ਦੱਖਣੀ ਅਫਰੀਕਾ ਦੇ ਆਲਰਾਊਂਡਰ ਕ੍ਰਿਸ ਮੌਰਿਸ ਨੇ ਕ੍ਰਿਕਟ ਨੂੰ ਕਿਹਾ ਅਲਵਿਦਾ
Tuesday, Jan 11, 2022 - 08:26 PM (IST)
ਨਵੀਂ ਦਿੱਲੀ- ਦੱਖਣੀ ਅਫਰੀਕਾ ਦੇ ਆਲਰਾਊਂਡਰ ਖਿਡਾਰੀ ਕ੍ਰਿਸ ਮੌਰਿਸ ਨੇ ਖੇਡ ਦੇ ਸਾਰੇ ਸਵਰੂਪਾਂ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਮੌਰਿਸ ਨੇ ਉਨ੍ਹਾਂ ਸਾਰਿਆਂ ਲੋਕਾਂ ਦਾ ਧੰਨਵਾਦ ਕੀਤਾ ਜੋ ਉਸਦੀ ਯਾਤਰਾ ਦਾ ਹਿੱਸਾ ਰਹੇ ਤੇ ਜਿਸ ਕੋਚਿੰਗ ਭੂਮਿਕਾ ਦੇ ਲਈ ਉਨ੍ਹਾਂ ਨੂੰ ਚੁਣਿਆ ਗਿਆ ਸੀ, ਉਸਦੇ ਲਈ ਉਤਸ਼ਾਹ ਪ੍ਰਗਟ ਕੀਤਾ। ਮੌਰਿਸ ਨੇ ਸੋਸ਼ਲ ਮੀਡੀਆ 'ਤੇ ਸੰਨਿਆਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਅੱਜ ਮੈਂ ਕ੍ਰਿਕਟ ਦੇ ਸਾਰੇ ਸਵਰੂਪਾਂ ਤੋਂ ਸੰਨਿਆਸ ਦਾ ਐਲਾਨ ਕਰਦਾ ਹਾਂ! ਉਨ੍ਹਾਂ ਸਾਰਿਆਂ ਦਾ ਧੰਨਵਾਦ ਜਿਨ੍ਹਾਂ ਨੇ ਮੇਰੀ ਯਾਤਰਾ ਵਿਚ ਹਿੱਸਾ ਲਿਆ ਹੈ, ਭਾਵੇਂ ਉਹ ਵੱਡਾ ਹੈ ਜਾਂ ਛੋਟਾ।
ਇਹ ਖ਼ਬਰ ਪੜ੍ਹੋ- NZ v BAN : ਨਿਊਜ਼ੀਲੈਂਡ ਨੇ ਬੰਗਲਾਦੇਸ਼ ਨੂੰ ਪਾਰੀ ਦੇ ਅੰਤਰ ਨਾਲ ਹਰਾਇਆ, ਸੀਰੀਜ਼ 'ਚ ਕੀਤੀ ਬਰਾਬਰੀ
ਮੌਰਿਸ ਨੇ ਦਸੰਬਰ 2012 ਵਿਚ ਨਿਊਜ਼ੀਲੈਂਢ ਦੇ ਵਿਰੁੱਧ ਅੰਤਰਰਾਸ਼ਟਰੀ ਕ੍ਰਿਕਟ 'ਚ ਡੈਬਿਊ ਕੀਤਾ ਸੀ ਤੇ 2013 ਵਿਚ ਆਪਣਾ ਪਹਿਲਾ ਵਨ ਡੇ ਮੈਚ ਖੇਡਿਆ। ਟੈਸਟ ਕ੍ਰਿਕਟ ਵਿਚ ਆਲਰਾਊਂਡਰ ਦਾ ਪਹਿਲਾ ਮੈਚ ਉਦੋਂ ਖੇਡਿਆ ਜਦੋਂ ਇੰਗਲੈਂਡ ਨੇ 2016 ਵਿਚ ਦੱਖਣੀ ਅਫਰੀਕਾ ਦਾ ਦੌਰਾ ਕੀਤਾ। ਮੌਰਿਸ ਨੇ ਦੱਖਣੀ ਅਫਰੀਕਾ ਦੇ ਲਈ 4 ਟੈਸਟ, 42 ਵਨ ਡੇ ਤੇ 23 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ, ਜਿਨ੍ਹਾਂ ਨੇ ਆਖਰੀ ਵਾਰ 2019 ਵਿਚ ਇਕ ਅੰਤਰਰਾਸ਼ਟਰੀ ਮੈਚ ਖੇਡਿਆ ਸੀ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।