ਥੌਮਸ ਕੱਪ ਜਿੱਤਣ ’ਤੇ ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਬੈਂਡਮਿੰਟਨ ਟੀਮ ਨੂੰ ਦਿੱਤੀ ਵਧਾਈ

05/15/2022 5:16:17 PM

ਬਰਨਾਲਾ : ਥਾਮਸ ਕੱਪ ਬੈਡਮਿੰਟਨ ਟੂਰਨਾਮੈਂਟ 'ਚ ਭਾਰਤ ਨੇ ਇਤਿਹਾਸ ਰਚ ਦਿੱਤਾ ਹੈ। ਟੀਮ ਨੇ ਪਹਿਲੀ ਵਾਰ ਫਾਈਨਲ ਖ਼ਿਤਾਬ ਜਿੱਤ ਕੇ ਗੋਲਡ ਮੈਡਲ ਹਾਸਲ ਕੀਤਾ ਹੈ। ਇਸ ਮੌਕੇ ਪੰਜਾਬ ਦੇ ਖੇਡ ਮੰਤਰੀ ਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਪੁਰਸ਼ ਟੀਮ ਨੂੰ ਪਹਿਲੀ ਵਾਰ ਥੌਮਸ ਕੱਪ ਜਿੱਤਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਟਵੀਟ ਕਰਦਿਆਂ ਕਿਹਾ ਕਿ  “ਭਾਰਤੀ ਬੈਡਮਿੰਟਨ ਲਈ ਸੁਨਹਿਰੀ ਦਿਨ। ਭਾਰਤੀ ਪੁਰਸ਼ ਟੀਮ ਨੇ ਪਹਿਲੀ ਬਾਰ ਥੌਮਸ ਕੱਪ ਜਿੱਤਿਆ। ਇਸ ਇਤਿਹਾਸਕ ਪ੍ਰਾਪਤੀ ਲਈ ਟੀਮ ਦੇ ਸਾਰੇ ਖਿਡਾਰੀਆਂ, ਕੋਚ ਤੇ ਟੀਮ ਪ੍ਰਬੰਧਕਾਂ ਨੂੰ ਬਹੁਤ-ਬਹੁਤ ਵਧਾਈ। ਸੱਚਮੁੱਚ ਇਹ ਇਕ ਟੀਮ ਦੀ ਜਿੱਤ ਹੈ ਜਿਹੜੀ ਖਿਡਾਰੀਆਂ ਦੀ ਸਖ਼ਤ ਮਿਹਨਤ ਸਦਕਾ ਸੰਭਵ ਹੋਈ।” ਜ਼ਿਕਰਯੋਗ ਹੈ ਕਿ 73 ਸਾਲ 'ਚ ਪਹਿਲੀ ਵਾਰ ਭਾਰਤ ਨੇ ਇਸ ਨੂੰ ਆਪਣੇ ਨਾਂ ਕੀਤਾ ਹੈ। ਭਾਰਤ ਨੇ ਥੌਮਸ ਕੱਪ ਦੇ ਫਾਈਨਲ 'ਚ 14 ਵਾਰ ਦੇ ਚੈਂਪੀਅਨ ਇੰਡੋਨੇਸ਼ੀਆ ਨੂੰ 3-0 ਨਾਲ ਹਰਾਇਆ ਹੈ। 

Meenakshi

This news is News Editor Meenakshi