ਥਾਮਸ ਕੱਪ ਚੈਂਪੀਅਨ ਭਾਰਤੀ ਬੈੱਡਮਿੰਟਨ ਟੀਮ ਦੇ ਮੈਂਬਰ ਧਰੁਵ ਕਪਿਲਾ ਦੇ ਘਰ ਪੁੱਜੇ ਖੇਡ ਮੰਤਰੀ

Thursday, May 26, 2022 - 12:51 PM (IST)

ਥਾਮਸ ਕੱਪ ਚੈਂਪੀਅਨ ਭਾਰਤੀ ਬੈੱਡਮਿੰਟਨ ਟੀਮ ਦੇ ਮੈਂਬਰ ਧਰੁਵ ਕਪਿਲਾ ਦੇ ਘਰ ਪੁੱਜੇ ਖੇਡ ਮੰਤਰੀ

ਲੁਧਿਆਣਾ (ਵਿੱਕੀ)- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੇ ਦਿਨ ਥਾਮਸ ਕੱਪ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਬੈੱਡਮਿੰਟਨ ਟੀਮ ਦੇ ਖਿਡਾਰੀ ਧਰੁਵ ਕਪਿਲਾ ਨੂੰ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪੁੱਜ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੀ ਹਾਜ਼ਰ ਸਨ। ਮੀਤ ਹੇਅਰ ਨੇ ਕਿਹਾ ਕਿ ਧਰੁਵ ਨੇ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ। ਇਸ ਖਿਡਾਰੀ ’ਤੇ ਪੂਰੇ ਸੂਬੇ ਨੂੰ ਮਾਣ ਹੈ। ਧਰੁਵ ਦੀ ਇਹ ਪ੍ਰਾਪਤੀ ਨਵੀਂ ਉਮਰ ਦੇ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਬਣੇਗੀ। ਅਜਿਹੇ ਖਿਡਾਰੀ ਸਾਡੇ ਅਸਲੀ ਰੋਲ ਮਾਡਲ ਹਨ।

ਇਹ ਵੀ ਪੜ੍ਹੋ: ਦੁਖ਼ਦਾਇਕ ਖ਼ਬਰ: ਸੇਨੇਗਲ 'ਚ ਹਸਪਤਾਲ 'ਚ ਲੱਗੀ ਭਿਆਨਕ ਅੱਗ, 11 ਨਵਜੰਮੇ ਬੱਚਿਆਂ ਦੀ ਹੋਈ ਮੌਤ

PunjabKesari

ਆਉਣ ਵਾਲੇ ਸਮੇਂ ’ਚ ਮੁੱਖ ਮੰਤਰੀ ਭਗਵੰਤ ਮਾਨ ਧਰੁਵ ਨੂੰ ਨਿੱਜੀ ਤੌਰ ’ਤੇ ਮਿਲ ਕੇ ਵਧਾਈ ਦੇਣਗੇ। ਖੇਡ ਮੰਤਰੀ ਨੇ ਧਰੁਵ ਦੇ ਮਾਤਾ-ਪਿਤਾ ਗਗਨ ਕਪਿਲਾ ਅਤੇ ਸ਼ਿਵਾਨੀ ਕਪਿਲਾ ਅਤੇ ਧਰੁਵ ਦੇ ਕੋਚ ਆਨੰਦ ਤਿਵਾੜੀ ਨੂੰ ਵੀ ਵਧਾਈ ਦਿੱਤੀ। ਧਰੁਵ ਨੂੰ ਭਵਿੱਖ ’ਚ ਹੋਰ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਧਰੁਵ ਨਾਲ ਖੇਡ ਸਬੰਧੀ ਗੱਲਬਾਤ ਕਰਦਿਆਂ ਆਉਣ ਵਾਲੇ ਖੇਡ ਮੁਕਾਬਲਿਆਂ ਅਤੇ ਕੈਂਪ ਦੇ ਸਬੰਧ ਵਿਚ ਜਾਣਕਾਰੀ ਲਈ। ਇਸ ਮੌਕੇ ਧਰੁਵ ਨੇ ਖੇਡ ਮੰਤਰੀ ਨੂੰ ਆਪਣਾ ਬੈੱਡਮਿੰਟਨ ਰੈਕੇਟ ਤੋਹਫੇ ਵਜੋਂ ਦਿੱਤਾ। ਇਸ ਮੌਕੇ ਏ. ਡੀ. ਸੀ. ਅਨੀਤਾ ਦਰਸ਼ੀ ਅਤੇ ਐੱਸ. ਡੀ. ਐੱਮ. ਜਗਦੀਪ ਸਹਿਗਲ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਮੰਕੀਪਾਕਸ ਨੂੰ ਲੈ ਕੇ ਬੈਲਜ਼ੀਅਮ ਦੀ ਵਧੀ ਚਿੰਤਾ, ਮਰੀਜ਼ਾਂ ਲਈ ਲਾਜ਼ਮੀ ਕੀਤਾ 21 ਦਿਨ ਦਾ ਕੁਆਰੰਟਾਈਨ

PunjabKesari

ਦੂਰ ਹੋਣਗੀਆਂ ਖੇਡ ਨੀਤੀ ਦੀਆਂ ਖਾਮੀਆਂ
ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੀ ਖੇਤ ਨੀਤੀ ’ਚ ਬਹੁਮ ਖਾਮੀਆਂ ਹਨ, ਜਿਸ ਕਾਰਨ ਪੰਜਾਬ ਖੇਡ ਵਿਚ ਪੱਛੜ ਗਿਆ। ਥਾਮਸ ਕੱਪ ਸਮੇਤ ਕਈ ਵੱਡੇ ਮੁਕਾਬਲੇ ਦੇ ਜੇਤੂਆਂ ਲਈ ਨਕਦ ਇਨਾਮ ਦੇਣਾ ਖੇਡ ਨੀਤੀ ਦਾ ਹਿੱਸਾ ਨਹੀਂ ਹੈ। ਖੇਤ ਨੀਤੀ ’ਚ ਸੋਧ ਕਰ ਕੇ ਇਹ ਕਮੀ ਦੂਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ’ਚ ਖੇਡ ਸਟੇਡੀਅਮ ਤਾਂ ਬਣਾ ਲਏ ਪਰ ਗਰਾਊਂਡ ਤਿਆਰ ਨਹੀਂ ਕੀਤੇ। ਇੱਥੋਂ ਤਕ ਕਿ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਵੀ ਮੁਹੱਈਆ ਨਹੀਂ ਕਰਵਾਇਆ ਗਿਆ। ਹੁਣ ਪੰਜਾਬ ਸਰਕਾਰ ਵਲੋਂ ਖੇਡ ਢਾਂਚੇ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ ’ਤੇ ਖਾਸ ਧਿਆਨ ਦਿੱਤਾ ਜਾਵੇਗਾ ਤਾਂ ਕਿ ਖੇਡਾਂ ਵਿਚ ਪੰਜਾਬ ਦੀ ਸ਼ਾਨ ਬਹਾਲ ਰੱਖੀ ਜਾ ਸਕੇ।

ਇਹ ਵੀ ਪੜ੍ਹੋ: ਅਮਰੀਕਾ ਦੀ ਆਬਾਦੀ 33 ਕਰੋੜ, ਬੰਦੂਕਾਂ 40 ਕਰੋੜ, ਜਾਣੋ ਹਥਿਆਰਾਂ ਦੇ ਮਾਮਲੇ 'ਚ ਭਾਰਤ ਦਾ ਸਥਾਨ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News