ਸ਼ਿਖਰ ਧਵਨ ਨੇ ਲਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼, ਲੋਕਾਂ ਨੂੰ ਕੀਤੀ ਇਹ ਅਪੀਲ
Thursday, May 06, 2021 - 05:33 PM (IST)
ਨਵੀਂ ਦਿੱਲੀ (ਭਾਸ਼ਾ) : ਭਾਰਤੀ ਕ੍ਰਿਕਟ ਟੀਮ ਦੇ ਸੀਨੀਅਰ ਸਲਾਮੀ ਬੱਲੇਬਾਜ਼ ਸਿਖ਼ਰ ਧਵਨ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਕੋਰੋਨਾ ਦੇ ਟੀਕੇ ਦੀ ਪਹਿਲੀ ਡੋਜ਼ ਲੈ ਲਈ ਹੈ। ਧਵਨ ਇੰਡੀਅਨ ਪ੍ਰੀਮੀਅਰ ਲੀਗ ਵਿਚ ਦਿੱਲੀ ਕੈਪੀਟਲਸ ਟੀਮ ਦਾ ਹਿੱਸਾ ਸਨ।
ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਪਹਿਲਵਾਨ ਦੀ ਕੁੱਟ-ਕੁੱਟ ਕੇ ਹੱਤਿਆ
ਲੀਗ ਦੇ ਬਾਇਓ ਬਬਲ ਵਿਚ ਕੋਰੋਨਾ ਦੇ ਕਈ ਮਾਮਲੇ ਆਉਣ ਦੇ ਬਾਅਦ ਇਸ ਨੂੰ ਮੰਗਲਵਾਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਧਵਨ ਨੇ ਟਵੀਟ ਕੀਤਾ, ‘ਟੀਕਾ ਲੱਗ ਗਿਆ। ਸਾਰੇ ਕੋਰੋਨਾ ਯੋਧਿਆਂ ਨੂੰ ਉਨ੍ਹਾਂ ਦੇ ਤਿਆਗ ਅਤੇ ਵਚਨਬੱਧਤਾ ਲਈ ਧੰਨਵਾਦ। ਕ੍ਰਿਪਾ ਝਿਝਕੋ ਨਾ ਅਤੇ ਜਲਦੀ ਟੀਕਾ ਲਗਵਾਓ। ਇਸ ਨਾਲ ਅਸੀਂ ਸਾਰੇ ਵਾਇਰਸ ਨੂੰ ਹਰਾ ਸਕਾਂਗੇ।’
ਇਹ ਵੀ ਪੜ੍ਹੋ : IPL ਮੁਲਤਵੀ ਹੋਣ ਮਗਰੋਂ ਕੋਰੋਨਾ ਖ਼ਿਲਾਫ਼ ਜੰਗ ਜਿੱਤਣ ਲਈ ਵਿਰਾਟ ਕੋਹਲੀ ਨੇ ਬਣਾਈ 'ਰਣਨੀਤੀ'
Vaccinated ✅ Can’t thank all our frontline warriors enough for their sacrifices and dedication. Please do not hesitate and get yourself vaccinated as soon as possible. It’ll help us all defeat this virus. pic.twitter.com/0bqBnsaWRh
— Shikhar Dhawan (@SDhawan25) May 6, 2021
ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਮਾਰਚ ਦੇ ਪਹਿਲੇ ਹਫ਼ਤੇ ਵਿਚ ਪਹਿਲੀ ਡੋਜ਼ ਲਈ ਸੀ। ਉਸ ਸਮੇਂ 45 ਸਾਲ ਤੋਂ ਉਪਰ ਦੇ ਲੋਕਾਂ ਨੂੰ ਟੀਕੇ ਲੱਗਣੇ ਸ਼ੁਰੂ ਹੋਏ ਸਨ। ਸਰਕਾਰ ਨੇ 1 ਮਈ ਤੋਂ 18 ਸਾਲ ਤੋਂ ਉਪਰ ਦੇ ਸਾਰੇ ਨਾਗਰਿਕਾਂ ਲਈ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪਹਿਲਵਾਨ ਦੇ ਕਤਲ ਦੇ ਮਾਮਲੇ 'ਚ ਰੈਸਲਰ ਸੁਸ਼ੀਲ ਕੁਮਾਰ ਦੀ ਭਾਲ, ਪੁਲਸ ਕਰ ਰਹੀ ਹੈ ਛਾਪੇਮਾਰੀ