ਕੀ ਭਾਰਤ-ਪਾਕਿ ਵਿਚਾਲੇ ਹੋਵੇਗਾ ਏਸ਼ੀਆ ਕੱਪ, ਖੇਡ ਮੰਤਰੀ ਨੇ ਦਿੱਤਾ ਇਹ ਜਵਾਬ

Tuesday, Oct 01, 2019 - 12:37 PM (IST)

ਕੀ ਭਾਰਤ-ਪਾਕਿ ਵਿਚਾਲੇ ਹੋਵੇਗਾ ਏਸ਼ੀਆ ਕੱਪ, ਖੇਡ ਮੰਤਰੀ ਨੇ ਦਿੱਤਾ ਇਹ ਜਵਾਬ

ਸਪੋਰਟਸ ਡੈਸਕ : ਭਾਰਤ ਅਤੇ ਪਾਕਿਸਤਾਨ ਵਿਚਾਲੇ ਇਨ੍ਹੀ ਦਿਨੀ ਰਾਜਨੀਤੀ ਵਿਚ ਜ਼ਬਰਦਸਤ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਜਦੋਂ ਤੋਂ ਇਸ ਸਾਲ ਫਰਵਰੀ ਵਿਚ ਅੱਤਵਾਦੀ ਹਮਲਾ ਹੋਇਆ ਹੈ ਉਸ ਦੇ ਬਾਅਦ ਤੋਂ ਹੀ ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਕੁਝ ਜ਼ਿਆਦਾ ਹੀ ਬਣਿਆ ਹੋਇਆ ਹੈ। ਇਸ ਤੋਂ ਬਾਅਦ ਅਗਸਤ ਵਿਚ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਣ ਦੇ ਬਾਅਦ ਤੋਂ ਤਲਖੀ ਵਿਚ ਹੋਰ ਵੀ ਵਾਧਾ ਹੋਇਆ ਹੈ।

ਭਾਰਤ-ਪਾਕਿਸਤਾਨ ਦੇ ਕ੍ਰਿਕਟ ਰਿਸ਼ਤਿਆਂ 'ਚ ਸੁਧਾਰ ਮੁਸ਼ਕਲ
PunjabKesari
ਭਾਰਤ ਅਤੇ ਪਾਕਿਸਤਾਨ ਵਿਚਾਲੇ ਸਿਆਸੀ ਤਣਾਅ ਦਾ ਸਿੱਧਾ ਅਸਰ ਦੋਵਾਂ ਦੇਸ਼ਾਂ ਦੇ ਕ੍ਰਿਕਟ ਰਿਸ਼ਤਿਆਂ ਵਿਚ ਵੀ ਸਾਫ ਦੇਖਿਆ ਜਾ ਸਕਦਾ ਹੈ। ਵੈਸੇ ਤਾਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੋ ਪੱਖੀ ਸੀਰੀਜ਼ ਹੋਏ ਸਾਲਾਂ ਬੀਤ ਗਏ ਹਨ ਅਤੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਬਿਲਕੁਲ ਵੀ ਨਹੀਂ ਲੱਗ ਰਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਇਨ੍ਹਾਂ ਕ੍ਰਿਕਟ ਰਿਸ਼ਤਿਆਂ ਵਿਚ ਕੋਈ ਸੁਧਾਰ ਹੋਣ ਜਾ ਰਿਹਾ ਹੈ ਜਾਂ ਭਵਿੱਖ ਵਿਚ ਦੋਵੇਂ ਹੀ ਟੀਮਾਂ ਵਿਚਾਲੇ ਕੋਈ ਸੀਰੀਜ਼ ਨਜ਼ਰ ਆ ਰਹੀ ਹੈ। ਭਾਰਤ ਦੇ ਖੇਡ ਮੰਤਰੀ ਕੀਰੇਨ ਰਿਜਿਜੂ ਤੋਂ ਇਕ ਪ੍ਰੋਗਰਾਮ ਦੌਰਾਨ ਜਦੋਂ ਪਾਕਿਸਤਾਨ ਨਾਲ ਕ੍ਰਿਕਟ ਰਿਸ਼ਤਿਆਂ ਨੂੰ ਲੈ ਕੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਸਾਫ-ਸਾਫ ਕਿਹਾ ਕਿ 'ਮੇਰੀ ਬਿਆਨਬਾਜ਼ੀ ਨਾਲ ਕੁਝ ਸਾਬਤ ਨਹੀਂ ਹੋਵੇਗਾ ਅਤੇ ਪਾਕਿਸਤਾਨ ਨੂੰ ਹਾਂ ਪੱਖੀ ਤਰੀਕੇ ਨਾਲ ਕੰਮ ਕਰਨਾ ਹੋਵੇਗਾ। ਤਦ ਪਾਕਿਸਤਾਨ ਦੇ ਨਾਲ ਰਿਸ਼ਤੇ ਫਿਰ ਤੋਂ ਸ਼ੁਰੂ ਹੋ ਸਕਦੇ ਹਨ।

ਨਾ ਸਿਰਫ ਕ੍ਰਿਕਟ ਸਗੋਂ ਕੋਈ ਖੇਡ ਨਹੀਂ
PunjabKesari
ਇੰਨਾ ਹੀ ਨਹੀਂ ਭਾਰਤ ਸਰਕਾਰ ਦੇ ਖੇਡ ਮੰਤਰੀ ਕੀਰੇਨ ਰਿਜਿਜੂ ਨੇ ਉੱਤਰ ਪ੍ਰਦੇਸ਼ 'ਚ ਇਕ ਪ੍ਰੋਗਰਾਮ ਦੌਰਾਨ ਸਾਫ ਸ਼ਬਦਾਂ 'ਚ ਕਿਹਾ ਕਿ ਮੌਜੂਦਾ ਹਾਲਾਤਾਂ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੋਈ ਵੀ ਖੇਡ ਦਾ ਮੁਕਾਬਲਾ ਨਹੀਂ ਹੋ ਸਕਦਾ। ਮਤਲਬ ਸਾਫ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਫਿਲਹਾਲ ਨਾ ਸਿਰਫ ਕ੍ਰਿਕਟ ਰਿਸ਼ਤੇ ਸਗੋਂ ਖੇਡ ਰਿਸ਼ਤਿਆਂ ਵਿਚ ਵੀ ਸੁਧਾਰ ਦੀ ਉਮੀਦ ਨਜ਼ਰ ਨਹੀਂ ਆ ਰਹੀ।


Related News