ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਇਆ ਸ਼ੰਮੀ
Monday, Feb 18, 2019 - 09:40 PM (IST)

ਨਵੀਂ ਦਿੱਲੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਭਾਰਤ ਦਾ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਅੱਗੇ ਆਇਆ ਹੈ। ਸ਼ੰਮੀ ਨੇ ਸ਼ਹੀਦ ਜਵਾਨਾਂ ਦੇ ਪਰਿਵਾਰ ਵਾਲਿਆਂ ਲਈ 5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਸ਼ੰਮੀ ਨੇ ਕਿਹਾ, ''ਜਦੋਂ ਅਸੀਂ ਦੇਸ਼ ਲਈ ਖੇਡਦੇ ਹਾਂ ਤਾਂ ਭਾਰਤ ਦੇ ਵੀਰ ਜਵਾਨ ਸੀਮਾ 'ਤੇ ਸਾਡੀ ਸੁਰੱਖਿਆ ਕਰਦੇ ਹਨ। ਇਸ ਦੁੱਖ ਦੀ ਘੜੀ ਵਿਚ ਅਸੀਂ ਜਵਾਨਾਂ ਦੇ ਪਰਿਵਾਰਾਂ ਦੇ ਨਾਲ ਹਾਂ।''