ਪੰਛੀਆਂ ਨੂੰ ਦਾਣਾ ਖੁਆ ਕੇ ਬੁਰੇ ਫਸੇ ਕ੍ਰਿਕਟਰ ਸ਼ਿਖ਼ਰ ਧਵਨ, ਹੋ ਸਕਦੀ ਹੈ ਕਾਰਵਾਈ

Sunday, Jan 24, 2021 - 01:03 PM (IST)

ਸਪੋਰਟਸ ਡੈਸਕ : ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਸ਼ਿਖ਼ਰ ਧਵਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਕੁੱਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ, ਜੋ ਹੁਣ ਉਨ੍ਹਾਂ ਲਈ ਪਰੇਸ਼ਾਨੀ ਦਾ ਸਬਬ ਬਣ ਗਈਆਂ ਹਨ। ਦਰਅਸਲ ਇਨ੍ਹਾਂ ਤਸਵੀਰਾਂ ਵਿਚ ਸ਼ਿਖ਼ਰ ਧਵਨ ਪ੍ਰਵਾਸੀ ਪੰਛੀਆਂ ਨੂੰ ਦਾਣਾ ਖੁਆਉਂਦੇ ਹੋਏ ਦਿਖਾਈ ਦੇ ਰਹੇ ਹਨ। ਧਵਨ ਦੀਆਂ ਇਹ ਤਸਵੀਰਾਂ ਬਨਾਰਸ ਦੀਆਂ ਹਨ, ਜਿੱਥੇ ਉਨ੍ਹਾਂ ਨੇ ਗੰਗਾ ਨਦੀ ਵਿਚ ਕਿਸ਼ਤੀ ਯਾਤਰਾ ਦੌਰਾਨ ਪੰਛੀਆਂ ਨੂੰ ਦਾਣਾ ਖੁਆਇਆ ਸੀ।

ਇਹ ਵੀ ਪੜ੍ਹੋ: ਪਿਤਾ ਸਿੰਘੂ ਸਰਹੱਦ ’ਤੇ ਦੇ ਰਹੇ ਹਨ ਧਰਨਾ, ਇੱਧਰ ਪੁੱਤਰ ਨੇ ਕੁਸ਼ਤੀ ’ਚ ਜਿੱਤਿਆ ਸੋਨੇ ਦਾ ਤਮਗਾ

 

 

ਦੱਸ ਦੇਈਏ ਕਿ ਬਰਲ ਫਲੂ ਦੇ ਖ਼ਤਰੇ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਛੀਆਂ ਨੂੰ ਦਾਣਾ ਖੁਆਉਣ ’ਤੇ ਰੋਕ ਲਗਾਈ ਹੋਈ ਹੈ। ਜ਼ਿਲ੍ਹਾ ਅਧਿਕਾਰੀ ਕੌਸ਼ਲ ਰਾਜ ਸ਼ਰਮਾ ਦਾ ਕਹਿਣਾ ਹੈ ਕਿ ਸ਼ਿਖ਼ਰ ਧਵਨ ਦੇ ਇਲਾਵਾ ਜੋ ਕਿਸ਼ਤੀ ਸੰਚਾਲਕ ਉਨ੍ਹਾਂ ਦੇ ਨਾਲ ਸੀ ਉਸ ’ਤੇ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਵਨ ਦੀ ਇਸ ਵਾਇਰਲ ਤਸਵੀਰ ਨੂੰ ਵੇਖ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਧਵਨ ਨੇ ਕਿਸ਼ਤੀ ਵਿਚ ਬੈਠ ਕੇ ਪੰਛੀਆਂ ਨੂੰ ਦਾਣਾ ਖੁਆਉਂਦੇ ਹੋਏ ਦੀਆਂ ਜੋ ਤਸਵੀਰਾਂ ਸਾਂਝੀਆਂ ਕੀਤੀਆਂ ਸਨ, ਉਨ੍ਹਾਂ ਨੂੰ ਕੈਪਸ਼ਨ ਵੀ ਦਿੱਤੀ ਸੀ। ਉਨ੍ਹਾਂ ਨੇ ਲਿਖਿਆ, ‘ਖ਼ੁਸ਼ੀਆਂ ਪੰਛੀਆਂ ਨੂੰ ਖਾਣਾ ਖੁਆਉਣ ਵਿਚ ਹਨ।’

ਇਹ ਵੀ ਪੜ੍ਹੋ: ਨੈਸ਼ਨਲ ਗਰਲਜ਼ ਚਾਈਲਡ ਡੇਅ, ਜਾਣੋ ਕਦੋਂ ਅਤੇ ਕਿਉਂ ਹੋਈ ਇਸ ਦੀ ਸ਼ੁਰੂਆਤ

ਆਪਣੀ ਵਾਰਾਣਸੀ ਯਾਤਰਾ ਦੌਰਾਨ ਸ਼ਿਖ਼ਰ ਧਵਨ ਗੰਗਾ ਆਰਤੀ ਵਿਚ ਵੀ ਸ਼ਾਮਲ ਹੋਏ ਅਤੇ ਬਾਬਾ ਵਿਸ਼ਵਨਾਥ ਦੇ ਵੀ ਦਰਸ਼ਨ ਕੀਤੇ।

ਇਹ ਵੀ ਪੜ੍ਹੋ: ਕ੍ਰਿਕਟਰ ਸੁਰੇਸ਼ ਰੈਨਾ ਦੇ ਫੁੱਫੜ ਦੇ ਮਰਡਰ ਕੇਸ ’ਚ ਮਹਿਲਾ ਮੁਲਜ਼ਮ ਰਾਜਸਥਾਨ ਤੋਂ ਗ੍ਰਿਫਤਾਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News