SL v IND: ਭੁਵਨੇਸ਼ਵਰ ਕੁਮਾਰ ਨੇ ਟੀ20 'ਚ ਬਣਾਇਆ ਇਹ ਵੱਡਾ ਰਿਕਾਰਡ

07/29/2021 9:28:20 PM

ਕੋਲੰਬੋ- ਦੂਜੇ ਟੀ-20 ਵਿਚ ਸ਼੍ਰੀਲੰਕਾ ਦੇ ਹੱਥੋਂ ਭਾਰਤ ਨੂੰ 4 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਭਾਰਤ ਦੀ ਹਾਰ ਵਿਚ ਵੀ ਭੁਵਨੇਸ਼ਵਰ ਕੁਮਾਰ ਨੇ ਇਕ ਖਾਸ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਭੁਵੀ ਨੇ ਆਪਣੇ ਟੀ-20 ਅੰਤਰਰਾਸ਼ਟਰੀ ਵਿਚ 50 ਵਿਕਟਾਂ ਪੂਰੀਆਂ ਕਰ ਲਈਆਂ ਹਨ। ਭੁਵੀ ਟੀ-20 ਅੰਤਰਰਾਸ਼ਟਰੀ ਵਿਚ ਭਾਰਤ ਵਲੋਂ 50 ਵਿਕਟਾਂ ਹਾਸਲ ਕਰਨ ਵਾਲੇ ਚੌਥੇ ਗੇਂਦਬਾਜ਼ ਬਣ ਗਏ ਹਨ। ਭੁਵੀ ਤੋਂ ਪਹਿਲਾਂ ਭਾਰਤ ਦੇ ਲਈ ਅਜਿਹਾ ਕਾਰਨਾਮਾ ਜਸਪ੍ਰੀਤ ਬੁਮਰਾਹ, ਅਸ਼ਵਿਨ, ਯੁਜਵੇਂਦਰ ਚਾਹਲ ਨੇ ਕਰ ਦਿਖਾਇਆ ਹੈ। ਭਾਵ ਭੁਵੀ ਭਾਰਤ ਦੇ ਕੇਵਲ ਦੂਜੇ ਤੇਜ਼ ਗੇਂਦਬਾਜ਼ ਹਨ, ਜਿਨ੍ਹਾਂ ਨੇ ਟੀ-20 ਅੰਤਰਰਾਸ਼ਟਰੀ ਵਿਚ 50 ਵਿਕਟਾਂ ਪੂਰੀਆਂ ਕਰਨ ਦਾ ਕਮਾਲ ਕੀਤਾ ਹੈ। ਸ਼੍ਰੀਲੰਕਾ ਦੇ ਵਿਰੁੱਧ ਦੂਜੇ ਟੀ-20 ਵਿਚ ਭੁਵੀ ਨੂੰ ਇਕ ਵਿਕਟ ਹਾਸਲ ਹੋਈ।

ਇਹ ਖ਼ਬਰ ਪੜ੍ਹੋ- ਗੋਲਫ : ਲਾਹਿੜੀ ਦੀ ਟੋਕੀਓ ਓਲੰਪਿਕ 'ਚ ਮਜ਼ਬੂਤ ਸ਼ੁਰੂਆਤ


ਹੁਣ ਤੱਕ ਭਾਰਤ ਵਲੋਂ ਟੀ-20 ਅੰਤਰਰਾਸ਼ਟਰੀ ਵਿਚ ਸਭ ਤੋਂ ਜ਼ਿਆਦਾ ਵਿਕਟਾਂ ਹਾਸਲ ਕਰਨ ਦਾ ਰਿਕਾਰਡ ਯੁਜਵੇਂਦਰ ਚਾਹਲ ਦੇ ਨਾਂ ਹੈ। ਚਾਹਲ ਨੇ 63 ਵਿਕਟਾਂ ਹਾਸਲ ਕੀਤੀਆਂ ਹਨ। ਇਸ ਤੋਂ ਇਲਾਵਾ ਬੁਮਰਾਹ ਨੇ 59 ਵਿਕਟਾਂ ਆਪਣੇ ਨਾਂ ਕੀਤੀਆਂ ਹਨ। ਅਸ਼ਵਿਨ ਦੇ ਖਾਤੇ ਵਿਚ 52 ਟੀ-20 ਅੰਤਰਰਾਸ਼ਟਰੀ ਵਿਕਟਾਂ ਦਰਜ ਹਨ। ਸ਼੍ਰੀਲੰਕਾ ਦੇ ਵਿਰੁੱਧ ਪਹਿਲੇ ਟੀ-20 ਵਿਚ ਭੁਵੀ ਨੇ 4 ਵਿਕਟਾਂ ਹਾਸਲ ਕੀਤੀਆਂ ਸਨ ਪਰ ਦੂਜੇ ਟੀ-20 ਵਿਚ ਉਹ ਕੇਵਲ ਇਕ ਹੀ ਵਿਕਟ ਹਾਸਲ ਕਰ ਸਕੇ ਸਨ। ਦੱਸ ਦੇਈਏ ਕਿ ਸ਼੍ਰੀਲੰਕਾ ਦੇ ਵਿਰੁੱਧ ਦੂਜੇ ਟੀ-20 ਮੈਚ ਉਸਦੇ ਟੀ-20 ਅੰਤਰਰਾਸ਼ਟਰੀ ਕਰੀਅਰ ਦਾ 50ਵੇਂ ਟੀ-20 ਅੰਤਰਰਾਸ਼ਟਰੀ ਮੈਚ ਵਿਚ 50 ਵਿਕਟਾਂ ਪੂਰੀਆਂ ਕਰਨ ਵਾਲੇ ਉਹ ਦੁਨੀਆ ਦੇ ਇਕਲੌਤੇ ਗੇਂਦਬਾਜ਼ ਵੀ ਬਣੇ ਹਨ।

ਇਹ ਖ਼ਬਰ ਪੜ੍ਹੋ-ਝਾਰਖੰਡ ’ਚ ਜੱਜ ਦੀ ਹੱਤਿਆ ਦਾ ਦੋਸ਼ੀ ਆਟੋ ਚਾਲਕ ਗ੍ਰਿਫਤਾਰ, ਗੁਨਾਹ ਕਬੂਲਿਆ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News