ਵਿਸ਼ਵ ਚੈਂਪੀਅਨਸ਼ਿਪ ''ਚ ਸੋਨੇ ਦੀ ਕੋਸ਼ਿਸ਼ ''ਚ ਫਿਟਨੈੱਸ ਤੇ ਡਿਫੈਂਸ ਸੁਧਾਰ ਰਹੀ ਹੈ ਸਿੰਧੂ
Friday, Aug 16, 2019 - 09:52 PM (IST)

ਨਵੀਂ ਦਿੱਲੀ— ਓਲੰਪਿਕ ਚਾਂਦੀ ਤਮਗਾ ਜੇਤੂ ਪੀ.ਵੀ.ਸਿੰਧੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਗਲੇ ਹਫਤੇ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਹਾਸਲ ਕਰਨ ਦੀ ਕੋਸ਼ਿਸ਼ ਵਿਚ ਉਹ ਆਪਣੀ ਫਿਟਨੈੱਸ ਅਤੇ ਡਿਫੈਂਸ ਸੁਧਾਰ 'ਤੇ ਕੰਮ ਕਰ ਰਹੀ ਹੈ। ਸਿੰਧੂ ਵਿਸ਼ਵ ਚੈਂਪੀਅਨਸ਼ਿਪ ਵਿਚ ਨਿਰੰਤਰ ਚੰਗਾ ਪ੍ਰਦਰਸ਼ਨ ਕਰਦੀ ਰਹੀ ਹੈ ਅਤੇ ਪਿਛਲੇ ਕੁਝ ਸਾਲਾਂ ਵਿਚ ਉਸ ਨੇ ਦੋ ਚਾਂਦੀ ਅਤੇ ਦੋ ਕਾਂਸੀ ਤਮਗੇ ਤਾਂ ਜਿੱਤੇ ਪਰ ਉਹ ਸੋਨ ਤਮਗਾ ਹਾਸਲ ਨਹੀਂ ਕਰ ਸਕੀ। ਹੁਣ 24 ਸਾਲਾ ਇਸ ਚੋਟੀ ਦੀ ਭਾਰਤੀ ਖਿਡਾਰਨ ਤੋਂ 19 ਅਗਸਤ ਤੋਂ ਸਵਿਟਜ਼ਰਲੈਂਡ ਦੇ ਬਾਸੇਲ ਵਿਚ ਸ਼ੁਰੂ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਵਿਚ ਦੇਸ਼ ਦੀ ਅਗਵਾਈ ਦੌਰਾਨ ਫਿਰ ਤੋਂ ਵੱਡੀ ਉਮੀਦ ਹੋਵੇਗੀ।