ਏਸ਼ੇਜ਼ ''ਚ ਵੱਡੀ ਭੂਮਿਕਾ ਨਿਭਾਉਣਗੇ ਸਮਿਥ ਤੇ ਵਾਰਨਰ : ਪੇਨ

Tuesday, Feb 05, 2019 - 01:15 AM (IST)

ਏਸ਼ੇਜ਼ ''ਚ ਵੱਡੀ ਭੂਮਿਕਾ ਨਿਭਾਉਣਗੇ ਸਮਿਥ ਤੇ ਵਾਰਨਰ : ਪੇਨ

ਕੈਨਬਰਾ- ਕਪਤਾਨ ਟਿਮ ਪੇਨ ਨੇ ਸੋਮਵਾਰ ਕਿਹਾ ਕਿ ਉਸ ਨੂੰ ਉਮੀਦ ਹੈ ਕਿ ਪਾਬੰਦੀ ਦਾ ਸਾਹਮਣਾ ਕਰ ਰਹੇ ਸਟੀਵ ਸਮਿਥ ਤੇ ਡੇਵਿਡ ਵਾਰਨਰ ਇਸ ਸਾਲ ਇੰਗਲੈਂਡ ਵਿਰੁੱਧ ਏਸ਼ੇਜ਼ ਸੀਰੀਜ਼ ਵਿਚ ਵੱਡੀ ਭੂਮਿਕਾ ਨਿਭਾਉਣਗੇ। ਗੇਂਦ ਨਾਲ ਛੇੜਖਾਨੀ ਮਾਮਲੇ ਤੇ ਫਿਰ ਤੋਂ ਚੋਟੀ ਦੇ ਖਿਡਾਰੀਆਂ ਦੇ ਬਿਨਾਂ ਖਰਾਬ ਫਾਰਮ ਕਾਰਨ ਪਿਛਲੇ 10 ਮਹੀਨਿਆਂ ਵਿਚ ਟੀਮ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਪਰ ਟੀਮ ਨੇ ਆਪਣੇ ਘਰੇਲੂ ਸੈਸ਼ਨ ਦਾ ਅੰਤ ਸ਼੍ਰੀਲੰਕਾ ਵਿਰੁੱਧ ਦੋ ਟੈਸਟ ਜਿੱਤ ਕੇ ਕੀਤਾ। 
ਇਹ ਪੁੱਛੇ ਜਾਣ 'ਤੇ ਕਿ ਕੀ ਇਨ੍ਹਾਂ ਦੋਵਾਂ ਨੂੰ ਸਿੱਧੇ ਟੀਮ ਵਿਚ ਜਗ੍ਹਾ ਦਿੱਤੀ ਜਾ ਸਕਦੀ ਹੈ, ਪੇਨ ਨੇ ਕਿਹਾ, ''ਮੈਨੂੰ ਲੱਗਦਾ ਹੈ ਕਿ ਸਾਰਿਆਂ ਨੂੰ ਆਪਣਾ ਸਥਾਨ ਹਾਸਲ ਕਰਨਾ ਪੈਂਦਾ ਹੈ। ਮੈਨੂੰ ਲੱਗਦਾ ਹੈ ਕਿ ਇਨ੍ਹਾਂ ਦੋਵਾਂ ਨੇ ਕਾਫੀ ਜ਼ਿਆਦਾ ਦੌੜਾਂ ਬਣਾਈਆਂ ਹਨ।''


Related News