ਦੱਖਣੀ ਅਫਰੀਕਾ ਦੇ ਬੱਲੇਬਾਜ਼ ਜ਼ੂਬੈਰ ਹਮਜ਼ਾ ਡੋਪ ਟੈਸਟ ''ਚ ਅਸਫਲ, ਅਸਥਾਈ ਤੌਰ ''ਤੇ ਮੁਅੱਤਲ
Friday, Mar 25, 2022 - 09:59 PM (IST)
ਦੁਬਈ- ਦੱਖਣੀ ਅਫਰੀਕਾ ਦੇ ਬੱਲੇਬਾਜ਼ ਜ਼ੂਬੈਰ ਹਮਜ਼ਾ 'ਤੇ ਟੂਰਨਾਮੈਂਟ 'ਚ ਅਸਫਲ ਰਹਿਣ ਦੇ ਕਾਰਨ ਆਈ. ਸੀ. ਸੀ. ਨੇ ਅਸਥਾਈ ਤੌਰ 'ਤੇ ਪਾਬੰਦੀ ਲਗਾ ਦਿੱਤੀ। ਹਮਜ਼ਾ ਦੇ ਡੋਪ ਟੈਸਟ ਦੇ ਲਈ ਨਮੂਨਾ 17 ਜਨਵਰੀ ਨੂੰ ਲਿਆ ਗਿਆ ਸੀ। ਉਨ੍ਹਾਂ ਨੂੰ ਪਾਬੰਦੀਸ਼ੁਦਾ ਦਵਾਈ ਫੁਰੋਸੇਮਾਈਡ ਦੇ ਸੇਵਨ ਦਾ ਦੋਸ਼ੀ ਪਾਇਆ ਗਿਆ।
ਇਹ ਖ਼ਬਰ ਪੜ੍ਹੋ- BCCI ਨੇ ਰੱਖਿਆ 6 ਟੀਮਾਂ ਦੀ ਮਹਿਲਾ IPL ਦਾ ਪ੍ਰਸਤਾਵ, ਸ਼ੁਰੂਆਤ ਅਗਲੇ ਸਾਲ ਤੋਂ
ਆਈ. ਸੀ. ਸੀ. ਨੇ ਇਕ ਬਿਆਨ ਵਿਚ ਕਿਹਾ ਕਿ ਆਈ. ਸੀ. ਸੀ. ਨੇ ਦੱਖਣੀ ਅਫਰੀਕਾ ਦੇ ਬੱਲੇਬਾਜ਼ ਜ਼ੁਬੈਰ ਹਮਜ਼ਾ ਨੂੰ ਡੋਪਿੰਗ ਰੋਕੂ ਨਿਯਮਾਂ ਦੇ ਉਲੰਘਣਾ ਦੇ ਕਾਰਨ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ। ਉਨ੍ਹਾਂ ਦੀ 17 ਜਨਵਰੀ 2022 ਨੂੰ ਹੋਈ ਜਾਂਚ ਵਿਚ ਫੁਰੋਸੇਮਾਈਡ ਦੇ ਸੇਵਨ ਦਾ ਦੋਸ਼ੀ ਪਾਇਆ ਗਿਆ। ਅਨੁਸ਼ਾਸਨੀ ਕਾਰਵਾਈ ਪੂਰੀ ਹੋਣ ਤੱਕ ਉਹ ਮੁਅੱਤਲ ਰਹੇਗਾ। ਆਈ. ਸੀ. ਸੀ. ਨੇ ਕਿਹਾ ਕਿ ਹਮਜ਼ਾ ਦੇ ਵਿਰੁੱਧ ਕਾਰਵਾਈ ਜਾਰੀ ਹੈ। ਇਸ ਮਾਮਲੇ ਵਿਚ ਅੱਗੇ ਕੋਈ ਬਿਆਨ ਨਹੀਂ ਦਿੱਤਾ ਜਾਵੇਗਾ।
ਇਹ ਖ਼ਬਰ ਪੜ੍ਹੋ-PAK v AUS : ਆਸਟਰੇਲੀਆ ਨੇ ਪਾਕਿ ਨੂੰ ਆਖਰੀ ਟੈਸਟ 'ਚ ਹਰਾਇਆ, 1-0 ਨਾਲ ਜਿੱਤੀ ਸੀਰੀਜ਼
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।