ਦੱਖਣੀ ਅਫਰੀਕਾ ਮਹਿਲਾ ਟੀਮ ਨੇ ਪਾਕਿ ਨੂੰ 8 ਵਿਕਟਾਂ ਨਾਲ ਹਰਾਇਆ

Friday, May 10, 2019 - 01:55 AM (IST)

ਦੱਖਣੀ ਅਫਰੀਕਾ ਮਹਿਲਾ ਟੀਮ ਨੇ ਪਾਕਿ ਨੂੰ 8 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ— ਪਾਕਿਸਤਾਨੀ ਮਹਿਲਾ ਤੇ ਦੱਖਣੀ ਅਫਰੀਕਾ ਵਿਚਾਲੇ ਆਈ. ਸੀ. ਸੀ. ਚੈਂਪੀਅਨਸ਼ਿਪ ਮੈਚ ਦਾ ਦੂਜਾ ਮੁਕਾਬਲਾ ਵੀਰਵਾਰ ਨੂੰ ਪੋਚੇਫਸਟਰੂਮ 'ਚ ਖੇਡਿਆ ਗਿਆ। ਜਿਸ 'ਚ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਾਕਿਸਤਾਨ ਟੀਮ ਵਲੋਂ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੂੰ 148 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਦੀ ਟੀਮ ਨੇ ਇਹ ਮੈਚ 8 ਵਿਕਟਾਂ ਨਾਲ ਜਿੱਤ ਲਿਆ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਨੇ ਆਈ. ਸੀ. ਸੀ. ਚੈਂਪੀਅਨਸ਼ਿਪ ਵਨ ਡੇ ਸੀਰੀਜ਼ 'ਚ 1-1 ਨਾਲ ਬਰਾਬਰੀ ਕਰ ਲਈ ਹੈ। ਇਸ ਤੋਂ ਪਹਿਲਾਂ ਪਹਿਲੇ ਮੈਚ 'ਚ ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ ਵੀ 8 ਵਿਕਟਾਂ ਨਾਲ ਹਰਾਇਆ ਸੀ।
ਦੱਖਣੀ ਅਫਰੀਕਾ ਮਹਿਲਾ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਲੌਰਾ ਵਾਲਵਾਰਡਟ ਨੇ 74 ਦੌੜਾਂ ਬਣਾਈਆਂ।


author

Gurdeep Singh

Content Editor

Related News