ਹੁਣ ਇਹ ਸਟਾਰ ਕ੍ਰਿਕਟਰ ਕਰਨ ਜਾ ਰਿਹੈ ਬਾਲੀਵੁੱਡ 'ਚ ਡੈਬਿਊ, ਜਾਣੋਂ ਕਦੋਂ ਰਿਲੀਜ਼ ਹੋਵੇਗੀ ਫ਼ਿਲਮ

05/18/2022 11:53:33 AM

ਸਪੋਰਟਸ ਡੈਸਕ : ਭਾਰਤ ਦੇ ਧਾਕੜ ਕ੍ਰਿਕਟਰ ਅਤੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਮੈਦਾਨ ''ਤੇ ਆਪਣੀ ਬੱਲੇਬਾਜ਼ੀ ਦਾ ਦਮ ਦਿਖਾਉਣ ਤੋਂ ਬਾਅਦ ਹੁਣ ਬਾਲੀਵੁੱਡ ਵਿਚ ਵੀ ਆਪਣਾ ਜਲਵਾ ਦਿਖਾਉਣ ਲਈ ਤਿਆਰ ਹਨ। ਮੀਡੀਆ ਰਿਪੋਰਟਾਂ ਮੁਤਾਬਕ ਧਵਨ ਜਲਦ ਹੀ ਬਾਲੀਵੁੱਡ ਫ਼ਿਲਮ ''ਚ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਉਨ੍ਹਾਂ ਨੇ ਫ਼ਿਲਮ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਹਾਲਾਂਕਿ ਫ਼ਿਲਮ ਦੇ ਟਾਈਟਲ ਅਤੇ ਹੋਰ ਚੀਜ਼ਾਂ ਬਾਰੇ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਅਜੀਬ ਸ਼ੌਂਕ, ਦੋ ਤਰ੍ਹਾਂ ਦੇ ਡਰਿੰਕ ਪੀਣ ਲਈ ਮਹਿਲਾ ਨੇ ਜੀਭ ਦੇ ਕਰਾਏ 2 ਹਿੱਸੇ (ਵੀਡੀਓ)

PunjabKesari

ਮੀਡੀਆ ਰਿਪੋਰਟਾਂ ਮੁਤਾਬਕ ਸ਼ਿਖਰ ਇਸ ਫਿਲਮ ਨਾਲ ਜੁੜ ਕੇ ਕਾਫੀ ਖੁਸ਼ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਿਖਰ ਫ਼ਿਲਮੀ ਸਿਤਾਰਿਆਂ ਦੀ ਇੱਜ਼ਤ ਕਰਦੇ ਹਨ ਅਤੇ ਜਦੋਂ ਉਨ੍ਹਾਂ ਨੂੰ ਇਹ ਫ਼ਿਲਮ ਆਫਰ ਹੋਈ ਤਾਂ ਉਨ੍ਹਾਂ ਨੇ ਖ਼ੁਸ਼ੀ ਨਾਲ ਇਸ ਲਈ ਹਾਮੀ ਭਰ ਦਿੱਤੀ। ਨਿਰਮਾਤਾਵਾਂ ਨੇ ਮਹਿਸੂਸ ਕੀਤਾ ਕਿ ਸ਼ਿਖਰ ਇਸ ਕਿਰਦਾਰ ਦੇ ਅਨੁਕੂਲ ਹਨ। ਇਸੇ ਕਾਰਨ ਕੁਝ ਮਹੀਨੇ ਪਹਿਲਾਂ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ। ਫ਼ਿਲਮ ਦੇ ਇਸ ਸਾਲ ਰਿਲੀਜ਼ ਹੋਣ ਦੀ ਉਮੀਦ ਹੈ। ਦੱਸ ਦੇਈਏ ਕਿ ਪਿਛਲੇ ਸਾਲ ਅਕਤੂਬਰ 'ਚ ਸ਼ਿਖਰ ਧਵਨ ਨੂੰ ਅਕਸ਼ੈ ਕੁਮਾਰ, ਜੈਕਲੀਨ ਫਰਨਾਂਡੀਜ਼ ਅਤੇ ਨੁਸਰਤ ਭਰੂਚਾ ਸਟਾਰਰ ਫ਼ਿਲਮ ਰਾਮ ਸੇਤੂ ਦੇ ਸੈੱਟ 'ਤੇ ਦੇਖਿਆ ਗਿਆ ਸੀ। ਉਸ ਦੌਰਾਨ ਸ਼ਿਖਰ ਦੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਕਾਫੀ ਚਰਚਾ ਹੋਈ ਸੀ ਪਰ ਜੇਕਰ ਮੀਡੀਆ ਦੀ ਮੰਨੀਏ ਤਾਂ ਸ਼ਿਖਰ ਉੱਥੇ ਸਿਰਫ ਅਕਸ਼ੈ ਕੁਮਾਰ ਨੂੰ ਮਿਲਣ ਗਏ ਸਨ, ਕਿਉਂਕਿ ਉਹ ਉਨ੍ਹਾਂ ਦੇ ਚੰਗੇ ਅਤੇ ਕਰੀਬੀ ਦੋਸਤ ਹਨ। 

ਇਹ ਵੀ ਪੜ੍ਹੋ: ਭਾਰਤੀ-ਅਮਰੀਕੀ ਬੱਚੇ ਨਾਲ ਸਕੂਲ 'ਚ ਬਦਸਲੂਕੀ, ਗੋਰੇ ਵਿਦਿਆਰਥੀ ਨੇ ਮਰੋੜੀ ਧੌਣ (ਵੀਡੀਓ)

PunjabKesari

ਸ਼ਿਖਰ ਦੀ ਨਾ ਸਿਰਫ ਅਕਸ਼ੇ ਨਾਲ ਸਗੋਂ ਰਣਵੀਰ ਸਿੰਘ ਨਾਲ ਵੀ ਖਾਸ ਸਾਂਝ ਹੈ। ਸ਼ਿਖਰ ਨੇ ਰਣਵੀਰ ਨਾਲ ਇੱਕ ਫੋਟੋ ਵੀ ਸ਼ੇਅਰ ਕੀਤੀ ਸੀ। ਅਭਿਨੇਤਾ ਨੂੰ ਮਿਲਣ 'ਤੇ ਖੁਸ਼ੀ ਜ਼ਾਹਰ ਕਰਦੇ ਹੋਏ, ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਸੀ, "ਭਰਾ, ਤੁਹਾਡੇ ਨਾਲ ਹਮੇਸ਼ਾ ਦੀ ਤਰ੍ਹਾਂ ਇੱਕ ਹੋਰ ਪਿਆਰੀ ਮੁਲਾਕਾਤ ਹੋਈ। '83 ਦੀ ਸਫਲਤਾ 'ਤੇ ਬਹੁਤ ਬਹੁਤ ਵਧਾਈਆਂ। ਬਹੁਤ ਵਧੀਆ ਲੱਗਾ, ਸ਼ਾਨਦਾਰ ਸਿਨੇਮਾ।"

ਇਹ ਵੀ ਪੜ੍ਹੋ: 100 ਪੀੜ੍ਹੀਆਂ ਪਹਿਲਾਂ ਇਨਸਾਨ ਕੋਲ ਸੀ ਜ਼ਿਆਦਾ ਵੱਡਾ ਦਿਮਾਗ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News