿਚ ਉਪ ਕਪਤਾਨ ਬਣਾਉਣ ਲਈ ਪੇਸ਼ਕਸ਼ ਕੀਤੀ ਗਈ ਪਰ ਇਸ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਨੇ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ।