ਬੰਗਲਾਦੇਸ਼ ਨੂੰ ਲੱਗਾ ਝਟਕਾ, ਦੋ ਮੈਚਾਂ 'ਚ 193 ਦੌੜਾਂ ਬਣਾਉਣ ਵਾਲਾ ਖਿਡਾਰੀ ਏਸ਼ੀਆ ਕੱਪ ਤੋਂ ਹੋਇਆ ਬਾਹਰ
Wednesday, Sep 06, 2023 - 01:20 PM (IST)
ਸਪੋਰਟਸ ਡੈਸਕ- 2023 ਏਸ਼ੀਆ ਕੱਪ ਵਿੱਚ ਅੱਜ ਬੰਗਲਾਦੇਸ਼ ਅਤੇ ਪਾਕਿਸਤਾਨ ਦਾ ਮੁਕਾਬਲਾ ਹੋਵੇਗਾ। ਇਹ ਸੁਪਰ-4 ਪੜਾਅ ਦਾ ਪਹਿਲਾ ਮੈਚ ਹੈ। ਪਾਕਿਸਤਾਨ ਖ਼ਿਲਾਫ਼ ਮੈਚ ਤੋਂ ਪਹਿਲਾਂ ਬੰਗਲਾਦੇਸ਼ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਸਟਾਰ ਬੱਲੇਬਾਜ਼ ਸੱਟ ਕਾਰਨ 2023 ਏਸ਼ੀਆ ਕੱਪ ਤੋਂ ਬਾਹਰ ਹੋ ਗਏ ਹਨ। ਬੰਗਲਾਦੇਸ਼ ਕ੍ਰਿਕਟ ਬੋਰਡ (ਬੀ.ਸੀ.ਬੀ.) ਦੇ ਅਨੁਸਾਰ ਨਜਮੁਲ ਹੁਸੈਨ ਸ਼ਾਂਤੋ ਬੰਗਲਾਦੇਸ਼ ਪਰਤਣਗੇ ਅਤੇ ਭਾਰਤ ਵਿੱਚ ਅਗਲੇ ਮਹੀਨੇ ਸ਼ੁਰੂ ਹੋਣ ਵਾਲੇ ਆਈਸੀਸੀ 2023 ਵਨਡੇ ਵਿਸ਼ਵ ਕੱਪ ਤੋਂ ਪਹਿਲਾਂ ਮੁੜ ਵਸੇਬੇ ਵਿੱਚੋਂ ਲੰਘਣਗੇ। ਬੰਗਲਾਦੇਸ਼ ਟੀਮ ਦੇ ਫਿਜ਼ੀਓ ਬਾਈਜੇਦੁਲ ਇਸਲਾਮ ਖਾਨ ਨੇ ਦੱਸਿਆ ਕਿ ਅਫਗਾਨਿਸਤਾਨ ਖ਼ਿਲਾਫ਼ ਮੈਚ ਦੌਰਾਨ ਸ਼ਾਂਤੋ ਨੂੰ ਸੱਟ ਲੱਗ ਗਈ ਸੀ। ਦੱਸ ਦੇਈਏ ਕਿ ਇਸ ਮੈਚ ਵਿੱਚ ਸ਼ਾਂਤੋ ਨੇ ਸੈਂਕੜਾ ਲਗਾਇਆ ਸੀ।
ਇਹ ਵੀ ਪੜ੍ਹੋ : Asia Cup : ਸੁਪਰ 4 ਮੈਚਾਂ ਦੇ ਸ਼ਡਿਊਲ 'ਤੇ ਮਾਰੋ ਨਜ਼ਰ, ਜਾਣੋ ਕਿਸ ਟੀਮ ਦਾ ਕਦੋਂ ਅਤੇ ਕਿਸ ਨਾਲ ਹੋਵੇਗਾ ਮੁਕਾਬਲਾ
ਸ਼ਾਂਤੋ ਦੀ ਥਾਂ ਇਸ ਦਿੱਗਜ ਦੀ ਹੋਈ ਵਾਪਸੀ
ਬੰਗਲਾਦੇਸ਼ ਨੇ ਵੀ ਨਜਮੁਲ ਹੁਸੈਨ ਸ਼ਾਂਤੋ ਦੇ ਰਿਪਲੇਸਮੈਂਟ ਦਾ ਐਲਾਨ ਕਰ ਦਿੱਤਾ ਹੈ। ਸ਼ਾਂਤੋ ਦੀ ਜਗ੍ਹਾ ਵਿਕਟਕੀਪਰ ਬੱਲੇਬਾਜ਼ ਲਿਟਨ ਦਾਸ ਟੀਮ 'ਚ ਸ਼ਾਮਲ ਹੋਏ ਹਨ। ਲਿਟਨ ਪਾਕਿਸਤਾਨ ਖ਼ਿਲਾਫ਼ ਮੈਚ 'ਚ ਪਲੇਇੰਗ 11 ਦਾ ਹਿੱਸਾ ਵੀ ਹੋ ਸਕਦੇ ਹਨ। ਈਐੱਸਪੀਐੱਨਕ੍ਰਿਕਇੰਫੋ ਦੀ ਇੱਕ ਰਿਪੋਰਟ ਦੇ ਅਨੁਸਾਰ ਨਜਮੁਲ ਹੁਸੈਨ ਸ਼ਾਂਤੋ ਨੂੰ ਅਫਗਾਨਿਸਤਾਨ ਦੇ ਖ਼ਿਲਾਫ਼ ਮੈਚ ਵਿੱਚ ਮਾਸਪੇਸ਼ੀਆਂ 'ਚ ਖਿਚਾਅ ਦੀ ਸਮੱਸਿਆ ਹੋਈ ਸੀ। ਇਸ ਕਾਰਨ ਉਹ ਫੀਲਡਿੰਗ ਕਰਨ ਨਹੀਂ ਉਤਰੇ।
ਇਹ ਵੀ ਪੜ੍ਹੋ : ODI World Cup India : ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਜਾਣੋ ਕਿਸ-ਕਿਸ ਨੂੰ ਮਿਲੀ ਜਗ੍ਹਾ
ਸ਼ਾਂਤੋ 96.50 ਦੀ ਔਸਤ ਨਾਲ ਦੌੜਾਂ ਬਣਾ ਰਿਹਾ ਸਨ
2023 ਏਸ਼ੀਆ ਕੱਪ 'ਚ ਨਜਮੁਲ ਹੁਸੈਨ ਸ਼ਾਂਤੋ ਦਾ ਬੱਲਾ ਅੱਗ ਉਗਲ ਰਿਹਾ ਸੀ। ਉਨ੍ਹਾਂ ਨੇ ਟੂਰਨਾਮੈਂਟ ਦੇ ਦੋ ਮੈਚਾਂ ਵਿੱਚ 96.50 ਦੀ ਔਸਤ ਨਾਲ 193 ਦੌੜਾਂ ਬਣਾਈਆਂ ਸਨ। ਪਹਿਲੇ ਮੈਚ ਵਿੱਚ ਸ਼ਾਂਤੋ ਨੇ 89 ਦੌੜਾਂ ਦੀ ਪਾਰੀ ਖੇਡੀ ਅਤੇ ਦੂਜੇ ਮੈਚ ਵਿੱਚ 104 ਦੌੜਾਂ ਬਣਾਈਆਂ।
ਬੰਗਲਾਦੇਸ਼ ਨੇ ਸੁਪਰ-4 ਵਿੱਚ ਕੀਤਾ ਕੁਆਲੀਫਾਈ
ਅਫਗਾਨਿਸਤਾਨ ਨੂੰ ਵੱਡੇ ਫਰਕ ਨਾਲ ਹਰਾ ਕੇ ਬੰਗਲਾਦੇਸ਼ ਦੀ ਟੀਮ ਨੇ ਸੁਪਰ-4 'ਚ ਆਪਣੀ ਜਗ੍ਹਾ ਪੱਕੀ ਕਰ ਲਈ ਸੀ। ਬੰਗਲਾਦੇਸ਼ ਨੇ ਅਫਗਾਨਿਸਤਾਨ ਨੂੰ 89 ਦੌੜਾਂ ਨਾਲ ਹਰਾਇਆ। ਸ਼ਾਂਤੋ ਨੇ ਉਸ ਮੈਚ ਵਿੱਚ 104 ਦੌੜਾਂ ਦੀ ਪਾਰੀ ਖੇਡੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼੍ਰੀਲੰਕਾ ਖ਼ਿਲਾਫ਼ 89 ਦੌੜਾਂ ਬਣਾਈਆਂ ਸਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8