ਖੇਡਾਂ ਸਕੂਲੀ ਸਿੱਖਿਆ ਦਾ ਅਨਿੱਖੜਵਾਂ ਅੰਗ ਹੋਣੀਆਂ ਚਾਹੀਦੀਆਂ ਹਨ:  ਸੌਰਵ ਗਾਂਗੁਲੀ

Saturday, Nov 19, 2022 - 06:25 PM (IST)

ਕੋਲਕਾਤਾ : ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਦੇ ਸਾਬਕਾ ਪ੍ਰਧਾਨ ਸੌਰਵ ਗਾਂਗੁਲੀ ਨੇ ਬੱਚਿਆਂ ਦੇ ਜੀਵਨ ਹੁਨਰ ਨੂੰ ਸੁਧਾਰਨ ਲਈ ਖੇਡਾਂ ਨੂੰ ਦੇਸ਼ ਵਿੱਚ ਸਕੂਲੀ ਸਿੱਖਿਆ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ। ਗਾਂਗੁਲੀ ਨੇ 20 ਨਵੰਬਰ ਨੂੰ ਵਿਸ਼ਵ ਬਾਲ ਦਿਵਸ ਤੋਂ ਪਹਿਲਾਂ ਇੱਕ ਵੀਡੀਓ ਸੰਦੇਸ਼ ਵਿੱਚ ਹਰ ਬੱਚੇ ਲਈ ਸਿੱਖਿਆ ਦੇ ਅਧਿਕਾਰ ਦੀ ਵੀ ਵਕਾਲਤ ਕੀਤੀ।

ਯੂਨੀਸੇਫ ਵਲੋਂ ਸੋਸ਼ਲ ਮੀਡੀਆ 'ਤੇ ਜਾਰੀ ਕੀਤੇ ਗਏ ਸੰਦੇਸ਼ 'ਚ ਸਾਬਕਾ ਭਾਰਤੀ ਕਪਤਾਨ ਗਾਂਗੁਲੀ ਨੇ ਕਿਹਾ- ਬੱਚਿਆਂ ਵਲੋਂ ਮੈਂ ਅਪੀਲ ਕਰਦਾ ਹਾਂ ਕਿ ਸਾਰੇ ਬੱਚਿਆਂ ਨੂੰ ਖੇਡਣ ਦਾ ਮੌਕਾ ਮਿਲਣਾ ਚਾਹੀਦਾ ਹੈ ਅਤੇ ਖੇਡਾਂ ਨੂੰ ਉਨ੍ਹਾਂ ਦੀ ਸਕੂਲੀ ਸਿੱਖਿਆ ਦਾ ਅਨਿੱਖੜਵਾਂ ਅੰਗ ਹੋਣਾ ਚਾਹੀਦਾ ਹੈ। ਖੇਡਾਂ ਵਿੱਚ ਬੱਚਿਆਂ ਦੀ ਭਾਗੀਦਾਰੀ ਉਨ੍ਹਾਂ ਦੇ ਸਿੱਖਣ ਅਤੇ ਜੀਵਨ ਦੇ ਹੁਨਰ ਨੂੰ ਸੁਧਾਰ ਸਕਦੀ ਹੈ।

ਉਨ੍ਹਾਂ ਕਿਹਾ- ਹਰੇਕ ਬੱਚੇ ਨੂੰ ਉਸ ਦੇ ਲਿੰਗ, ਵਰਗ, ਜਾਤੀ ਜਾਂ ਧਰਮ ਦੀ ਪਰਵਾਹ ਕੀਤੇ ਬਿਨਾਂ ਚੰਗੀ ਸਿੱਖਿਆ ਪ੍ਰਾਪਤ ਕਰਨ ਦਾ ਅਧਿਕਾਰ ਹੋਣਾ ਚਾਹੀਦਾ


Tarsem Singh

Content Editor

Related News