ਸ਼੍ਰੇਅਸ ਅਈਅਰ ਨੂੰ ਆਰਾਮ ਦੀ ਸਲਾਹ, BCCI ਨੇ ਹੈਲਥ ''ਤੇ ਦਿੱਤੀ ਅਪਡੇਟ
Tuesday, Sep 12, 2023 - 03:48 PM (IST)
ਕੋਲੰਬੋ— ਭਾਰਤ ਦੇ ਮੱਧਕ੍ਰਮ ਦੇ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਪਿੱਠ ਦੇ ਅਕੜਾਅ ਕਾਰਨ ਆਰਾਮ ਦੀ ਸਲਾਹ ਦਿੱਤੀ ਗਈ ਹੈ ਅਤੇ ਸ਼੍ਰੀਲੰਕਾ ਖ਼ਿਲਾਫ਼ ਏਸ਼ੀਆ ਕੱਪ ਸੁਪਰ ਫੋਰ ਦੇ ਮੈਚ ਲਈ ਪਲੇਇੰਗ ਇਲੈਵਨ 'ਚ ਸ਼ਾਮਲ ਨਹੀਂ ਕੀਤਾ ਗਿਆ ਹੈ। ਅਈਅਰ ਪਿੱਠ ਦੇ ਆਪਰੇਸ਼ਨ ਤੋਂ ਬਾਅਦ ਪ੍ਰਤੀਯੋਗੀ ਕ੍ਰਿਕਟ 'ਚ ਵਾਪਸੀ ਕਰ ਰਿਹਾ ਹੈ। ਪਿੱਠ ਦੇ ਅਕੜਾਅ ਕਾਰਨ ਉਹ ਪਾਕਿਸਤਾਨ ਖ਼ਿਲਾਫ਼ ਮੈਚ 'ਚ ਵੀ ਨਹੀਂ ਖੇਡ ਸਕਿਆ ਸੀ। ਲਗਾਤਾਰ ਦੋ ਮੈਚਾਂ 'ਚੋਂ ਬਾਹਰ ਹੋਣ ਕਾਰਨ ਵਿਸ਼ਵ ਕੱਪ ਤੋਂ ਪਹਿਲਾਂ ਉਨ੍ਹਾਂ ਦੀ ਫਿਟਨੈੱਸ 'ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ।
ਇਹ ਵੀ ਪੜ੍ਹੋ : ਭਾਰਤ ਤੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਕਿ ਟੀਮ ਨੂੰ ਲੱਗਾ ਦੂਜਾ ਝਟਕਾ, ਦੋ ਦਿੱਗਜ ਬਾਹਰ
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਇਕ ਬਿਆਨ 'ਚ ਕਿਹਾ, 'ਸ਼੍ਰੇਅਸ ਅਈਅਰ ਠੀਕ ਮਹਿਸੂਸ ਕਰ ਰਹੇ ਹਨ ਪਰ ਉਹ ਅਜੇ ਤੱਕ ਪਿੱਠ ਦੀ ਕਠੋਰਤਾ ਤੋਂ ਪੂਰੀ ਤਰ੍ਹਾਂ ਠੀਕ ਨਹੀਂ ਹੋਏ ਹਨ।' ਬਿਆਨ ਦੇ ਮੁਤਾਬਕ, 'ਬੀਸੀਸੀਆਈ ਦੀ ਮੈਡੀਕਲ ਟੀਮ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਅਤੇ ਇਸ ਲਈ ਉਹ ਸ਼੍ਰੀਲੰਕਾ ਦੇ ਖ਼ਿਲਾਫ਼ ਭਾਰਤ ਦੇ ਸੁਪਰ ਫੋਰ ਮੈਚ ਲਈ ਟੀਮ ਦੇ ਨਾਲ ਸਟੇਡੀਅਮ ਨਹੀਂ ਆਏ।' ਕੇਐੱਲ ਰਾਹੁਲ ਨੂੰ ਪਾਕਿਸਤਾਨ ਦੇ ਖ਼ਿਲਾਫ਼ ਅਈਅਰ ਦੀ ਜਗ੍ਹਾ ਆਖਰੀ ਸਮੇਂ ਪਲੇਇੰਗ ਇਲੈਵਨ 'ਚ ਸ਼ਾਮਲ ਕੀਤਾ ਗਿਆ ਸੀ। ਰਾਹੁਲ ਨੇ ਅਜੇਤੂ ਸੈਂਕੜਾ ਲਗਾ ਕੇ ਸ਼ਾਨਦਾਰ ਵਾਪਸੀ ਕੀਤੀ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8