ਰਾਸ਼ਟਰਮੰਡਲ ਖੇਡਾਂ ਦੇ ਉਦਘਾਟਨੀ ਸਮਾਰੋਹ 'ਚ ਭਾਰਤ ਦੇ ਝੰਡਾਬਰਦਾਰ ਹੋਣਗੇ ਸਿੰਧੂ ਅਤੇ ਮਨਪ੍ਰੀਤ

Thursday, Jul 28, 2022 - 11:14 AM (IST)

ਰਾਸ਼ਟਰਮੰਡਲ ਖੇਡਾਂ ਦੇ ਉਦਘਾਟਨੀ ਸਮਾਰੋਹ 'ਚ ਭਾਰਤ ਦੇ ਝੰਡਾਬਰਦਾਰ ਹੋਣਗੇ ਸਿੰਧੂ ਅਤੇ ਮਨਪ੍ਰੀਤ

ਬਰਮਿੰਘਮ (ਏਜੰਸੀ)- 2 ਵਾਰ ਦੀ ਓਲੰਪਿਕ ਤਮਗਾ ਜੇਤੂ ਚੋਟੀ ਦੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਅਤੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਰਾਸ਼ਟਰਮੰਡਲ ਖੇਡਾਂ ਦੇ ਉਦਘਾਟਨ ਸਮਾਹੋਰ ਲਈ ਬੁੱਧਵਾਰ ਨੂੰ ਭਾਰਤੀ ਦਲ ਦਾ ਝੰਡਾਬਰਦਾਰ ਬਣਾਇਆ ਗਿਆ। ਮਨਪ੍ਰੀਤ ਦਾ ਨਾਮ ਦੂਜੇ ਝੰਡਾਬਰਦਾਰ ਦੇ ਰੂਪ ਵਿਚ ਜੋੜਿਆ ਗਿਆ, ਕਿਉਂਕਿ ਆਯੋਜਕਾਂ ਨੇ ਸੂਚਿਤ ਕੀਤਾ ਕਿ ਹਰੇਕ ਦੇਸ਼ ਦੇ ਲਈ 2 ਝੰਡਾਬਰਦਾਰ ਉਤਾਰਨੇ ਜ਼ਰੂਰੀ ਹਨ, ਜਿਸ ਵਿਚ ਇਕ ਪੁਰਸ਼ ਅਤੇ ਇਕ ਮਹਿਲਾ ਹੋਵੇਗੀ। ਮਨਪ੍ਰੀਤ ਦੀ ਅਗਵਾਈ ਵਿਚ ਪਿਛਲੇ ਸਾਲ ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਓ ਓਲੰਪਿਕ ਵਿਚ ਕਾਂਸੀ ਤਮਗਾ ਜਿੱਤਿਆ ਸੀ।

ਇਹ ਵੀ ਪੜ੍ਹੋ: ਰੇਡ ਪਾਉਣ ਗਏ ਕਬੱਡੀ ਖਿਡਾਰੀ ਨਾਲ ਵਾਪਰਿਆ ਭਾਣਾ, ਲਾਈਵ ਮੈਚ ਦੌਰਾਨ ਹੋਈ ਮੌਤ (ਵੀਡੀਓ)

ਭਾਰਤੀ ਓਲੰਪਿਕ ਸੰਘ (IOA) ਨੇ ਬਿਆਨ ਵਿਚ ਕਿਹਾ, 'ਮਨਪ੍ਰੀਤ ਨੂੰ ਦੂਜੇ ਝੰਡਾਬਰਦਾਰ ਦੇ ਰੂਪ ਵਿਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਗਿਆ, ਕਿਉਂਕਿ ਬਰਮਿੰਘਮ 2022 ਰਾਸ਼ਟਰਮੰਡਲ ਖੇਡਾਂ ਦੀ ਆਯੋਜਨ ਕਮੇਟੀ ਨੇ ਆਈ.ਓ.ਏ. ਨੂੰ ਸੂਚਿਤ ਕੀਤਾ ਕਿ ਉਦਘਾਟਨ ਸਮਾਰੋਹ ਲਈ ਹਰੇਕ ਦੇਸ਼ ਦਾ 2 ਝੰਡਾਬਰਦਾਰਾਂ ਨੂੰ ਨਾਮਜ਼ਦ ਕਰਨਾ ਜ਼ਰੂਰੀ ਹੈ, ਜਿਸ ਵਿਚ ਇਕ ਮਹਿਲਾ ਅਤੇ ਇਕ ਪੁਰਸ਼ ਹੋਵੇਗਾ।' ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੂੰ ਝੰਡਾਬਰਦਾਰ ਬਣਾਉਣ ਦੀ ਉਮੀਦ ਸੀ ਪਰ ਵਿਸ਼ਵ ਚੈਂਪੀਅਨਸ਼ਿਪ ਵਿਚ ਲੱਗੀ 'ਗਰੋਇਨ' ਦੀ ਸੱਟ ਕਾਰਨ ਉਨ੍ਹਾਂ ਨੂੰ ਰਾਸ਼ਟਰਮੰਡਲ ਖੇਡਾਂ ਤੋਂ ਹਟਣ ਲਈ ਮਜ਼ਬੂਰ ਹੋਣਾ ਪਿਆ। 4 ਸਾਲ ਪਹਿਲਾਂ ਗੋਲਡ ਕੋਸਟ ਵਿਚ ਸੋਨ ਤਮਗਾ ਜਿੱਤਣ ਵਾਲੇ ਚੋਪੜਾ ਨੇ ਵਿਸ਼ਵ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਮਗਾ ਜਿੱਤਿਆ ਸੀ। ਭਾਰਤੀ ਦਲ ਦੇ ਮੁਖੀ ਭੰਡਾਰੀ ਨੇ ਕਿਹਾ ਕਿ ਵੀਰਵਾਰ ਨੂੰ ਹੋਣ ਵਾਲੇ ਉਦਘਾਟਨ ਸਮਰੋਹ ਵਿਚ ਦੇਸ਼ ਦੇ ਦਲ ਦੇ ਵੱਧ ਤੋਂ ਵੱਧ 164 ਪ੍ਰਤੀਭਾਗੀ ਹਿੱਸਾ ਲੈ ਸਕਦੇ ਹਨ। ਦੱਸ ਦੇਈਏ ਕਿ ਭਾਰਤ ਦੇ ਕੁੱਲ 215 ਖਿਡਾਰੀ ਰਾਸ਼ਟਰਮੰਡਲ ਖੇਡਾਂ ਵਿਚ ਹਿੱਸ ਲੈ ਰਹੇ ਹਨ।

ਇਹ ਵੀ ਪੜ੍ਹੋ: ਪਤਨੀ ਵੱਲੋਂ TikTok ਵੀਡੀਓ ਬਣਾਉਣ 'ਤੇ ਖ਼ਫ਼ਾ ਹੋਇਆ ਪਾਕਿਸਤਾਨੀ ਪਤੀ, ਅਮਰੀਕਾ ਜਾ ਕੇ ਕੀਤਾ ਕਤਲ


author

cherry

Content Editor

Related News