ਟੀ20 ਵਿਸ਼ਵ ਕੱਪ ਲਈ ਭਾਰਤੀ ਟੀਮ ’ਚ ਅਕਸ਼ਰ ਪਟੇਲ ਦੀ ਜਗ੍ਹਾ ਸ਼ਾਰਦੁਲ ਠਾਕੁਰ
Wednesday, Oct 13, 2021 - 09:31 PM (IST)
ਨਵੀਂ ਦਿੱਲੀ- ਸੰਯੁਕਤ ਅਰਬ ਅਮੀਰਾਤ ਅਤੇ ਓਮਾਨ ’ਚ 17 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ’ਚ ਬੁੱਧਵਾਰ ਨੂੰ ਅਕਸ਼ਰ ਪਟੇਲ ਦੀ ਜਗਾ ਤੇਜ਼ ਗੇਂਦਬਾਜ਼ ਆਲ ਰਾਊਂਡਰ ਸ਼ਾਰਦੁੱਲ ਠਾਕੁਰ ਨੂੰ ਸ਼ਾਮਲ ਕੀਤਾ ਗਿਆ। ਸ਼ਾਰਦੁਲ ਠਾਕੁਰ (29 ਸਾਲ) ਨੇ ਯੂ. ਏ. ਈ. ਵਿਚ ਖੇਡੀ ਜਾ ਰਹੀ ਇੰਡੀਅਨ ਪ੍ਰੀਮੀਅਰ ਲੀਗ ’ਚ ਚੇਨਈ ਸੁਪਰ ਕਿੰਗਜ਼ ਲਈ 18 ਵਿਕਟਾਂ ਲੈ ਕੇ ਪ੍ਰਭਾਵਿਤ ਕੀਤਾ ਹੈ। ਇਸ ਦੇ ਨਾਲ ਹੀ ਭਾਰਤ ਨੇ ਟੀ-20 ਵਿਸ਼ਵ ਕੱਪ ਲਈ ਆਪਣੀ ਆਖਰੀ ਟੀਮ ਦਾ ਐਲਾਨ ਕੀਤਾ। ਟੀਮਾਂ ਨੂੰ ਬਦਲਾਅ ਕਰਨ ਲਈ 15 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ।
ਇਹ ਖ਼ਬਰ ਪੜ੍ਹੋ- ਵਿਦਿਤ ਦੀ ਸ਼ਾਨਦਾਰ ਖੇਡ, ਬਰੂਟਲ ਬਿਸ਼ਪ ਨੇ ਬਣਾਈ ਬੜ੍ਹਤ
ਭਾਰਤੀ ਟੀਮ : ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਲੋਕੇਸ਼ ਰਾਹੁਲ, ਸੂਰਯਾਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਇਸ਼ਾਨ ਕਿਸ਼ਨ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਰਾਹੁਲ ਚਹਾਰ, ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ, ਮੁਹੰਮਦ ਸ਼ੰਮੀ।
ਇਹ ਖ਼ਬਰ ਪੜ੍ਹੋ- ਨਵੀਆਂ IPL ਟੀਮਾਂ ਨੂੰ ਖਰੀਦਣ ਲਈ ਟੈਂਡਰ ਦਸਤਾਵੇਜ਼ ਲੈਣ ਦਾ ਸਮਾਂ ਵਧਾਇਆ
ਸਟੈਂਡ-ਬਾਯ ਖਿਡਾਰੀ : ਸ਼ੇਅਸ ਅਈਅਰ, ਦੀਪਕ ਚਹਾਰ ਤੇ ਅਕਸ਼ਰ ਪਟੇਲ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।