ਸਮ੍ਰਿਤੀ ਮੰਧਾਨਾ ਮਹਿਲਾ ਵਨਡੇ ਬੱਲੇਬਾਜ਼ੀ ਰੈਂਕਿੰਗ ''ਚ ਚੌਥੇ ਸਥਾਨ ''ਤੇ ਪਹੁੰਚੀ

Tuesday, Feb 13, 2024 - 06:14 PM (IST)

ਸਮ੍ਰਿਤੀ ਮੰਧਾਨਾ ਮਹਿਲਾ ਵਨਡੇ ਬੱਲੇਬਾਜ਼ੀ ਰੈਂਕਿੰਗ ''ਚ ਚੌਥੇ ਸਥਾਨ ''ਤੇ ਪਹੁੰਚੀ

ਦੁਬਈ, (ਭਾਸ਼ਾ) ਭਾਰਤ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ. ਸੀ. ਸੀ.) ਦੀ ਮਹਿਲਾ ਵਨਡੇ ਬੱਲੇਬਾਜ਼ੀ ਰੈਂਕਿੰਗ 'ਚ ਦੋ ਸਥਾਨ ਦੇ ਫਾਇਦੇ ਨਾਲ ਚੌਥੇ ਸਥਾਨ 'ਤੇ ਪਹੁੰਚ ਗਈ ਹੈ। ਮੁੰਬਈ ਦੀ 27 ਸਾਲਾ ਖਿਡਾਰਨ ਨੇ ਦੱਖਣੀ ਅਫਰੀਕਾ ਦੀ ਲੌਰਾ ਵੋਲਵਾਰਡ ਦੀ ਜਗ੍ਹਾ ਲਈ ਹੈ, ਜੋ ਆਸਟਰੇਲੀਆ ਖਿਲਾਫ ਵਨਡੇ ਸੀਰੀਜ਼ 'ਚ ਖਰਾਬ ਪ੍ਰਦਰਸ਼ਨ ਤੋਂ ਬਾਅਦ ਪੰਜਵੇਂ ਸਥਾਨ 'ਤੇ ਖਿਸਕ ਗਈ ਹੈ। 

ਬੱਲੇਬਾਜ਼ੀ ਰੈਂਕਿੰਗ 'ਚ ਇੰਗਲੈਂਡ ਦੇ ਨੈਟ ਸਾਇਵਰ ਬਰੰਟ, ਸ਼੍ਰੀਲੰਕਾ ਦੀ ਚਮਾਰੀ ਅਟਾਪੱਟੂ ਅਤੇ ਆਸਟ੍ਰੇਲੀਆ ਦੀ ਬੇਥ ਮੂਨੀ ਪਹਿਲੇ ਤਿੰਨ ਸਥਾਨਾਂ 'ਤੇ ਕਾਬਜ਼ ਹਨ। ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਦਸਵੇਂ ਸਥਾਨ 'ਤੇ ਬਰਕਰਾਰ ਹੈ। ਗੇਂਦਬਾਜ਼ੀ ਰੈਂਕਿੰਗ 'ਚ ਭਾਰਤੀ ਸਪਿਨਰ ਦੀਪਤੀ ਸ਼ਰਮਾ ਇਕ ਸਥਾਨ ਖਿਸਕ ਕੇ ਚੌਥੇ ਸਥਾਨ 'ਤੇ ਆ ਗਈ ਹੈ ਪਰ ਆਲਰਾਊਂਡਰਾਂ ਦੀ ਸੂਚੀ 'ਚ ਉਹ ਇਕ ਸਥਾਨ ਹੇਠਾਂ ਪੰਜਵੇਂ ਸਥਾਨ 'ਤੇ ਆ ਗਈ ਹੈ। ਗੇਂਦਬਾਜ਼ੀ ਰੈਂਕਿੰਗ 'ਚ ਇੰਗਲੈਂਡ ਦੀ ਸੋਫੀ ਏਕਲਸਟੋਨ ਚੋਟੀ 'ਤੇ ਬਰਕਰਾਰ ਹੈ। 


author

Tarsem Singh

Content Editor

Related News